ਮੋਹਾਲੀ (ਨਿਆਮੀਆਂ) : ਪੰਜਾਬ 'ਚ ਇਸ ਸਮੇਂ ਕੜਾਕੇ ਦੀ ਠੰਡ ਪੈ ਰਹੀ ਹੈ ਅਤੇ ਲੋਕਾਂ ਨੂੰ ਸੀਤ ਲਹਿਰ ਨੂੰ ਬਚਣ ਲਈ ਸਿਹਤ ਵਿਭਾਗ ਵਲੋਂ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ। ਇਸ ਤਹਿਤ ਸਰਦੀ ਦੇ ਮੌਸਮ ’ਚ ਕਈ ਤਰ੍ਹਾਂ ਦੀਆਂ ਸਿਹਤ ਸਮੱਸਿਆਵਾਂ ਹੋ ਸਕਦੀਆਂ ਹਨ ਅਤੇ ਸਾਵਧਾਨੀਆਂ ਵਰਤ ਕੇ ਇਨ੍ਹਾਂ ਤੋਂ ਬਚਾਅ ਕੀਤਾ ਜਾ ਸਕਦਾ ਹੈ। ਜ਼ਿਲ੍ਹਾ ਸਿਵਲ ਸਰਜਨ ਡਾ. ਸੰਗੀਤਾ ਜੈਨ ਨੇ ਕਿਹਾ ਕਿ ਲੰਬੇ ਸਮੇ ਤੱਕ ਠੰਡ ਦੇ ਸੰਪਰਕ ’ਚ ਰਹਿਣ ਨਾਲ ਕਈ ਬੀਮਾਰੀਆਂ ਜਿਵੇਂ ਫਲੂ, ਨੱਕ ਵਗਣਾ, ਹਾਈਪੋਥਰਮੀਆ, ਹਾਰਟ ਅਟੈਕ ਆਦਿ ਦੀ ਸੰਭਾਵਨਾ ਵੱਧ ਜਾਂਦੀ ਹੈ।
ਇਹ ਵੀ ਪੜ੍ਹੋ : 'ਆਪ' ਵਿਧਾਇਕ ਦੀ ਮੌਤ 'ਤੇ CM ਮਾਨ ਦੀ ਪਤਨੀ ਸਣੇ ਅਮਨ ਅਰੋੜਾ ਦਾ ਬਿਆਨ
ਬੀਮਾਰੀਆਂ ਤੋਂ ਬਚਣ ਲਈ ਘਰਾਂ ਦੇ ਅੰਦਰ ਰਹਿਣ ਨੂੰ ਤਰਜ਼ੀਹ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਸਰੀਰ ਦੀ ਰੋਗ ਪ੍ਰਤੀਰੋਧੀ ਸ਼ਕਤੀ ਵਧਾਉਣ ਲਈ ਸਰੀਰ ਨੂੰ ਗਰਮ ਜਾਂ ਨਿੱਘਾ ਰੱਖਣਾ ਬੇਹੱਦ ਜ਼ਰੂਰੀ ਹੈ, ਇਸ ਲਈ ਵਿਟਾਮਿਨ-ਸੀ ਨਾਲ ਭਰਪੂਰ ਸੰਤੁਲਿਤ ਭੋਜਨ ਦੇ ਨਾਲ-ਨਾਲ ਥੋੜ੍ਹੇ-ਥੋੜ੍ਹੇ ਵਕਫ਼ੇ ’ਤੇ ਗਰਮ/ਕੋਸੇ ਤਰਲ ਪਦਾਰਥ ਵੀ ਲੈਂਦੇ ਰਹਿਣਾ ਚਾਹੀਦਾ ਹੈ। ਬਜ਼ੁਰਗਾਂ ਨੂੰ ਇਨ੍ਹਾਂ ਦਿਨਾਂ ’ਚ ਅਪਣੀ ਸਿਹਤ ਦਾ ਖ਼ਾਸ ਖ਼ਿਆਲ ਰੱਖਣ ਦੀ ਲੋੜ ਹੁੰਦੀ ਹੈ।
ਇਹ ਵੀ ਪੜ੍ਹੋ : ਲੋਕਾਂ ਲਈ ਫਿਰ ਖ਼ਤਰੇ ਦੀ ਘੰਟੀ! ਬੇਹੱਦ ਚਿੰਤਾਜਨਕ ਬਣੇ ਹਾਲਾਤ, ਰਹੋ ਬਚ ਕੇ
ਬਜ਼ੁਰਗਾਂ ਅਤੇ ਦਿਲ ਦੇ ਰੋਗੀਆਂ ਨੂੰ ਸਵੇਰੇ-ਸ਼ਾਮ ਸੈਰ ਕਰਨ ਤੋਂ ਪਰਹੇਜ਼ ਕਰਨ ਦੀ ਸਲਾਹ ਦਿੱਤੀ ਗਈ ਹੈ। ਡਾ. ਜੈਨ ਨੇ ਕਿਹਾ ਕਿ ਸਰਦੀ ਦੇ ਮੌਸਮ ’ਚ ਘਰਾਂ ’ਚ ਬੰਦ ਕਮਰੇ ’ਚ ਅੰਗੀਠੀ ਬਾਲ ਕੇ ਕਦੇ ਵੀ ਅੱਗ ਨਾ ਸੇਕੀ ਜਾਵੇ, ਕਿਉਂਕਿ ਅੱਗ ਬਲਣ ਨਾਲ ਕਾਰਬਨ ਮੋਨੋਆਕਸਾਈਡ ਗੈਸ ਬਣਦੀ ਹੈ, ਜੋ ਕਿ ਜਾਨਲੇਵਾ ਸਾਬਤ ਹੋ ਸਕਦੀ ਹੈ। ਸਿਵਲ ਸਰਜਨ ਨੇ ਕਿਹਾ ਕਿ ਕਿਸੇ ਤਰ੍ਹਾਂ ਦੀ ਸਿਹਤ ਸਮੱਸਿਆ ਸਬੰਧੀ ਸਿਹਤ ਵਿਭਾਗ ਦੇ ਹੈਲਪਲਾਈਨ ਨੰਬਰ 104 ’ਤੇ ਸੰਪਰਕ ਕੀਤਾ ਜਾ ਸਕਦਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਦੇ ਇਸ ਹੋਟਲ ’ਚ ਚੱਲ ਰਿਹਾ ਸੀ ਦੇਹ ਵਪਾਰ ਦਾ ਧੰਦਾ, ਇਤਰਾਜ਼ਯੋਗ ਹਾਲਤ 'ਚ 7 ਕੁੜੀਆਂ ਤੇ 5 ਵਿਅਕਤੀ ਕਾਬੂ
NEXT STORY