ਲੁਧਿਆਣਾ (ਗੌਤਮ)- ਵਿਦੇਸ਼ ਭੇਜਣ ਦੇ ਨਾਂ ’ਤੇ ਲੱਖਾਂ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ’ਚ ਥਾਣਾ ਮਾਡਲ ਟਾਊਨ ਦੀ ਪੁਲਸ ਨੇ ਕੇਸ ਦਰਜ ਕੀਤਾ ਹੈ। ਪੁਲਸ ਨੇ ਜ਼ਿਲ੍ਹਾ ਮਾਨਸਾ ਦੇ ਬੁੱਢਲਾਡਾ ਦੇ ਵਾਰਡ ਨੰ. 2 ਦੇ ਰਹਿਣ ਵਾਲੇ ਗੁਰਵਿੰਦਰ ਸਿੰਘ ਦੇ ਬਿਆਨ ’ਤੇ ਪੱਖੋਵਾਲ ਰੋਡ ਦੇ ਰਹਿਣ ਵਾਲੇ ਡਿੰਪਲ ਬਜਾਜ ਅਤੇ ਕਿਚਲੂ ਨਗਰ ਦੇ ਰਹਿਣ ਵਾਲੇ ਗਗਨਦੀਪ ਅਰੋੜਾ ਖਿਲਾਫ ਸਾਜ਼ਿਸ਼ ਤਹਿਤ ਧੋਖਾਦੇਹੀ ਕਰਨ ਦੇ ਦੋਸ਼ ’ਚ ਕਾਰਵਾਈ ਕੀਤੀ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ 18 ਜ਼ਿਲ੍ਹਿਆਂ ਲਈ ਮੌਸਮ ਵਿਭਾਗ ਦਾ ਅਲਰਟ! ਜਾਣੋ ਕੀ ਕੀਤੀ ਭਵਿੱਖਬਾਣੀ
ਪੁਲਸ ਨੂੰ ਦਿੱਤੇ ਬਿਆਨ ’ਚ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਉਕਤ ਮੁਲਜ਼ਮਾਂ ਨੇ ਸਾਜ਼ਿਸ਼ ਤਹਿਤ ਉਸ ਨਾਲ ਧੋਖਾਦੇਹੀ ਕੀਤੀ ਹੈ। ਮੁਲਜ਼ਮਾਂ ਨੇ ਉਸ ਨੂੰ ਆਸਟ੍ਰੇਲੀਆ ਭੇਜਣ ਦਾ ਝਾਂਸਾ ਦੇ ਕੇ ਉਸ ਤੋਂ 11 ਲੱਖ 40 ਹਜ਼ਾਰ ਰੁਪਏ ਅਤੇ ਜ਼ਰੂਰੀ ਦਸਤਾਵੇਜ਼ ਲੈ ਲਏ ਪਰ ਬਾਅਦ ’ਚ ਨਾ ਤਾਂ ਉਸ ਨੂੰ ਵਿਦੇਸ਼ ਭੇਜਿਆ ਅਤੇ ਨਾ ਹੀ ਉਸ ਦੇ ਪੈਸੇ ਵਾਪਸ ਕੀਤੇ। ਬਾਅਦ ’ਚ ਮੁਲਜ਼ਮਾਂ ਨੇ ਉਸ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦੇਣੀਆਂ ਸ਼ੁਰੂ ਕਰ ਦਿੱਤੀਆਂ। ਏ. ਐੱਸ. ਆਈ. ਬਲਵਿੰਦਰ ਸਿੰਘ ਨੇ ਦੱਸਿਆ ਕਿ ਮਾਮਲੇ ਸਬੰਧੀ ਜਾਂਚ ਕੀਤੀ ਜਾ ਰਹੀ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
37 ਸਾਲਾ ਵਿਅਕਤੀ ਨੇ ਫ਼ਾਹਾ ਲੈ ਕੇ ਕੀਤੀ ਖ਼ੁਦਕੁਸ਼ੀ
NEXT STORY