ਬਹਿਰਾਮਪੁਰ/ਗੁਰਦਾਸਪੁਰ (ਗੋਰਾਇਆ, ਵਿਨੋਦ) - ਬਹਿਰਾਮਪੁਰ ਪੁਲਸ ਨੇ ਇਕ ਔਰਤ ਨੂੰ ਸ਼ਰਾਬ ਦਾ ਨਾਜਾਇਜ਼ ਧੰਦਾ ਕਰਨ ਦੇ ਦੋਸ਼ 'ਚ ਸ਼ਰਾਬ ਸਮੇਤ ਗ੍ਰਿਫ਼ਤਾਰ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦੇ ਪੁਲਸ ਸਟੇਸ਼ਨ ਇੰਚਾਰਜ ਪ੍ਰੇਮ ਕੁਮਾਰ ਨੇ ਦੱਸਿਆ ਕਿ ਹੈੱਡ ਕਾਂਸਟੇਬਲ ਕਸ਼ਮੀਰ ਸਿੰਘ ਪੁਲਸ ਪਾਰਟੀ ਨਾਲ ਗਸ਼ਤ ਕਰ ਰਹੇ ਸੀ ਕਿ ਇਕ ਔਰਤ ਨੂੰ ਸ਼ੱਕ ਦੇ ਆਧਾਰ 'ਤੇ ਰੋਕ ਕੇ ਪੁੱਛਗਿੱਛ ਕੀਤੀ ਗਈ ਤਾਂ ਉਸ ਨੇ ਆਪਣਾ ਨਾਂ ਸਰਸਵਤੀ ਪਤਨੀ ਜਗਦੀਸ਼ ਰਾਜ ਦੱਸਿਆ ਤੇ ਮਹਿਲਾ ਕਾਂਸਟੇਬਲ ਵੱਲੋਂ ਜਦੋਂ ਉਸ ਦੀ ਤਲਾਸ਼ੀ ਲਈ ਤਾਂ ਉਸ ਤੋਂ 7500 ਮਿ. ਲੀਟਰ ਸ਼ਰਾਬ ਬਰਾਮਦ ਹੋਈ। ਉਕਤ ਔਰਤ ਨੂੰ ਆਬਕਾਰੀ ਐਕਟ ਦੀ ਧਾਰਾ 61-1-14 ਅਧੀਨ ਗ੍ਰਿਫ਼ਤਾਰ ਕੀਤਾ ਗਿਆ।
ਚੰਡੀਗੜ੍ਹ ਬਣਾਉਣ ਲਈ ਉਜਾੜੇ '28 ਪਿੰਡ'
NEXT STORY