ਜਲੰਧਰ (ਵੈੱਬ ਡੈਸਕ)- ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਭਵਿੱਖਬਾਣੀ ਕੀਤੀ ਗਈ ਹੈ। ਦਰਅਸਲ ਪੱਛਮੀ ਗੜਬੜੀ ਕਾਰਨ ਪਏ ਮੀਂਹ ਤੋਂ ਬਾਅਦ ਪੰਜਾਬ ਦੇ ਮੌਸਮ 'ਚ ਵੱਡਾ ਬਦਲਾਅ ਵੇਖਣ ਨੂੰ ਮਿਲਿਆ ਹੈ। ਸੂਬੇ 'ਚ ਠੰਡ ਨੇ ਅਚਾਨਕ ਜ਼ੋਰ ਫੜ ਲਿਆ ਹੈ। ਇਸੇ ਦੇ ਚੱਲਦਿਆਂ ਰਾਤ ਦੇ ਤਾਪਮਾਨ 'ਚ ਵੱਡੀ ਗਿਰਾਵਟ ਦਰਜ ਕੀਤੀ ਗਈ ਹੈ। ਆਉਣ ਵਾਲੇ ਦਿਨਾਂ ਵਿਚ ਧੁੰਦ ਦਾ ਅਸਰ ਵੀ ਵੇਖਣ ਨੂੰ ਮਿਲੇਗਾ। ਤਾਜ਼ਾ ਮਿਲੀ ਜਾਣਕਾਰੀ ਮੁਤਾਬਕ ਮੌਸਮ ਵਿਭਾਗ ਵੱਲੋਂ ਅੱਜ ਤੋਂ ਲੈ ਕੇ 15 ਤਾਰੀਖ਼ ਤੱਕ ਮੌਸਮ ਦੀ ਵੱਡੀ ਅਪਡੇਟ ਦਿੱਤੀ ਗਈ ਹੈ। ਵਿਭਾਗ ਵੱਲੋਂ ਆਉਣ ਵਾਲੇ ਦਿਨਾਂ ਵਿਚ ਕੋਈ ਬਾਰਿਸ਼ ਦਾ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। 5 ਦਿਨਾਂ ਦੌਰਾਨ ਸੂਬੇ ਵਿਚ ਮੌਸਮ ਖ਼ੁਸ਼ਕ ਰਹਿਣ ਦੀ ਸੰਭਾਵਨਾ ਜਤਾਈ ਗਈ ਹੈ।
ਇਹ ਵੀ ਪੜ੍ਹੋ: ਜਲੰਧਰ ਵਾਸੀ ਦੇਣ ਧਿਆਨ! ਨਾ ਕਰਿਓ ਹੁਣ ਇਹ ਗਲਤੀ, ਗਲੀ-ਮੁਹੱਲਿਆਂ 'ਚ ਵੀ ਹੋਵੇਗਾ...

ਇਸ ਸਾਲ ਠੰਡ ਦੇ ਵਧਣ ਦਾ ਸਭ ਤੋਂ ਵੱਡਾ ਕਾਰਨ 'ਲਾ-ਨੀਨਾ' ਹੈ, ਜੋ ਪ੍ਰਸ਼ਾਂਤ ਮਹਾਂਸਾਗਰ ਵਿਚ ਸਮੁੰਦਰੀ ਸਤ੍ਹਾ ਦੇ ਤਾਪਮਾਨ ਵਿਚ ਗਿਰਾਵਟ ਕਾਰਨ ਬਣਦੀ ਹੈ। ਲਾ-ਨੀਨਾ ਦੇ ਪ੍ਰਭਾਵ ਹੇਠ ਠੰਡੀਆਂ ਹਵਾਵਾਂ ਜ਼ਿਆਦਾ ਸਰਗਰਮ ਹੋ ਜਾਂਦੀਆਂ ਹਨ। ਮੌਸਮ ਮਾਹਿਰਾਂ ਅਨੁਸਾਰ ਭਾਵੇਂ ਲਾ-ਨੀਨਾ ਕਮਜ਼ੋਰ ਰਹੇਗਾ ਪਰ ਇਸ ਦੀ ਸਥਿਤੀ ਨਵੰਬਰ ਤੋਂ ਜਨਵਰੀ ਤੱਕ ਬਣੀ ਰਹਿ ਸਕਦੀ ਹੈ। ਲਾ-ਨੀਨਾ ਦੇ ਦੌਰਾਨ ਉੱਤਰ ਅਤੇ ਮੱਧ ਭਾਰਤ ਵਿਚ ਪੱਛਮੀ ਗੜਬੜੀ ਦੇ ਸਰਗਰਮ ਰਹਿਣ ਕਾਰਨ ਬਰਫ਼ਬਾਰੀ ਦੀਆਂ ਘਟਨਾਵਾਂ ਵਧ ਜਾਂਦੀਆਂ ਹਨ, ਇਸ ਦਾ ਅਸਰ ਵੀ ਮੈਦਾਨੀ ਇਲਾਕਿਆਂ ਦੇ ਮੌਸਮ 'ਤੇ ਪੈਂਦਾ ਹੈ।
ਇਹ ਵੀ ਪੜ੍ਹੋ: Big Breaking: ਰਾਜਾ ਵੜਿੰਗ ਦੀਆਂ ਵਧੀਆਂ ਮੁਸ਼ਕਿਲਾਂ! ਗ੍ਰਿਫ਼ਤਾਰੀ ਲਈ ਹੁਕਮ ਜਾਰੀ
ਇਕ ਰਿਪੋਰਟ ਮੁਤਾਬਕ ਅਗਲੇ ਤਿੰਨ ਤੋਂ ਚਾਰ ਦਿਨਾਂ ਵਿਚ ਪੰਜਾਬ ਸਮੇਤ ਕਈ ਥਾਵਾਂ 'ਤੇ ਘੱਟੋ-ਘੱਟ ਤਾਪਮਾਨ 7 ਤੋਂ 10 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ। ਆਈ. ਐੱਮ. ਡੀ.ਨੇ ਚਿਤਾਵਨੀ ਦਿੱਤੀ ਹੈ ਕਿ ਆਉਣ ਵਾਲੇ ਦੋ ਮਹੀਨਿਆਂ ਵਿਚ ਪੰਜਾਬ, ਦਿੱਲੀ, ਹਰਿਆਣਾ, ਰਾਜਸਥਾਨ, ਉੱਤਰ ਪ੍ਰਦੇਸ਼ ਅਤੇ ਮੱਧ ਪ੍ਰਦੇਸ਼ ਵਿੱਚ ਸੰਘਣੀ ਧੁੰਦ, ਸੀਤ ਲਹਿਰ ਅਤੇ ਘੱਟੋ-ਘੱਟ ਤਾਪਮਾਨ ਵਿਚ ਤੇਜ਼ੀ ਨਾਲ ਗਿਰਾਵਟ ਵੇਖਣ ਨੂੰ ਮਿਲੇਗੀ।
ਇਹ ਵੀ ਪੜ੍ਹੋ: SHO ਭੂਸ਼ਣ ਮਗਰੋਂ ਬੁਰਾ ਫਸਿਆ ਪੰਜਾਬ ਪੁਲਸ ਦਾ ਇਹ DSP! ਡਿੱਗੇਗੀ ਗਾਜ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਠੱਗੀ ਮਾਰਨ ਵਾਲੇ 4 ਵਿਅਕਤੀਆਂ 'ਤੇ ਪਰਚਾ ਦਰਜ
NEXT STORY