ਜਲੰਧਰ/ਚੰਡੀਗੜ੍ਹ (ਗੰਭੀਰ)- ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਕਾਂਗਰਸ ਦੇ ਸਾਬਕਾ ਐੱਮ. ਪੀ. ਮਹਿੰਦਰ ਸਿੰਘ ਕੇਪੀ ਦੇ ਪੁੱਤਰ ਰਿੱਚੀ ਦੀ ਸੜਕ ਹਾਦਸੇ ਵਿਚ ਮੌਤ ਦੇ ਮਾਮਲੇ ਵਿਚ ਇਕ ਮਹੱਤਵਪੂਰਨ ਫ਼ੈਸਲਾ ਸੁਣਾਇਆ ਹੈ। ਅਦਾਲਤ ਨੇ ਮੁਲਜ਼ਮ ਗੁਰਸ਼ਰਨ ਸਿੰਘ ਪ੍ਰਿੰਸ ਦੀ ਅਗਾਊਂ ਜ਼ਮਾਨਤ ਪਟੀਸ਼ਨ ਨੂੰ ਰੱਦ ਕਰ ਦਿੱਤਾ ਹੈ। ਇਹ ਹਾਦਸਾ 13 ਸਤੰਬਰ ਦੀ ਰਾਤ ਨੂੰ ਉਸ ਵੇਲੇ ਵਾਪਰਿਆ ਜਦੋਂ ਰਿੱਚੀ ਆਪਣੀ ਫਾਰਚੂਨਰ ਕਾਰ ਵਿਚ ਸਵਾਰ ਸਨ। ਦਰਜ ਕੀਤੀ ਗਈ ਐੱਫ਼. ਆਈ. ਆਰ. ਅਨੁਸਾਰ ਇਕ ਤੇਜ਼ ਰਫ਼ਤਾਰ ਕ੍ਰੇਟਾ ਕਾਰ ਨੇ ਰਿੱਚੀ ਦੀ ਕਾਰ ਨੂੰ ਟੱਕਰ ਮਾਰ ਦਿੱਤੀ, ਜਿਸ ਨਾਲ ਉਨ੍ਹਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਚਾਰ ਗੱਡੀਆਂ ਨੁਕਸਾਨੀਆਂ ਗਈਆਂ।
ਇਹ ਵੀ ਪੜ੍ਹੋ: ਪੰਜਾਬ ਪੁਲਸ ਦੇ ਮੁਅੱਤਲ SHO ਦੇ ਮਾਮਲੇ 'ਚ ਨਵਾਂ ਮੋੜ, ਪਾਕਿਸਤਾਨੀ ਡੌਨ ਸ਼ਹਿਜ਼ਾਦ ਭੱਟੀ ਦੀ ਐਂਟਰੀ
ਹਾਦਸੇ ਤੋਂ ਬਾਅਦ ਕ੍ਰੇਟਾ ਕਾਰ ਚਲਾਉਣ ਵਾਲਾ ਮੁਲਜ਼ਮ ਗੁਰਸ਼ਰਨ ਸਿੰਘ ਮੌਕੇ ਤੋਂ ਫਰਾਰ ਹੋ ਗਿਆ ਸੀ। ਪੁਲਸ ਨੇ ਉਸ ਖ਼ਿਲਾਫ਼ ਮਾਮਲਾ ਦਰਜ ਕੀਤਾ ਸੀ। ਗ੍ਰਿਫ਼ਤਾਰੀ ਤੋਂ ਬਚਣ ਲਈ ਮੁਲਜ਼ਮ ਨੇ ਹਾਈਕੋਰਟ ਵਿਚ ਅਗਾਊਂ ਜ਼ਮਾਨਤ ਪਟੀਸ਼ਨ ਦਾਇਰ ਕੀਤੀ, ਜਿਸ ਨੂੰ ਅੱਜ ਰੱਦ ਕਰ ਦਿੱਤਾ ਗਿਆ। ਇਸ ਫ਼ੈਸਲੇ ਤੋਂ ਬਾਅਦ ਪੁਲਸ ਹੁਣ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਨ ਵੱਲ ਅਗਲਾ ਕਦਮ ਚੁੱਕੇਗੀ।
ਇਹ ਵੀ ਪੜ੍ਹੋ: ਜਲੰਧਰ 'ਚ ਮਸ਼ਹੂਰ ਢਾਬਾ ਮਾਲਕ ਦੇ ਭਰਾ ਨੇ ਕੀਤੀ ਖ਼ੁਦਕੁਸ਼ੀ, ਦੋ ਦਿਨ ਪਹਿਲਾਂ ਹੀ ਵਿਦੇਸ਼ੋਂ ਪਰਤੀ ਸੀ ਧੀ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੋਲਟਰੀ ਫਾਰਮ ਦੇ ਮਾਲਕ 'ਤੇ ਚੱਲੀਆਂ ਤਾਬੜਤੋੜ ਗੋਲੀਆਂ, ਮੌਕੇ 'ਤੇ ਹੋਈ ਮੌਤ
NEXT STORY