ਸ੍ਰੀ ਚਮਕੌਰ ਸਾਹਿਬ, (ਕੌਸ਼ਲ)- ਸੀਨੀਅਰ ਪੁਲਸ ਕਪਤਾਨ ਐੱਸ. ਐੱਸ. ਪੀ. ਰੂਪਨਗਰ ਸਵਪਨ ਸ਼ਰਮਾ ਵੱਲੋਂ ਨਸ਼ਿਆਂ ਖਿਲਾਫ਼ ਸ਼ੁਰੂ ਕੀਤੀ ਗਈ ਮੁਹਿੰਮ ਅਧੀਨ ਡੀ. ਐੱਸ. ਪੀ. ਨਵਰੀਤ ਸਿੰਘ ਵਿਰਕ ਸ੍ਰੀ ਚਮਕੌਰ ਸਾਹਿਬ ਦੀ ਅਗਵਾਈ ਹੇਠ ਤੇ ਇੰਸਪੈਕਟਰ ਸੁਖਵੀਰ ਸਿੰਘ ਮੁੱਖ ਅਫ਼ਸਰ ਥਾਣਾ ਸ੍ਰੀ ਚਮਕੌਰ ਸਾਹਿਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਹਾਇਕ ਥਾਣੇਦਾਰ ਨਰਿੰਦਰ ਸਿੰਘ ਪੁਲਸ ਚੌਕੀ ਇੰਚਾਰਜ ਡੱਲਾ ਵੱਲੋਂ ਪਿੰਡ ਖੋਖਰਾ ਮੱਕੋਵਾਲ ਰੋਡ ’ਤੇ ਕੀਤੀ ਗਈ ਨਾਕਾਬੰਦੀ ਦੌਰਾਨ ਇਕ ਕਾਰ ਦੀ ਚੈਕਿੰਗ ਕੀਤੀ ਗਈ, ਚੈਕਿੰਗ ਦੌਰਾਨ ਕਾਰ ’ਚੋਂ 18 ਪੇਟੀਆਂ ਸ਼ਰਾਬ ਬਰਾਮਦ ਕੀਤੀ ਗਈ। ਇਸ ਕਾਰ ’ਤੇ ਪ੍ਰਦੀਪ ਸਿੰਘ ਉਰਫ਼ ਦੀਪ ਪੁੱਤਰ ਜਰਨੈਲ ਸਿੰਘ ਵਾਸੀ ਖੋਖਰਾ ਤੇ ਗੁਰਜੰਟ ਸਿੰਘ ਪੁੱਤਰ ਸੁਰਜੀਤ ਸਿੰਘ ਵਾਸੀ ਸਿੱਲੋਮਾਸਕੋ ਥਾਣਾ ਸ੍ਰੀ ਚਮਕੌਰ ਸਾਹਿਬ ਸਵਾਰ ਸਨ। ਪੁਲਸ ਨੇ ਇਨ੍ਹਾਂ ਕਥਿਤ ਦੋਸ਼ੀਆਂ ਨੂੰ ਮਾਣਯੋਗ ਅਦਾਲਤ ਵਿਚ ਪੇਸ਼ ਕੀਤਾ, ਜਿੱਥੇ ਇਨ੍ਹਾਂ ਦਾ ਰਿਮਾਂਡ ਹਾਸਲ ਕਰ ਕੇ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ। ਇਸ ਮੌਕੇ ਹੌਲਦਾਰ ਗੁਰਨੈਬ ਸਿੰਘ ਤੇ ਬਲਵਿੰਦਰ ਸਿੰਘ, ਪੀ. ਐੱਚ. ਜੀ. ਹਰਵਿੰਦਰ ਸਿੰਘ, ਬਲਦੇਵ ਸਿੰਘ ਤੇ ਡਰਾਈਵਰ ਮਨਦੀਪ ਸਿੰਘ ਹਾਜ਼ਰ ਸਨ।
ਖਰਡ਼, (ਅਮਰਦੀਪ, ਰਣਬੀਰ, ਸ਼ਸ਼ੀ)-ਸੀ. ਆਈ. ਏ. ਪੁਲਸ ਨੇ ਨਾਜਾਇਜ਼ ਸ਼ਰਾਬ ਸਮੇਤ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਖਰਡ਼ ਦੇ ਡੀ. ਐੱਸ. ਪੀ. ਦੀਪ ਕਮਲ ਨੇ ਦੱਸਿਆ ਕਿ ਸੀ. ਆਈ. ਏ. ਸਟਾਫ ਪੁਲਸ ਦੇ ਏ. ਐੱਸ. ਆਈ. ਗੁਰਪ੍ਰਤਾਪ ਸਿੰਘ ਦੀ ਅਗਵਾਈ ਵਿਚ ਬਾਂਸਾਂ ਵਾਲੀ ਚੁੰਗੀ ’ਤੇ ਨਾਕਾ ਲੱਗਾ ਹੋਇਆ ਸੀ ਕਿ ਚੰਡੀਗਡ਼੍ਹ ਸਾਈਡ ਤੋਂ ਆਉਂਦੀ ਕਾਰ ਨੰਬਰ ਏ. ਬੀ. 29 ਐਕਸ-6258 ਨੂੰ ਜਦੋਂ ਰੋਕਿਆ ਤਾਂ ਕਾਰ ਡਰਾਈਵਰ ਉਸ ਨੂੰ ਭਜਾਉਣ ਲੱਗਾ। ਪੁਲਸ ਨੇ ਕਾਰ ਨੂੰ ਘੇਰਾ ਪਾ ਕੇ ਕਾਰ ਰੋਕ ਲਈ ਅਤੇ ਤਲਾਸ਼ੀ ਲੈਣ ’ਤੇ ਕਾਰ ’ਚੋਂ 17 ਪੇਟੀਆਂ ਸ਼ਰਾਬ, ਜਿਨ੍ਹਾਂ ’ਤੇ ਫਾਰ ਸੇਲ ਇਨ ਚੰਡੀਗਡ਼੍ਹ ਲਿਖਿਆ ਹੋਇਆ ਸੀ ਬਰਾਮਦ ਕੀਤੀਆਂ। ਪੁਲਸ ਨੇ ਦੋਸ਼ੀ ਰਾਜਪਾਲ ਸਿੰਘ ਰਾਜੂ ਪੁੱਤਰ ਦਰਸ਼ਨ ਸਿੰਘ, ਗੁਰਪ੍ਰੀਤ ਸਿੰਘ ਪੁੱਤਰ ਜਾਗੀਰ ਸਿੰਘ ਵਾਸੀਆਨ ਪਿੰਡ ਸੰਧੂਆਂ ਜ਼ਿਲਾ ਮੋਗਾ ਨੂੰ ਗ੍ਰਿਫਤਾਰ ਕਰ ਕੇ ਉਨ੍ਹਾਂ ਖਿਲਾਫ ਐਕਸਾਈਜ਼ ਐਕਟ ਅਧੀਨ ਮਾਮਲਾ ਦਰਜ ਕੀਤਾ ਹੈ।
ਏਡਜ਼ ਤੋਂ ਪੀਡ਼ਤ ਪਤਨੀ ਨੂੰ ਪਤੀ ਨੇ ਧੱਕੇ ਮਾਰ ਕੇ ਘਰੋਂ ਕੱਢਿਆ
NEXT STORY