ਚੰਡੀਗੜ੍ਹ (ਸੁਸ਼ੀਲ) : ਬਿਨਾਂ ਰਜਿਸਟ੍ਰੇਸ਼ਨ ਦੇ ਸੈਕਟਰ-34 ’ਚ ਇਮੀਗ੍ਰੇਸ਼ਨ ਕੰਪਨੀ ਚਲਾਉਣ ਵਾਲੇ ਮਾਲਕ ਨੂੰ ਪੁਲਸ ਨੇ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਪ੍ਰਦੀਪ ਸਿੰਘ ਉਰਫ਼ ਸਤਨਾਮ ਸਿੰਘ ਵਾਸੀ ਸਮਰਾਲਾ, ਲੁਧਿਆਣਾ ਵਜੋਂ ਹੋਈ ਹੈ। ਸੈਕਟਰ-34 ਥਾਣਾ ਪੁਲਸ ਨੇ ਡੀ.ਸੀ. ਹੁਕਮਾਂ ਦੀ ਉਲੰਘਣਾ ਤੇ ਮਾਮਲੇ ਤਹਿਤ ਕੰਪਨੀ ਮਾਲਕ ਨੂੰ ਗ੍ਰਿਫ਼ਤਾਰ ਕਰ ਕੀਤਾ ਸੀ।
ਬਾਅਦ ’ਚ ਮਾਲਕ ਨੂੰ ਜ਼ਮਾਨਤ ’ਤੇ ਰਿਹਾਅ ਕਰ ਦਿੱਤਾ ਗਿਆ। ਪੁਲਸ ਨੂੰ ਸੂਚਨਾ ਮਿਲੀ ਕਿ ਸੈਕਟਰ-34 ਸਥਿਤ ਇਮੀਗ੍ਰੇਸ਼ਨ ਕੰਪਨੀ ਬਿਨਾਂ ਰਜਿਸਟ੍ਰੇਸ਼ਨ ਦੇ ਚੱਲ ਰਹੀ ਹੈ। ਇਸ ਸਬੰਧੀ ਪੁਲਸ ਟੀਮ ਨੇ ਰਜਿਸਟ੍ਰੇਸ਼ਨ ਦਾ ਦਸਤਾਵੇਜ਼ ਕੰਪਨੀ ਮਾਲਕ ਤੋਂ ਮੰਗੇ ਤਾਂ ਉਹ ਬਹਾਨੇ ਬਣਾਉਣ ਲੱਗਾ। ਪੁਲਸ ਨੇ ਕੰਪਨੀ ਦਾ ਰਜਿਸਟ੍ਰੇਸ਼ਨ ਚੈੱਕ ਕੀਤਾ ਤਾਂ ਉਹ ਨਹੀਂ ਮਿਲਿਆ ਤਾਂ ਪੁਲਸ ਨੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ।
ਮੋਸਟ ਵਾਂਟੇਡ ਗੈਂਗਸਟਰ ਨੂੰ ਵਿਦੇਸ਼ੋਂ ਪੰਜਾਬ ਲਿਆ ਰਹੀ ਪੁਲਸ
NEXT STORY