ਲੁਧਿਆਣਾ (ਅਨਿਲ): ਥਾਣਾ ਸਲੇਮ ਟਾਬਰੀ ਦੀ ਪੁਲਸ ਨੇ ਦੁਬਈ ਭੇਜਣ ਦੇ ਨਾਂ 'ਤੇ ਧੋਖਾਧੜੀ ਕਰਨ ਵਾਲੇ ਮੁਲਜ਼ਮ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਉਕਤ ਮਾਮਲੇ ਬਾਰੇ ਜਾਣਕਾਰੀ ਦਿੰਦਿਆਂ ਥਾਣੇਦਾਰ ਚਰਨ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਸ਼ਿਕਾਇਤਕਰਤਾ ਤ੍ਰਿਲੋਕ ਸਿੰਘ ਜੰਜੂਆ ਪੁੱਤਰ ਹਰਦੇਵ ਸਿੰਘ ਵਾਸੀ ਭਟੀਆ ਬੇਟ ਨੇ ਇਸ ਮਾਮਲੇ ਦੀ ਸ਼ਿਕਾਇਤ ਦਿੱਤੀ ਸੀ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਬੱਸ Hijack! ਸਹਿਮ ਗਈਆਂ ਸਵਾਰੀਆਂ
ਸ਼ਿਕਾਇਤਕਰਤਾ ਨੇ ਦੱਸਿਆ ਸੀ ਕਿ ਉਸ ਨੇ ਸੰਦੀਪ ਕੁਮਾਰ ਪੁੱਤਰ ਅਜੀਤ ਰਾਮ ਵਾਸੀ ਪਿੰਡ ਸੈਲਾ ਹੁਸ਼ਿਆਰਪੁਰ ਦੇ ਨਾਲ ਦੁਬਈ ਜਾਣ ਅਤੇ ਉੱਥੇ ਕੰਮ ਦਵਾਉਣ ਲਈ 85 ਹਜ਼ਾਰ ਰੁਪਏ ਦਿੱਤੇ ਸਨ। ਪਰ ਉਕਤ ਵਿਅਕਤੀ ਨੇ ਨਾ ਤਾਂ ਉਸ ਦੇ ਪੈਸੇ ਵਾਪਸ ਕੀਤੇ ਤੇ ਨਾ ਹੀ ਉਸ ਨੂੰ ਦੁਬਈ ਭੇਜਿਆ। ਇਸ ਮਗਰੋਂ ਪੁਲਸ ਅਧਿਕਾਰੀਆਂ ਨੇ ਮਾਮਲੇ ਦੀ ਜਾਂਚ ਕੀਤੀ ਤੇ ਜਾਂਚ ਮਗਰੋਂ ਮੁਲਜ਼ਮ ਸੰਦੀਪ ਕੁਮਾਰ 'ਤੇ ਧੋਖਾਧੜੀ ਦਾ ਮਾਮਲਾ ਦਰਜ ਕਰਨ ਦੀ ਸਿਫ਼ਾਰਿਸ਼ ਕੀਤੀ ਗਈ। ਇਸ ਮਗਰੋਂ ਪੁਲਸ ਨੇ ਮੁਲਜ਼ਮਾਂ ਦੇ ਖ਼ਿਲਾਫ਼ ਮਾਮਲਾ ਦਰਜ ਕਰ ਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਜ਼ਮੀਨ ਦਾ ਬਿਆਨਾ ਲੈ ਕੇ ਰਜਿਸਟਰੀ ਨਾ ਕਰਵਾਉਣ 'ਤੇ FIR ਦਰਜ
NEXT STORY