ਟਾਂਡਾ ਉੜਮੁੜ (ਪਰਮਜੀਤ ਸਿੰਘ ਮੋਮੀ, ਵਰਿੰਦਰ ਪੰਡਿਤ)- ਪਰਵਿੰਦਰ ਸਿੰਘ ਝੋਟਾ ਦੇ ਕਤਲ ਕਾਂਡ ਦੇ ਵਿਰੋਧ 'ਚ ਦਿੱਤੀ ਗਈ ਪੰਜਾਬ ਬੰਦ ਦੀ ਕਾਲ ਦੌਰਾਨ ਟਾਂਡਾ 'ਚ ਇਸ ਦਾ ਖ਼ਾਸ ਅਸਰ ਵੇਖਣ ਨੂੰ ਮਿਲਿਆ ਅਤੇ ਢਾਂਡਾ ਸ਼ਹਿਰ ਸੰਪੂਰਨ ਤੌਰ 'ਤੇ ਬੰਦ ਰਿਹਾ। ਸਵੇਰੇ 6 ਵਜੇ ਤੋਂ ਲੈ ਕੇ ਹੀ ਦੇ ਦੁਕਾਨਦਾਰਾਂ ਨੇ ਆਪਣੀਆਂ ਦੁਕਾਨਾਂ ਰੋਸ ਵਜੋਂ ਬੰਦ ਰੱਖੀਆਂ। ਟਾਂਡਾ ਸ਼ਹਿਰ ਦੇ ਵੱਖ-ਵੱਖ ਹਿੱਸੇ ਪੁਰਾਣਾ ਟਾਂਡਾ, ਮੇਨ ਬਾਜ਼ਾਰ ਉੜਮੁੜ, ਅਹੀਆਪੁਰ ਟਾਂਡਾ, ਥਾਣਾ ਚੌਂਕ ਟਾਂਡਾ, ਸੰਤ ਰਾਮਾਨੰਦ ਜੀ ਮਾਰਕੀਟ ਤੇ ਸ਼ਹਿਰ ਦੇ ਉਹਨਾਂ ਹਿੱਸਿਆਂ ਵਿੱਚ ਦੁਕਾਨਦਾਰਾਂ ਵੱਲੋਂ ਦੁਕਾਨਾਂ ਬੰਦ ਰੱਖ ਕੇ ਬੰਦ ਦੇ 'ਚ ਹਿੱਸਾ ਲਿਆ ਹੈ।
ਇਹ ਵੀ ਪੜ੍ਹੋ: ਪਰਵਿੰਦਰ ਝੋਟਾ ਕਤਲਕਾਂਡ: ਜਲੰਧਰ-ਫਗਵਾੜਾ ਨੈਸ਼ਨਲ ਹਾਈਵੇਅ ਹੋ ਗਿਆ ਜਾਮ
ਦੱਸਣਯੋਗ ਹੈ ਕਿ ਪਰਵਿੰਦਰ ਸਿੰਘ ਚੋਟਾ ਦੇ ਦਿਨ-ਦਿਹਾੜੇ ਹੀ ਹੋਏ ਕਤਲ ਦੇ ਰੋਸ ਵਜੋਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ, ਸੰਯੁਕਤ ਕਿਸਾਨ ਮੋਰਚਾ, ਬੀ. ਕੇ. ਯੂ. ਆਜ਼ਾਦ ਕਿਸਾਨ ਜਥੇਬੰਦੀ, ਸ਼੍ਰੋਮਣੀ ਅਕਾਲੀ ਦਲ, ਭਾਰਤੀ ਜਨਤਾ ਪਾਰਟੀ, ਕਾਂਗਰਸ ਪਾਰਟੀ, ਬਹੁਜਨ ਸਮਾਜ ਪਾਰਟੀ, ਵਾਰਿਸ ਪੰਜਾਬ ਦੇ, ਦਲ ਖਾਲਸਾ, ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ, ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ , ਲੋਕ ਇਨਕਲਾਬ ਮੰਚ ਟਾਂਡਾ ਤੇ ਹੋਰਨਾ ਜਥੇਬੰਦੀਆਂ ਵੱਲੋਂ ਬੰਦ ਦਾ ਸਮਰਥਨ ਕਰਦੇ ਹੋਏ ਕਤਲ ਕੀਤੇ ਗਏ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਲਈ ਇਨਸਾਫ਼ ਦੀ ਮੰਗ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ: ਪੰਜਾਬ ਬੰਦ ਦੌਰਾਨ ਜਲੰਧਰ 'ਚ ਪੁਲਸ ਨੇ 5 ਲੋਕਾਂ ਨੂੰ ਕੀਤਾ ਡਿਟੇਨ, DCP ਦਾ ਬਿਆਨ, ਜਾਣੋ ਵਜ੍ਹਾ
ਪੰਜਾਬ ਬੰਦ ਦੇ ਸੱਦੇ ਅਨੁਸਾਰ ਡਾ ਸ਼ਹਿਰ ਵਿੱਚ ਬਸ ਸਟੈਂਡ, ਨਿੱਜੀ ਵਿਦਿਅਕ ਅਦਾਰੇ ਅਤੇ ਸਰਕਾਰੀ ਅਦਾਰੇ, ਸਰਕਾਰੀ ਅਤੇ ਨਿੱਜੀ ਬੈਂਕ, ਮੈਡੀਕਲ ਸਟੋਰ ਸੰਪੂਰਨ ਤੌਰ 'ਤੇ ਬੰਦ ਦਾ ਸਮਰਥਨ ਕਰਦੇ ਹੋਏ ਇਸ 'ਚ ਹਿੱਸਾ ਲੈ ਰਹੇ ਹਨ। ਇਸ ਤੋਂ ਇਲਾਵਾ ਰੋਸ ਵਜੋਂ ਜਥੇਬੰਦੀਆਂ ਵੱਲੋਂ ਬਿਜਲੀ ਘਰ ਚੌਂਕ ਨਜ਼ਦੀਕ ਰੋਸ ਧਰਨਾ ਦਿੰਦੇ ਹੋਏ ਜਲੰਧਰ-ਪਠਾਨਕੋਟ ਰਾਸ਼ਟਰੀ ਮਾਰਗ ਅਤੇ ਟਾਂਡਾ ਹੁਸ਼ਿਆਰਪੁਰ ਮਾਰਗ ਸੰਪੂਰਨ ਤੌਰ 'ਤੇ ਬੰਦ ਰੱਖਿਆ ਗਿਆ। ਇਸ ਤੋਂ ਇਲਾਵਾ ਜਥੇਬੰਦੀਆਂ ਵੱਲੋਂ ਨਸ਼ਿਆਂ ਨੂੰ ਬੰਦ ਕਰਨ ਦੀ ਮੰਗ ਨੂੰ ਲੈ ਕੇ ਪੁਲਸ ਸਟੇਸ਼ਨ ਟਾਂਡਾ ਦਾ ਘਿਰਾਓ ਵੀ ਕੀਤਾ ਗਿਆ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਰਾਜਾ ਵੜਿੰਗ ਨੂੰ ਪ੍ਰਧਾਨਗੀ ਤੋਂ ਹਟਾਏ ਜਾਣ ਮਗਰੋਂ ਸਚਿਨ ਪਾਇਲਟ ਦਾ ਵੱਡਾ ਬਿਆਨ; ਚੋਣਾਂ ਲਈ ਆਖ਼ੀ ਇਹ ਗੱਲ
NEXT STORY