ਜਲੰਧਰ (ਵੈੱਬ ਡੈਸਕ)- ਪੰਜਾਬ ਵਿਚ ਮੌਸਮ ਨੂੰ ਲੈ ਕੇ ਇਕ ਵਾਰ ਫਿਰ ਤੋਂ ਬਦਲਾਅ ਵੇਖਣ ਨੂੰ ਮਿਲੇਗਾ। ਮੌਸਮ ਵਿਭਾਗ ਵੱਲੋਂ ਅਗਲੇ ਦਿਨਾਂ ਲਈ ਨਵੀਂ ਅਪਡੇਟ ਸਾਂਝੀ ਕੀਤੀ ਗਈ ਹੈ। ਮੌਸਮ ਵਿਭਾਗ ਵੱਲੋਂ ਅੱਜ ਤੋਂ ਲੈ ਕੇ 30 ਜਨਵਰੀ ਤੱਕ ਵੱਡੀ ਭਵਿੱਖਬਾਣੀ ਕੀਤੀ ਗਈ ਹੈ। ਸਾਂਝੀ ਕੀਤੀ ਗਈ ਤਾਜ਼ਾ ਜਾਣਕਾਰੀ ਮੁਤਾਬਕ ਅਗਲੇ 24 ਘੰਟੇ ਅਹਿਮ ਦੱਸੇ ਜਾ ਰਹੇ ਹਨ। ਮੌਸਮ ਵਿਭਾਗ ਮੁਤਾਬਕ ਅੱਜ ਸ਼ਾਮ ਤੋਂ ਮੌਸਮ ਵਿਚ ਬਦਲਾਅ ਵੇਖਣ ਨੂੰ ਮਿਲੇਗਾ। 27 ਜਨਵਰੀ ਨੂੰ ਪੂਰੇ ਸੂਬੇ ਵਿਚ ਬਾਰਿਸ਼ ਹੋਵੇਗੀ ਅਤੇ ਵਿਭਾਗ ਵੱਲੋਂ ਸੂਬੇ ਵਿਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
ਇਹ ਵੀ ਪੜ੍ਹੋ: ਜਲੰਧਰ ਦੇ ਰੈਣਕ ਬਾਜ਼ਾਰ 'ਚ ਪੈ ਗਈ ਹਫ਼ੜਾ-ਦਫ਼ੜੀ! ਚੱਲੇ ਇੱਟਾਂ-ਰੋੜੇ, ਹੈਰਾਨ ਕਰੇਗਾ ਪੂਰਾ ਮਾਮਲਾ
ਮੌਸਮ ਵਿਭਾਗ ਨੇ 27 ਜਨਵਰੀ ਨੂੰ ਵਿਸ਼ੇਸ਼ ਚੌਕਸੀ ਵਰਤਣ ਦੀ ਸਲਾਹ ਦਿੱਤੀ ਹੈ। ਇਸ ਦਿਨ ਪੰਜਾਬ ਦੇ ਕਈ ਹਿੱਸਿਆਂ 'ਚ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫ਼ਾਨ ਅਤੇ ਤੇਜ਼ ਹਵਾਵਾਂ ਚੱਲਣ ਦੇ ਨਾਲ-ਨਾਲ ਬਿਜਲੀ ਵੀ ਚਮਕੇਗੀ। ਤੇਜ਼ ਹਵਾਵਾਂ ਕਾਰਨ ਖੁੱਲ੍ਹੇ ਇਲਾਕਿਆਂ ਨੂੰ ਨੁਕਸਾਨ ਹੋਣ ਦੀ ਸੰਭਾਵਨਾ ਹੈ। ਉਥੇ ਹੀ 28, 29 ਅਤੇ 30 ਜਨਵਰੀ ਲਈ ਮੌਸਮ ਵਿਭਾਗ ਵੱਲੋਂ ਕੀਤੀ ਗਈ ਭਵਿੱਖਬਾਣੀ ਵਿਚ ਕੁਝ ਜ਼ਿਲ੍ਹਿਆਂ ਨੂੰ ਛੱਡ ਕੇ ਸੂਬੇ ਵਿਚ ਸੀਤ ਲਹਿਰ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। 28 ਤਾਰੀਖ਼ ਨੂੰ ਵੀ ਸੂਬੇ ਦੇ ਕਈ ਜ਼ਿਲ੍ਹਿਆਂ ਵਿਚ ਮੀਂਹ ਦੀ ਸੰਭਾਵਨਾ ਜਤਾਈ ਗਈ ਹੈ। ਉਥੇ ਹੀ ਮੌਸਮ ਵਿਭਾਗ ਨੇ ਮੀਂਹ ਦੌਰਾਨ ਲੋਕਾਂ ਨੂੰ ਦਰੱਖ਼ਤਾਂ, ਬਿਜਲੀ ਦੇ ਖੰਭਿਆਂ ਅਤੇ ਅਣ-ਨਿਰਮਾਣ ਢਾਂਚੇ ਤੋਂ ਦੂਰ ਰਹਿਣ ਦੀ ਸਲਾਹ ਦਿੱਤੀ ਗਈ ਹੈ।

ਇਹ ਵੀ ਪੜ੍ਹੋ: ਸੜਕਾਂ ’ਤੇ ਉਤਰੇ ਕਿਸਾਨ! ਟਰੈਕਟਰ ਮਾਰਚ ਦੌਰਾਨ ਗੂੰਜਿਆ 'ਪੰਜਾਬ ਕੇਸਰੀ' 'ਤੇ ਸਰਕਾਰ ਵੱਲੋਂ ਕੀਤੇ ਹਮਲੇ ਦਾ ਮੁੱਦਾ
ਇਨ੍ਹਾਂ ਜ਼ਿਲ੍ਹਿਆਂ ਵਿਚ ਸੀਤ ਲਹਿਰ ਦਾ ਰਹੇਗਾ ਯੈਲੋ ਅਲਰਟ
ਪਠਾਨਕੋਟ, ਹੁਸ਼ਿਆਰਪੁਰ, ਅੰਮ੍ਰਿਤਸਰ, ਤਰਨਤਾਰਨ, ਮੋਗਾ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫਰੀਦਕੋਟ, ਬਠਿੰਡਾ, ਮਾਨਸਾ, ਮੁਕਤਸਰ ਸਾਹਿਬ, ਫਾਜ਼ਿਲਕਾ, ਗੁਰਦਾਸਪੁਰ ਵਿਚ ਸੀਤ ਲਹਿਰ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਉਥੇ ਹੀ ਜੇਕਰ ਸੂਬੇ ਵਿਚ ਤਾਪਮਾਨ ਦੀ ਗੱਲ ਕੀਤੀ ਜਾਵੇ ਤਾਂ ਅੰਮ੍ਰਿਤਸਰ ਵਿੱਚ ਘੱਟੋ-ਘੱਟ ਤਾਪਮਾਨ 4.7 ਡਿਗਰੀ, ਲੁਧਿਆਣਾ 7.4, ਪਟਿਆਲਾ 6.2, ਪਠਾਨਕੋਟ 6.4, ਬਠਿੰਡਾ 4.0, ਗੁਰਦਾਸਪੁਰ 4.5 ਅਤੇ ਸ਼ਹੀਦ ਭਗਤ ਸਿੰਘ ਨਗਰ 4.4 ਦਰਜ ਕੀਤਾ ਗਿਆ। ਵੱਧ ਤੋਂ ਵੱਧ ਤਾਪਮਾਨ ਵਿੱਚ ਵੀ ਵਾਧਾ ਹੋਇਆ, ਰੂਪਨਗਰ 21.8 ਡਿਗਰੀ ਨਾਲ ਸਭ ਤੋਂ ਗਰਮ ਰਿਹਾ। ਇਸ ਦੇ ਨਾਲ ਹੀ ਅੰਮ੍ਰਿਤਸਰ ਵਿੱਚ 18.4, ਲੁਧਿਆਣਾ 17.2, ਪਟਿਆਲਾ 18.6, ਪਠਾਨਕੋਟ 18.7, ਬਠਿੰਡਾ 19.0, ਸ਼ਹੀਦ ਭਗਤ ਸਿੰਘ ਨਗਰ 16.2, ਫਰੀਦਕੋਟ 21.4 ਅਤੇ ਫਿਰੋਜ਼ਪੁਰ 18.0 ਰਿਹਾ।
ਇਹ ਵੀ ਪੜ੍ਹੋ: ਕੁਰਸੀ ਪਿੱਛੇ ਹੱਥੋਪਾਈ ਹੋਏ 'ਆਪ' ਵਿਧਾਇਕ ਤੇ ਕੌਂਸਲ ਪ੍ਰਧਾਨ, ਲਾਏ ਗੰਭੀਰ ਇਲਜ਼ਾਮ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
IG ਅਮਰ ਸਿੰਘ ਚਹਿਲ ਨਾਲ ਕਰੋੜਾਂ ਦੀ ਠੱਗੀ ਮਾਮਲੇ ’ਚ 3 ਹੋਰ ਗ੍ਰਿਫਤਾਰ
NEXT STORY