ਚੰਡੀਗੜ੍ਹ (ਪਰਾਸ਼ਰ) - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਜਥੇਬੰਦਕ ਢਾਂਚੇ ਵਿਚ ਵਾਧਾ ਕਰਦਿਆਂ ਪਾਰਟੀ ਦੇ ਸੀਨੀਅਰ ਨੇਤਾਵਾਂ ਨੂੰ ਅਹਿਮ ਜ਼ਿੰਮੇਵਾਰੀਆਂ ਸੌਂਪੀਆਂ ਹਨ। ਅੱਜ ਪਾਰਟੀ ਦੇ ਮੁੱਖ ਦਫਤਰੋਂ ਇਸ ਸਬੰਧੀ ਜਾਣਕਾਰੀ ਦਿੰਦਿਆਂ ਸੁਖਬੀਰ ਬਾਦਲ ਨੇ ਦੱਸਿਆ ਕਿ ਜ਼ਿਲਾ ਸੰਗਰੂਰ ਨਾਲ ਸਬੰਧਤ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਮੁੱਖ ਸੰਸਦੀ ਸਕੱਤਰ ਪ੍ਰਕਾਸ਼ ਚੰਦ ਗਰਗ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸਾਬਕਾ ਵਿਧਾਇਕ ਅਤੇ ਨੌਜਵਾਨ ਆਗੂ ਇਕਬਾਲ ਸਿੰਘ ਝੂੰਦਾ ਨੂੰ ਜ਼ਿਲਾ ਸੰਗਰੂਰ (ਦਿਹਾਤੀ) ਅਤੇ ਪ੍ਰਿਤਪਾਲ ਸਿੰਘ ਹਾਂਡਾ ਨੂੰ ਜ਼ਿਲਾ ਸੰਗਰੂਰ (ਸ਼ਹਿਰੀ) ਦਾ ਪ੍ਰਧਾਨ ਬਣਾਇਆ ਗਿਆ ਹੈ। ਬਾਦਲ ਨੇ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਦੇ ਜਥੇਬੰੰਦਕ ਢਾਂਚੇ ਨੂੰ ਪੰਜਾਬ ਤੋਂ ਬਾਹਰ ਬਾਕੀ ਰਾਜਾਂ 'ਚ ਮਜ਼ਬੁਤ ਕਰਨ ਲਈ ਸੀਨੀਅਰ ਆਗੂਆਂ ਦੀਆਂ ਡਿਊਟੀਆਂ ਲਾਈਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਉੱਤਰ ਪ੍ਰਦੇਸ਼ ਵਿਚ ਪਾਰਟੀ ਦੀ ਇਕਾਈ ਕਾਇਮ ਕਰਨ ਲਈ ਦਲ ਵੱਲੋਂ ਲੋਕ ਸਭਾ ਮੈਂਬਰ, ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਅਤੇ ਸਾਬਕਾ ਕੈਬਨਿਟ ਮੰਤਰੀ ਗੁਲਜ਼ਾਰ ਸਿੰਘ ਰਣੀਕੇ ਨੂੰ ਆਬਜ਼ਰਵਰ ਨਿਯੁਕਤ ਕੀਤਾ ਗਿਆ ਹੈ।
ਕਾਂਗਰਸ ਅੰਮ੍ਰਿਤਸਰ-ਬਰਮਿੰਘਮ ਫਲਾਈਟ ਦੀ ਬੇਵਜ੍ਹਾ ਸਿਹਰਾ ਲੈਣ ਦੀ ਤਾਕ 'ਚ : ਸ਼ਵੇਤ ਮਲਿਕ
NEXT STORY