ਭਵਾਨੀਗੜ੍ਹ (ਕਾਂਸਲ) : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਜ ਜਾਰੀ ਕੀਤੇ ਗਏ ਬਾਰ੍ਹਵੀਂ ਜਮਾਤ ਦੇ ਨਤੀਜਿਆਂ ਵਿਚ ਸਥਾਨਕ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਦੀ ਵਿਦਿਆਰਥਣ ਇਮਾਨਤ ਕੌਰ ਨੇ ਨਾਨ ਮੈਡੀਕਲ ਵਿਸ਼ੇ ਵਿਚੋਂ 500 ਵਿੱਚੋਂ 486 ਅੰਕ ਲੈ ਕੇ ਮੈਰਿਟ ਸੂਚੀ ਵਿੱਚ ਆਪਣਾ ਨਾਂ ਦਰਜ ਕਰਵਾ ਕੇ ਸਕੂਲ ਅਤੇ ਆਪਣੇ ਮਾਪਿਆਂ ਦਾ ਨਾਂ ਰੋਸ਼ਨ ਕੀਤਾ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਰਜਿਸਟਰੀਆਂ ਕਰਵਾਉਣ ਵਾਲਿਆਂ ਲਈ ਵੱਡੀ ਖ਼ਬਰ! CM ਮਾਨ ਵੱਲੋਂ ਵੱਡੇ ਬਦਲਾਅ ਦਾ ਐਲਾਨ
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਦੇ ਪ੍ਰਿੰਸੀਪਲ ਡਾ. ਬਲਵਿੰਦਰ ਸਿੰਘ ਬੋਪਾਰਾਏ ਨੇ ਦੱਸਿਆ ਕਿ ਇਮਾਨਤ ਕੌਰ ਪੁੱਤਰੀ ਪਵਿੱਤਰ ਸਿੰਘ ਵਾਸੀ ਪਿੰਡ ਸਕਰੌਦੀ ਨੇ 12ਵੀਂ ਦੇ ਨਤੀਜਿਆਂ ਵਿਚੋਂ ਗਣਿਤ ਵਿਸ਼ੇ ਵਿਚ 100 ਵਿਚੋਂ 100 ਅੰਕ ਪ੍ਰਾਪਤ ਕੀਤੇ ਹਨ। ਸਕੂਲ ਦੀ ਵਿਦਿਆਰਥਣ ਇਮਾਨਤ ਕੌਰ ਨੂੰ ਇਸ ਪ੍ਰਾਪਤੀ ਲਈ ਸਕੂਲ ਦੇ ਅਧਿਆਪਕਾਂ ਹਰਵਿੰਦਰ ਪਾਲ ਮੋਤੀ, ਗੀਤਾ ਰਾਣੀ, ਨਵਕਿਰਨ ਕੌਰ, ਕਾਮਨੀ, ਮਨਜੀਤ ਸਿੰਘ ਅਤੇ ਹੋਰ ਅਧਿਆਪਕਾਂ ਨੇ ਵਧਾਈ ਦਿੰਦਿਆਂ ਦੱਸਿਆ ਕਿ ਇਮਾਨਤ ਕੌਰ ਪੜ੍ਹਨ ਵਿਚ ਸ਼ੁਰੂ ਤੋਂ ਹੀ ਬਹੁਤ ਹੁਸ਼ਿਆਰ ਹੈ ਅਤੇ ਸਕੂਲ ਅਧਿਆਪਕਾਂ ਵੱਲੋਂ ਕਰਵਾਈ ਮਿਹਨਤ ਅੱਜ ਰੰਗ ਲਿਆਈ ਹੈ ਜਿਸ ਨਾਲ ਵਿਦਿਆਰਥਣ ਇਮਾਨਤ ਅਤੇ ਸਕੂਲ ਨੂੰ ਵੱਡਾ ਮਾਣ ਪ੍ਰਾਪਤ ਹੋਇਆ ਹੈ। ਵਿਦਿਆਰਥਣ ਇਮਾਨਤ ਕੌਰ ਨੇ ਦੱਸਿਆ ਕਿ ਉਹ ਭਵਿੱਖ ਵਿੱਚ ਇੰਜੀਨੀਅਰ ਬਣਨਾ ਚਾਹੁੰਦੀ ਹੈ ਜਿਸ ਲਈ ਉਸ ਵੱਲੋਂ ਜੇ.ਈ ਮੇਨ ਦਾ ਟੈਸਟ ਪਾਸ ਕਰ ਲਿਆ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬੀ ਧਾਰਮਿਕ ਫਿਲਮ ਦੇ ਕਲਾਕਾਰ ਤੇ ਗੱਤਕਾ ਅਧਿਆਪਕ ਦਾ ਭੇਦਭਰੇ ਢੰਗ ਨਾਲ ਕਤਲ?
NEXT STORY