ਜਲੰਧਰ : ਜਲੰਧਰ ਸ਼ਹਿਰ ਦੇ ਬੀ. ਐੱਮ. ਸੀ. ਚੌਂਕ ਸਥਿਤ ਨਾਮਵਰ ਏ. ਪੀ. ਜੇ. ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਦੀ ਖ਼ਬਰ ਪ੍ਰਾਪਤ ਹੋਈ ਹੈ। ਇਸ ਤੋਂ ਬਾਅਦ ਪੂਰੇ ਇਲਾਕੇ 'ਚ ਹੜਕੰਪ ਮਚ ਗਿਆ। ਧਮਕੀ ਦੀ ਸੂਚਨਾ ਮਿਲਦਿਆਂ ਹੀ ਸਕੂਲ ਪ੍ਰਬੰਧਕਾਂ ਨੇ ਸਾਵਧਾਨੀ ਵਜੋਂ ਵੱਡਾ ਕਦਮ ਚੁੱਕਦਿਆਂ ਤੁਰੰਤ ਸਾਰੇ ਵਿਦਿਆਰਥੀਆਂ ਨੂੰ ਛੁੱਟੀ ਦੇ ਕੇ ਘਰ ਭੇਜ ਦਿੱਤਾ। ਇਸ ਕਾਰਵਾਈ ਦੌਰਾਨ ਸਕੂਲ ਕੰਪਲੈਕਸ 'ਚ ਹਫੜਾ-ਦਫੜੀ ਦਾ ਮਾਹੌਲ ਬਣ ਗਿਆ ਅਤੇ ਸੁਰੱਖਿਆ ਪ੍ਰਬੰਧ ਹੋਰ ਸਖ਼ਤ ਕਰ ਦਿੱਤੇ ਗਏ ਹਨ।
ਇਹ ਵੀ ਪੜ੍ਹੋ : ਪੰਜਾਬ : ਇਸ਼ਕ ਖ਼ਾਤਰ ਧੀ ਨੇ ਵੱਢ 'ਤਾ ਪਿਓ, ਪੂਰੀ ਖ਼ਬਰ ਪੜ੍ਹ ਕੰਬ ਉੱਠੇਗੀ ਰੂਹ, ਸਬੂਤ ਮਿਟਾਉਣ ਲਈ...
ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਸਬੰਧਿਤ ਵਿਭਾਗਾਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ ਅਤੇ ਪੁਲਸ ਟੀਮਾਂ ਧਮਕੀ ਦੇ ਸਰੋਤ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀਆਂ ਹਨ। ਜ਼ਿਕਰਯੋਗ ਹੈ ਕਿ ਬੀਤੀ ਮੰਗਲਵਾਰ ਸ਼ਾਮ ਨੂੰ ਬੀ. ਐੱਸ. ਐੱਫ. ਚੌਂਕ ਸਥਿਤ ਬੀ. ਐੱਸ. ਐੱਫ. ਹੈੱਡਕੁਆਰਟਰ ਦੇ ਬਾਹਰ ਵੀ ਇੱਕ ਧਮਾਕਾ ਹੋਇਆ ਸੀ, ਜਿਸ ਕਾਰਨ ਸੁਰੱਖਿਆ ਏਜੰਸੀਆਂ ਪਹਿਲਾਂ ਹੀ ਚੌਕਸ ਸਨ।
ਇਹ ਵੀ ਪੜ੍ਹੋ : ਜਲੰਧਰ ਅਤੇ ਅੰਮ੍ਰਿਤਸਰ ਧਮਾਕਿਆਂ ਨੂੰ ਲੈ ਕੇ ਵੱਡੀ ਖ਼ਬਰ, ਇਸ ਅੱਤਵਾਦੀ ਜੱਥੇਬੰਦੀ ਨੇ ਲਈ ਜ਼ਿੰਮੇਵਾਰੀ
ਪੰਜਾਬ 'ਚ ਪਿਛਲੇ 10 ਦਿਨਾਂ ਦੌਰਾਨ ਇਹ ਤੀਜਾ ਧਮਾਕਾ ਹੈ, ਜਿਸ ਕਾਰਨ ਲੋਕਾਂ 'ਚ ਭਾਰੀ ਸਹਿਮ ਪਾਇਆ ਜਾ ਰਿਹਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਪੰਜਾਬ 'ਚ ਤਨਖ਼ਾਹਾਂ ਅਤੇ ਪੈਨਸ਼ਨਾਂ ਨੂੰ ਲੈ ਕੇ ਪਿਆ ਨਵਾਂ ਪੰਗਾ, ਲੱਖਾਂ ਪਰਿਵਾਰ ਹੋ ਰਹੇ ਪ੍ਰਭਾਵਿਤ
NEXT STORY