ਗੜ੍ਹਸ਼ੰਕਰ (ਭਾਰਦਵਾਜ)-ਥਾਣਾ ਗੜ੍ਹਸ਼ੰਕਰ ਪੁਲਸ ਨੇ ਇਕ ਔਰਤ ਦੀ ਸ਼ਿਕਾਇਤ ’ਤੇ ਨਸ਼ਾ ਦੇ ਕੇ ਉਸ ਨਾਲ ਨਾਜਾਇਜ਼ ਸੰਬੰਧ ਬਣਾਉਣ ਅਤੇ ਇਸ ਦੀ ਵੀਡੀਓ ਬਣਾ ਕੇ 11 ਲੱਖ ਰੁਪਏ ਦੀ ਮੰਗ ਕਰਨ ਦੇ ਦੋਸ਼ ਹੇਠ ਇਕ ਮੁਲਜ਼ਮ ਖ਼ਿਲਾਫ਼ ਧਾਰਾ 376,506 ਆਈ. ਪੀ. ਸੀ. ਦੇ ਤਹਿਤ ਕੇਸ ਦਰਜ ਕੀਤਾ ਹੈ। ਪੁਲਸ ਨੂੰ ਦਿੱਤੀ ਸ਼ਿਕਾਇਤ ਵਿਚ ਪੀੜਤਾ ਨੇ ਦੱਸਿਆ ਸੀ ਕਿ ਉਸ ਦਾ ਪਤੀ ਵਿਦੇਸ਼ ਗਿਆ ਹੋਇਆ ਹੈ ਅਤੇ ਉਸ ਦੇ ਤਿੰਨ ਬੱਚੇ ਹਨ। ਉਸ ਨੇ ਦੱਸਿਆ ਕਿ ਸਤਵੀਰ ਸਿੰਘ ਸੰਧੂ ਪੁੱਤਰ ਤਲਵਿੰਦਰ ਸਿੰਘ ਵਾਸੀ ਚੰਬਾ ਕਲਾਂ, ਚੋਹਲਾ ਸਾਹਿਬ ਜ਼ਿਲ੍ਹਾ ਤਰਨਤਾਰਨ, ਹਾਲ ਵਾਸੀ ਚੌਂਕ ਡਾਕਟਰ ਅਗਮਪੁਰ ਜ਼ਿਲ੍ਹਾ ਰੂਪਨਗਰ 12 ਅਪ੍ਰੈਲ 2024 ਨੂੰ ਸਾਡੇ ਮੁਹੱਲੇ ਮਿਲਿਆ ਸੀ। ਇਸ ਨੇ ਕਿਹਾ ਕਿ ਮੈਂ ਮਿਲਟਰੀ ਵਿਚ ਬਿਗੇਡੀਅਰ ਹਾਂ ਅਤੇ ਗ਼ਰੀਬ ਬੱਚਿਆਂ ਦੀ ਮਦਦ ਕਰਦਾ ਹਾਂ। ਮੇਰੀ ਇਸ ਨਾਲ ਕੁਝ ਜਾਣ-ਪਛਾਣ ਹੋਈ ਅਤੇ ਮੈਂ ਇਸ ’ਤੇ ਬਿਨਾਂ ਸੋਚੇ ਸਮਝੇ ਯਕੀਨ ਕਰ ਬੈਠੀ।
ਇਹ ਵੀ ਪੜ੍ਹੋ- ਪੰਜਾਬ ਸਰਕਾਰ ਦਾ ਵੱਡਾ ਐਲਾਨ, ਇਸ ਦਿਨ ਰਹੇਗੀ ਤਨਖਾਹੀ ਛੁੱਟੀ, ਬੰਦ ਰਹਿਣਗੇ ਸਰਕਾਰੀ ਅਦਾਰੇ
ਉਸ ਨੇ ਦੱਸਿਆ ਕਿ ਉਹ ਚਾਹੁੰਦੀ ਸੀ ਕਿ ਮੇਰੇ ਬੱਚੇ ਚੰਗੇ ਸਕੂਲ ਵਿਚ ਪੜ੍ਹਨ ਤਾਂ ਮੈਂ ਉਸ ਦੇ ਦਿੱਤੇ ਫੋਨ ਨੰਬਰ ’ਤੇ ਫੋਨ ਕੀਤਾ ਤਾਂ ਸਤਵੀਰ ਸਿੰਘ ਨੇ ਬੱਚਿਆਂ ਦੇ ਆਧਾਰ ਕਾਰਡ ਭੇਜਣ ਲਈ ਕਿਹਾ। ਪੀੜਤਾ ਨੇ ਦੱਸਿਆ ਕਿ ਉਕਤ ਮੁਲਜ਼ਮ ਉਸ ਨੂੰ ਨਵਾਂਸ਼ਹਿਰ ਆਪਣੀ ਗੱਡੀ ਵਿਚ ਇਕ ਹੋਟਲ ਵਿਖੇ ਲੈ ਗਿਆ। ਮੈਨੂੰ ਕੋਲਡ ਡਰਿੰਕ ਵਿਚ ਨਸ਼ੇ ਦੀ ਚੀਜ਼ ਪਿਲਾ ਕੇ ਮੇਰੀ ਇਤਰਾਜ਼ਯੋਗ ਹਾਲਾਤ ਵਿਚ ਵੀਡੀਓ ਬਣਾਈ ਅਤੇ ਮੇਰੇ ਨਾਲ ਨਾਜਾਇਜ਼ ਸੰਬੰਧ ਬਣਾਏ।
ਪੀੜਤਾ ਨੇ ਦੱਸਿਆ ਕਿ ਇਸ ਸਭ ਦੀ ਵੀਡੀਓ ਉਸ ਨੇ ਮੈਨੂੰ ਵਿਖਾ ਕੇ ਧਮਕੀਆਂ ਦਿੱਤੀਆਂ ਕਿ ਕਿਸੇ ਨੂੰ ਕੁਝ ਦੱਸਿਆ ਤਾਂ ਇਨ੍ਹਾਂ ਵੀਡੀਓ ਨੂੰ ਸੋਸ਼ਲ ਮੀਡੀਆ ’ਤੇ ਵਾਇਰਲ ਕਰ ਦੇਵੇਗਾ। ਪੀੜਤ ਨੇ ਦੱਸਿਆ ਕਿ ਉਕਤ ਮੁਲਜ਼ਮ ਨੇ ਇਹ ਵੀਡੀਓ ਉਸ ਦੇ ਜਾਣ-ਪਛਾਣ ਵਾਲਿਆਂ ਨੂੰ ਅਤੇ ਆਪਣੇ ਸੋਸ਼ਲ ਮੀਡੀਆ ਅਕਾਊਂਟ ’ਤੇ ਵੀ ਵਾਇਰਲ ਕਰਕੇ ਉਸ ਨੂੰ ਮਾਨਸਿਕ ਤੌਰ ’ਤੇ ਨੁਕਸਾਨ ਪਹੁੰਚਾਇਆ ਹੈ। ਉਸ ਨੇ ਐੱਸ. ਐੱਸ. ਪੀ. ਹੁਸ਼ਿਆਰਪੁਰ ਕੋਲ ਉਕਤ ਮੁਲਜ਼ਮ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਸੀ। ਪੀੜਤਾ ਦੀ ਸ਼ਿਕਾਇਤ ’ਤੇ ਕਾਰਵਾਈ ਕਰਦਿਆਂ ਥਾਣਾ ਗੜ੍ਹਸ਼ੰਕਰ ਵਿਖੇ ਸਤਵੀਰ ਸਿੰਘ ਸੰਧੂ ਪੁੱਤਰ ਤਲਵਿੰਦਰ ਸਿੰਘ ਖ਼ਿਲਾਫ਼ ਧਾਰਾ 376,506 ਆਈ. ਪੀ. ਸੀ. ਦੇ ਤਹਿਤ ਕੇਸ ਦਰਜ ਕੀਤਾ ਗਿਆ ਹੈ।
ਇਹ ਵੀ ਪੜ੍ਹੋ- ਚੋਣ ਪ੍ਰਚਾਰ ਦੌਰਾਨ ਬੋਲੇ CM ਮਾਨ, ਜਲੰਧਰੀਆਂ ਨੂੰ ਜਲਦ ਹੀ ਮਿਲਣ ਜਾ ਰਿਹੈ ਇਕ ਇਮਾਨਦਾਰ ਵਿਧਾਇਕ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਪੰਜਾਬ ਵਾਸੀਆਂ ਲਈ ਵੱਡੀ ਖ਼ਬਰ, ਸੂਬੇ ਦੇ ਇਨ੍ਹਾਂ 12 ਜ਼ਿਲ੍ਹਿਆਂ ਲਈ ਜਾਰੀ ਹੋਇਆ ਅਲਰਟ
NEXT STORY