ਗੁਰਦਾਸਪੁਰ (ਹਰਮਨ)- ਡਿਪਟੀ ਕਮਿਸ਼ਨਰ ਉਮਾ ਸ਼ੰਕਰ ਗੁਪਤਾ ਦੀ ਅਗਵਾਈ ਹੇਠ ਜ਼ਿਲ੍ਹਾ ਗੁਰਦਾਸਪੁਰ ਨੇ ਇੱਕ ਵਾਰ ਫਿਰ ਸੂਬੇ ਭਰ ਵਿਚੋਂ ਉਦਯੋਗਿਕ ਨਿਵੇਸ਼ ਲਈ ਸਿੰਗਲ ਵਿੰਡੋ ਸਿਸਟਮ ਅਤੇ ਉਦਯੋਗਾਂ ਨੂੰ ਉਤਸ਼ਾਹਤ ਕਰਨ ਲਈ ਵਧੀਆ ਸਹੂਲਤਾਂ ਦੇਣ ਬਦਲੇ ਸੂਬੇ ਭਰ ਵਿਚੋਂ ਪਹਿਲਾ ਸਥਾਨ ਹਾਸਲ ਕੀਤਾ ਹੈ।
ਸੂਬਾ ਸਰਕਾਰ ਵੱਲੋਂ ਸਿੰਗਲ ਵਿੰਡੋ ਪ੍ਰਣਾਲੀ ਨੂੰ ਜ਼ਮੀਨੀ ਪੱਧਰ `ਤੇ ਲਾਗੂ ਕਰਨ ਦੀ ਆਪਣੀ ਵਚਨਬੱਧਤਾ ਤਹਿਤ ਉਦਯੋਗ ਵਿਭਾਗ ਵੱਲੋਂ ਸੂਬੇ ਵਿੱਚ ਸਨਅਤੀ ਨਿਵੇਸ਼ ਅਤੇ ਕਾਰੋਬਾਰ ਕਰਨ ਵਿੱਚ ਸਹੂਲਤ ਅਤੇ ਸਹਾਇਤਾ ਦੇਣ ਦੇ ਅਧਾਰ ’ਤੇ ਵੱਖ-ਵੱਖ ਜ਼ਿਲ੍ਹਿਆਂ ਦਰਜਾਬੰਦੀ ਕੀਤੀ ਗਈ ਹੈ।
ਸੂਬਾ ਸਰਕਾਰ ਵੱਲੋਂ ਪ੍ਰਵਾਨਿਤ ਮਾਪਦੰਡਾਂ, ਦਿਸ਼ਾ-ਨਿਰਦੇਸ਼ਾਂ ਅਤੇ ਸਕੋਰਿੰਗ ਦੇ ਆਧਾਰ ’ਤੇ ਜਨਵਰੀ 2025 ਤੱਕ ਵੱਡੇ ਜ਼ਿਲ੍ਹਿਆਂ ਅਤੇ ਹੋਰ ਜ਼ਿਲ੍ਹਿਆਂ ਦੀ ਰੈਂਕਿੰਗ ਕੀਤੀ ਗਈ ਹੈ। ਇਸ ਸੂਚੀ ਵਿੱਚ ਅਦਰ ਡਿਸਟ੍ਰਿਕਟ ਕੈਟਾਗਰੀ ਵਿੱਚ ਜ਼ਿਲ੍ਹਾ ਗੁਰਦਾਸਪੁਰ ਨੇ ਪਹਿਲਾ ਸਥਾਨ ਹਾਸਲ ਕੀਤਾ ਹੈ ਜਦਕਿ ਦੂਸਰੇ ਸਥਾਨ ’ਤੇ ਮਾਨਸਾ ਅਤੇ ਤੀਸਰੇ ਸਥਾਨ ’ਤੇ ਫ਼ਾਜ਼ਲਿਕਾ ਰਿਹਾ ਹੈ।
ਇਹ ਵੀ ਪੜ੍ਹੋ- ਠੱਗ ਏਜੰਟਾਂ ਦਾ ਹਾਲ ; ਵਿਦੇਸ਼ 'ਚ ਕੰਮ ਦਿਵਾਉਣ ਦਾ ਝਾਂਸਾ ਦੇ ਕੇ ਵੇਚ'ਤੀ ਪੰਜਾਬ ਦੀ ਧੀ, ਰੂਹ ਕੰਬਾ ਦੇਵੇਗੀ ਹੱਡ-ਬੀਤੀ
ਇਸ ਤੋਂ ਇਲਾਵਾ ਲਾਰਜ ਡਿਸਟ੍ਰਿਕਟ ਕੈਟਾਗਰੀ ਵਿੱਚ ਪਹਿਲਾ ਸਥਾਨ ਜ਼ਿਲ੍ਹਾ ਐੱਸ.ਏ.ਐੱਸ. ਨਗਰ ਮੋਹਾਲੀ, ਦੂਸਰਾ ਸਥਾਨ ਹੁਸ਼ਿਆਰਪੁਰ ਅਤੇ ਤੀਸਰਾ ਸਥਾਨ ਸੰਗਰੂਰ ਨੇ ਹਾਸਲ ਕੀਤਾ ਹੈ।
ਸਿੰਗਲ ਵਿੰਡੋ ਪ੍ਰਣਾਲੀ ਨੂੰ ਜ਼ਮੀਨੀ ਪੱਧਰ `ਤੇ ਲਾਗੂ ਕਰਨ ਅਤੇ ਸਨਅਤੀ ਨਿਵੇਸ਼ ਤੇ ਕਾਰੋਬਾਰ ਕਰਨ ਵਿੱਚ ਸਹੂਲਤਾਂ ਦੇਣ ਬਦਲੇ ਸੂਬੇ ਭਰ ਵਿਚੋਂ ਜ਼ਿਲ੍ਹਾ ਗੁਰਦਾਸਪੁਰ ਮੋਹਰੀ ਰਹਿਣ `ਤੇ ਡਿਪਟੀ ਕਮਿਸ਼ਨਰ ਉਮਾ ਸ਼ੰਕਰ ਗੁਪਤਾ ਨੇ ਜ਼ਿਲ੍ਹਾ ਵਾਸੀਆਂ ਅਤੇ ਪ੍ਰਸ਼ਾਸਨ ਦੀ ਟੀਮ ਨੂੰ ਮੁਬਾਰਕਬਾਦ ਦਿੱਤੀ ਹੈ।
ਉਨ੍ਹਾਂ ਕਿਹਾ ਕਿ ਉਦਯੋਗ ਵਿਭਾਗ ਸਮੇਤ ਹੋਰ ਵਿਭਾਗਾਂ ਵੱਲੋਂ ਦਿੱਤੀਆਂ ਜਾ ਰਹੀਆਂ ਸ਼ਾਨਦਾਰ ਸੇਵਾਵਾਂ ਸਦਕਾ ਜ਼ਿਲ੍ਹਾ ਗੁਰਦਾਸਪੁਰ ਨੇ ਸੂਬੇ ਭਰ ਵਿਚੋਂ ਉਦਯੋਗਿਕ ਨਿਵੇਸ਼ ਲਈ ਸਿੰਗਲ ਵਿੰਡੋ ਸਿਸਟਮ ਅਤੇ ਉਦਯੋਗਾਂ ਨੂੰ ਉਤਸ਼ਾਹਤ ਕਰਨ ਲਈ ਦਿੱਤੀਆਂ ਜਾ ਰਹੀਆਂ ਵਧੀਆ ਸਹੂਲਤਾਂ ਸਦਕਾ ਅਦਰ ਡਿਸਟਰਿਕਟ ਕੈਟਾਗਰੀ ਵਿਚ ਸੂਬੇ ਭਰ ਵਿਚੋਂ ਪਹਿਲਾ ਸਥਾਨ ਹਾਸਲ ਕੀਤਾ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਪ੍ਰਸ਼ਾਸਨ ਆਪਣੇ ਜ਼ਿਲ੍ਹੇ ਵਿੱਚ ਵੱਧ ਤੋਂ ਵੱਧ ਨਿਵੇਸ਼ ਲਿਆਉਣ ਅਤੇ ਚੱਲ ਰਹੇ ਸਨਅਤੀ ਅਦਾਰਿਆਂ ਨੂੰ ਸਨਅਤ ਪੱਖੀ ਮਹੌਲ ਦੇਣ ਲਈ ਵਚਨਬੱਧ ਹੈ।
ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਜ਼ਿਲ੍ਹਾ ਗੁਰਦਾਸਪੁਰ ਨੇ ਸਾਲ 2023 ਵਿੱਚ ਸਿੰਗਲ ਵਿੰਡੋ ਪ੍ਰਣਾਲੀ ਨੂੰ ਜ਼ਮੀਨੀ ਪੱਧਰ `ਤੇ ਲਾਗੂ ਕਰਨ ਅਤੇ ਸਨਅਤੀ ਨਿਵੇਸ਼ ਤੇ ਕਾਰੋਬਾਰ ਕਰਨ ਵਿੱਚ ਸਹੂਲਤਾਂ ਦੇਣ ਬਦਲੇ ਸੂਬੇ ਭਰ ’ਚੋਂ ਪਹਿਲਾ ਸਥਾਨ ਹਾਸਲ ਕੀਤਾ ਸੀ।
ਇਹ ਵੀ ਪੜ੍ਹੋ- ਪੰਜਾਬ 'ਚ ਵਾਪਰੇ ਭਿਆਨਕ ਹਾਦਸੇ ਨੇ ਉਜਾੜ'ਤੀ ਔਰਤ ਦੀ ਦੁਨੀਆ, ਅੱਖਾਂ ਸਾਹਮਣੇ ਪਤੀ ਨੇ ਤੋੜਿਆ ਦਮ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ 'ਚ ਵਾਪਰੇ ਭਿਆਨਕ ਹਾਦਸੇ ਨੇ ਉਜਾੜ'ਤੀ ਔਰਤ ਦੀ ਦੁਨੀਆ, ਅੱਖਾਂ ਸਾਹਮਣੇ ਪਤੀ ਨੇ ਤੋੜਿਆ ਦਮ
NEXT STORY