ਸਮਾਣਾ, (ਅਸ਼ੋਕ)- ਸਮਾਣਾ ਪੁਲਸ ਨੇ ਤਿੰਨ ਵੱਖ-ਵੱਖ ਥਾਵਾਂ ਤੋਂ 75 ਬੋਤਲਾਂ ਨਾਜਾਇਜ਼ ਸ਼ਰਾਬ ਅਤੇ 1 ਕਿਲੋ ਨਸ਼ੇ ਵਾਲਾ ਪਦਾਰਥ ਬਰਾਮਦ ਕੀਤਾ ਹੈ। ਜਾਣਕਾਰੀ ਅਨੁਸਾਰ ਹੌਲਦਾਰ ਪੂਰਨ ਸਿੰਘ ਪਿੰਡ ਨੱਸੂਪੁਰ ਕੋਲ ਗਸ਼ਤ ਕਰ ਰਿਹਾ ਸੀ। ਉਨ੍ਹਾਂ ਨੂੰ ਸੂਚਨਾ ਮਿਲੀ ਕਿ ਪਿੰਡ ਬਿਜਲਪੁਰ ਦੀ ਮਹਿਲਾ ਜਮੇਰੋ ਪਤਨੀ ਮਿਰਜਾ ਸਿੰਘ ਨਾਜਾੲਿਜ਼ ਸ਼ਰਾਬ ਵੇਚਣ ਦਾ ਧੰਦਾ ਕਰਦੀ ਹੈ। ਸੂਚਨਾ ਦੇ ਆਧਾਰ ’ਤੇ ਪੁਲਸ ਨੇ ਉਸ ਦੇ ਘਰ ਛਾਪਾਮਾਰੀ ਕੀਤੀ ਤਾਂ ਉਥੋਂ 47 ਬੋਤਲਾਂ ਨਾਜਾਇਜ਼ ਦੇਸੀ ਸ਼ਰਾਬ ਬਰਾਮਦ ਕੀਤੀ ਗਈ।
ਇਸੇ ਤਰ੍ਹਾਂ ਐੱਸ. ਆਈ. ਕਰਨੈਲ ਸਿੰਘ ਪਿੰਡ ਬਿਜਲਪੁਰ ਕੋਲ ਗਸ਼ਤ ਕਰ ਰਿਹਾ ਸੀ ਤਾਂ ਪੁਲਸ ਪਾਰਟੀ ਨੂੰ ਸੂਚਨਾ ਮਿਲੀ ਕਿ ਪਿੰਡ ਬਿਜਲਪੁਰ ਦੀ ਰਾਣੀ ਪਤਨੀ ਮਿੱਠੂ ਸਿੰਘ ਨਾਜਾਇਜ਼ ਸ਼ਰਾਬ ਵੇਚਣ ਦਾ ਧੰਦਾ ਕਰਦੀ ਹੈ। ਸੂਚਨਾ ਦੇ ਆਧਾਰ ’ਤੇ ਪੁਲਸ ਨੇ ਉਸ ਦੇ ਘਰ ਛਾਪਾਮਾਰੀ ਕੀਤੀ ਤਾਂ ਉਥੋਂ 28 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਗਈ। ਇਕ ਹੋਰ ਮਾਮਲੇ ਵਿਚ ਐੱਸ. ਆਈ. ਲਖਵੀਰ ਸਿੰਘ ਪੁਲਸ ਪਾਰਟੀ ਸਮੇਤ ਪਿੰਡ ਬਿਜਲਪੁਰ ਕੋਲ ਗਸ਼ਤ ਕਰ ਰਿਹਾ ਸੀ। ਪੁਲਸ ਪਾਰਟੀ ਨੂੰ ਸੂਚਨਾ ਮਿਲੀ ਕਿ ਪਿੰਡ ਬਿਜਲਪੁਰ ਦੀ ਮਹਿਲਾ ਕਮਲੇਸ਼ ਪਤਨੀ ਸੁਖੀ ਸਿੰਘ ਨਸ਼ਾ ਵੇਚਣ ਦਾ ਧੰਦਾ ਕਰਦੀ ਹੈ। ਸੂਚਨਾ ਦੇ ਆਧਾਰ ’ਤੇ ਪੁਲਸ ਨੇ ਮਹਿਲਾ ਪੁਲਸ ਦੀ ਸਹਾਇਤਾ ਨਾਲ ਉਸ ਦੀ ਤਲਾਸ਼ੀ ਲਈ ਤਾਂ ਉਸ ਤੋਂ 1 ਕਿਲੋ ਨਸ਼ੇ ਵਾਲਾ ਪਦਾਰਥ (ਸੁਲਫਾ) ਬਰਾਮਦ ਕੀਤਾ ਗਿਆ। ਪੁਲਸ ਨੇ ਫਡ਼ੇ ਗਏ ਲੋਕਾਂ ਖਿਲਾਫ ਕੇਸ ਦਰਜ ਕਰ ਲਿਆ ਹੈ।
ਸਡ਼ਕ ਹਾਦਸੇ ’ਚ ਜ਼ਖ਼ਮੀ ਅੌਰਤ ਨੇ ਦਮ ਤੋਡ਼ਿਆ
NEXT STORY