ਨੈਸ਼ਨਲ ਡੈਸਕ- ਮੌਸਮ ਵਿਭਾਗ ਨੇ ਸ਼ੁੱਕਰਵਾਰ ਨੂੰ ਦੇਸ਼ ਦੇ ਵੱਖ-ਵੱਖ ਹਿੱਸਿਆਂ ਲਈ ਮੌਸਮ ਸੰਬੰਧੀ ਚਿਤਾਵਨੀ ਜਾਰੀ ਕੀਤੀ, ਜਿਸ 'ਚ 11 ਤੋਂ 14 ਮਈ ਦੇ ਵਿਚਕਾਰ ਹਨ੍ਹੇਰੀ-ਤੂਫਾਨ ਅਤੇ ਤੇਜ਼ ਹਵਾਵਾਂ ਦਾ ਇਕ ਨਵਾਂ ਦੌਰ ਸ਼ੁਰੂ ਹੋਣ ਦਾ ਅਨੁਮਾਨ ਜਤਾਇਆ ਗਿਆ ਹੈ। ਪੰਜਾਬ, ਹਰਿਆਣਾ ਅਤੇ ਦਿੱਲੀ-ਐੱਨ.ਸੀ.ਆਰ. 'ਚ 11 ਮਈ ਦੀ ਸ਼ਾਮ ਤੋਂ ਮੌਸਮ ਬਦਲਣ ਦੀ ਉਮੀਦ ਹੈ, ਜਿੱਥੇ ਹਲਕੀ ਬਾਰਿਸ਼ ਅਤੇ ਗਰਜ-ਚਮਕ ਦੀ ਸਥਿਤੀ ਬਣ ਸਕਦੀ ਹੈ। ਦਿੱਲੀ 'ਚ 11 ਮਈ ਦੀ ਰਾਤ ਨੂੰ ਧੂੜ ਭਰੀ ਹਨ੍ਹੇਰੀ ਅਤੇ ਹਲਕੀ ਬਾਰਿਸ਼ ਨਾਲ ਗਰਮੀ ਤੋਂ ਕੁਝ ਰਾਹਤ ਮਿਲਣ ਦੇ ਆਸਾਰ ਹਨ, ਹਾਲਾਂਕਿ ਇਸ ਤੋਂ ਪਹਿਲਾਂ 10 ਮਈ ਤੱਕ ਤਾਪਮਾਨ 39 ਡਿਗਰੀ ਸੈਲਸੀਅਸ ਤੱਕ ਪਹੁੰਚ ਸਕਦਾ ਹੈ।
ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ 'ਚ 11 ਤੋਂ 14 ਮਈ ਦੌਰਾਨ 40-60 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਵਾਵਾਂ ਚੱਲਣ ਅਤੇ ਬਿਜਲੀ ਕੜਕਣ ਦੇ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਖਾਸ ਕਰਕੇ 12 ਅਤੇ 13 ਮਈ ਨੂੰ ਹਿਮਾਚਲ ਅਤੇ ਉੱਤਰਾਖੰਡ ਦੇ ਕਈ ਇਲਾਕਿਆਂ 'ਚ ਗੜੇਮਾਰੀ ਹੋਣ ਦਾ ਅੰਦਾਜ਼ਾ ਲਗਾਇਆ ਗਿਆ ਹੈ। ਮੌਸਮ ਵਿਭਾਗ ਅਨੁਸਾਰ ਅਗਲੇ ਸੱਤ ਦਿਨਾਂ ਤੱਕ ਪੱਛਮੀ ਰਾਜਸਥਾਨ, ਸੌਰਾਸ਼ਟਰ ਅਤੇ ਕੱਛ 'ਚ ਗਰਮ ਹਵਾਵਾਂ (ਲੂ) ਚੱਲਣ ਦੀ ਸਥਿਤੀ ਬਣੀ ਰਹੇਗੀ। ਗੜੇਮਾਰੀ ਅਤੇ ਤੇਜ਼ ਹਵਾਵਾਂ ਦੀ ਸੰਭਾਵਨਾ ਨੂੰ ਦੇਖਦੇ ਹੋਏ, ਕਿਸਾਨਾਂ ਨੂੰ ਸਲਾਹ ਦਿੱਤੀ ਗਈ ਹੈ ਕਿ ਉਹ ਕਟਾਈ ਵਾਲੀਆਂ ਫਸਲਾਂ ਨੂੰ ਸੁਰੱਖਿਅਤ ਥਾਵਾਂ 'ਤੇ ਸਟੋਰ ਕਰਨ ਅਤੇ ਬਾਗਬਾਨੀ ਫਸਲਾਂ ਲਈ ਆਸਰਾ ਪ੍ਰਦਾਨ ਕਰਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਮਜੀਠੀਆ ਦਾ ਵੱਡਾ ਦਾਅਵਾ : ED ਵੱਲੋਂ ਸੰਜੀਵਾਂ ਅਰੋੜਾਂ ਦੀਆਂ 157 ਕਰੋੜ ਦੀਆਂ ਵਿੱਤੀ ਗੜਬੜੀਆਂ ਦਾ ਖੁਲਾਸਾ
NEXT STORY