ਜਲਾਲਾਬਾਦ (ਜਤਿੰਦਰ, ਨਿਖੰਜ)— ਜ਼ਿਲਾ ਫਾਜ਼ਿਲਕਾ ਦੇ ਐੱਸ. ਐੱਸ. ਪੀ. ਸ. ਹਰਜੀਤ ਸਿੰਘ ਵੱਲੋਂ ਨਸ਼ਿਆਂ ਖਿਲਾਫ ਛੇੜੀ ਮੁਹਿੰਮ ਦੇ ਤਹਿਤ ਥਾਣਾ ਵੈਰੋਂ ਕਾ ਦੀ ਪੁਲਸ ਨੇ ਪਿੰਡ ਚੱਕ ਬਲੋਚਾ ਮਹਾਤਮ ਵਿਖੇ ਮੁਖਬਰੀ ਮਿਲਣ 'ਤੇ ਵੱਖ-ਵੱਖ ਥਾਵਾਂ ਤੋਂ 1300 ਲੀਟਰ ਲਾਹਣ, 139 ਬੋਤਲਾਂ ਨਾਜਾਇਜ਼ ਸ਼ਰਾਬ ਅਤੇ ਚਾਲੂ ਭੱਠੀ ਦਾ ਸਾਮਾਨ ਬਰਾਮਦ ਕਰਕੇ 4 ਵਿਅਕਤੀਆਂ ਖਿਲਾਫ ਮਾਮਲਾ ਦਰਜ ਕੀਤਾ ਹੈ। ਪਹਿਲੇ ਮਾਮਲੇ 'ਚ ਥਾਣਾ ਚੱਕ ਵੈਰੋਂ ਕਾ ਏ. ਐੱਸ. ਆਈ. ਬਲਕਾਰ ਸਿੰਘ ਪਿੰਡ ਮਹਾਤਮ ਦੇ ਕੋਲ ਪੁਲਸ ਪਾਰਟੀ ਸਣੇ ਗਸ਼ਤ ਕਰ ਰਹੇ ਸਨ ਤਾਂ ਉਨ੍ਹਾਂ ਨੂੰ ਮੁਖਬਰੀ ਮਿਲੀ ਕਿ ਬਲਵਿੰਦਰ ਸਿੰਘ ਪੁੱਤਰ ਕਸ਼ਮੀਰ ਸਿੰਘ ਵਾਸੀ ਚੱਕ ਬਲੋਚਾ ਮਹਾਤਮ ਨਾਜਾਇਜ਼ ਸ਼ਰਾਬ ਕੱਢ ਕੇ ਵੇਚਣ ਦੇ ਆਦੀ ਹਨ।
ਪੁਲਸ ਨੇ ਕਾਰਵਾਈ ਕਰਦੇ ਹੋਏ ਰੇਡ ਛਾਪੇਮਾਰੀ ਕਰਕੇ 100 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ। ਇਸ ਤਰ੍ਹਾਂ ਦੂਸਰੇ ਮਾਮਲੇ 'ਚ ਪੁਲਸ ਅਧਿਕਾਰੀ ਏ. ਐੱਸ. ਆਈ. ਕਸ਼ਮੀਰ ਸਿੰਘ ਪੁਲਸ ਪਾਰਟੀ ਸਣੇ ਦਾਣਾ ਮੰਡੀ ਚੌਕ ਵੈਰੋਂ ਕਾ ਵਿਖੇ ਸ਼ੱਕੀ ਪੁਰਸ਼ਾਂ ਦੀ ਚੈਕਿੰਗ ਲਈ ਗਸ਼ਤ ਕਰ ਰਹੇ ਸਨ ਤਾਂ ਉਨ੍ਹਾਂ ਨੂੰ ਮੁਖਬਰ ਨੇ ਇਤਲਾਹ ਦਿੱਤੀ ਕਿ ਪਰਵਿੰਦਰ ਸਿੰਘ ਪੁੱਤਰ ਗੁਰਨਾਮ ਸਿੰਘ ਜੋ ਕਿ ਨਾਜਾਇਜ਼ ਸ਼ਰਾਬ ਤਿਆਰ ਕੇ ਵੇਚਣ ਦਾ ਆਦੀ ਹੈ।
ਪੁਲਸ ਨੇ ਮੁਖਬਰੀ ਦੇ ਆਧਾਰ 'ਤੇ ਰੇਡ ਕਰਕੇ 300 ਲੀਟਰ ਲਾਹਣ 100 ਬੋਤਲਾਂ ਨਾਜਾਇਜ਼ ਸ਼ਰਾਬ ਅਤੇ ਚਾਲੂ ਭੱਠੀ ਦਾ ਸਾਮਾਨ ਬਰਾਮਦ ਕੀਤਾ ਹੈ। ਤੀਸਰੇ ਮਾਮਲੇ 'ਚ ਏ. ਐੱਸ. ਆਈ ਇਕਬਾਲ ਸਿੰਘ ਨੇ ਮੁਖਬਰ ਦੀ ਸੂਚਨਾ ਦੇ ਆਧਾਰ ਵਿਅਕਤੀ ਸਿਕੰਦਰ ਸਿੰਘ ਊਰਫ ਬਿੱਟੂ ਪੁੱਤਰ ਬਲਵਿੰਦਰ ਅਤੇ ਆਕਾਸ਼ ਸਿੰਘ ਪੁੱਤਰ ਗੁਰਲਾਲ ਸਿੰਘ ਵਾਸੀਆਂ ਰੂਹੜਿਆ ਵਾਲੀ ਸ਼੍ਰੀ ਮੁਕਤਸਰ ਸਾਹਿਬ ਨੂੰ 139 ਬੋਤਲਾਂ ਨਾਜਾਇਜ਼ ਸ਼ਰਾਬ ਸਣੇ ਕਾਬੂ ਕੀਤਾ ਹੈ। ਥਾਣਾ ਵੈਰੋਂ ਕਾ ਦੀ ਪੁਲਸ ਨੇ ਇਨ੍ਹਾਂ ਦੋਸ਼ੀਆਂ ਦੇ ਖਿਲਾਫ ਮਾਮਲੇ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
PRTC ਦੀ 18 ਵਿਭਾਗਾਂ ਵੱਲ ਲੈਣਦਾਰੀ 2 ਅਰਬ 26 ਕਰੋੜ ਰੁਪਏ ਤੋਂ ਵੱਧ
NEXT STORY