ਚੰਡੀਗੜ੍ਹ : ਪੰਜਾਬ ਦੇ ਸਾਬਕਾ ਮੰਤਰੀ ਅਤੇ ਵਿਧਾਇਕ ਅਨਮੋਲ ਗਗਨ ਮਾਨ ਨੂੰ ਸਾਲ 2025-26 ਵਿਧਾਨ ਸਭਾ ਦੀ ਪ੍ਰਸ਼ਨ ਅਤੇ ਸੰਦਰਭ ਕਮੇਟੀ ਤੋਂ ਬਾਹਰ ਕਰ ਦਿੱਤਾ ਗਿਆ ਹੈ। ਉਨ੍ਹਾਂ ਦੀ ਥਾਂ 'ਤੇ ਰਾਜਪੁਰਾ ਤੋਂ ਵਿਧਾਇਕ ਨੀਨਾ ਮਿੱਤਲ ਨੂੰ ਬਾਕੀ ਸਮੇਂ ਲਈ ਕਮੇਟੀ ਦਾ ਮੈਂਬਰ ਨਾਮਜ਼ਦ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਸਕੂਲਾਂ 'ਚ ਛੁੱਟੀਆਂ ਨੂੰ ਲੈ ਕੇ ਸਖ਼ਤ ਹੁਕਮ ਜਾਰੀ, ਵਿਦਿਆਰਥੀ ਤੇ ਮਾਪੇ ਹੋ ਜਾਣ ਸਾਵਧਾਨ
ਵਿਧਾਨ ਸਭਾ ਵਲੋਂ ਜਾਰੀ ਹੁਕਮ 'ਚ ਲਿਖਿਆ ਹੈ ਕਿ ਇਹ ਕਾਰਵਾਈ ਸਪੀਕਰ ਵਲੋਂ ਪੰਜਾਬ ਵਿਧਾਨ ਸਭਾ ਦੇ ਨਿਯਮ 183 ਤਹਿਤ ਕੀਤੀ ਗਈ ਹੈ। ਦੱਸਣਯੋਗ ਹੈ ਕਿ 19 ਜੁਲਾਈ ਨੂੰ ਅਨਮੋਲ ਗਗਨ ਮਾਨ ਨੇ ਅਚਾਨਕ ਇਕ ਪੋਸਟ ਪਾ ਕੇ ਅਸਤੀਫ਼ਾ ਦੇ ਦਿੱਤਾ ਸੀ।
ਇਹ ਵੀ ਪੜ੍ਹੋ : ਪੰਜਾਬ ਵਾਸੀਆਂ ਨੂੰ ਵੱਡੀ ਸੌਗਾਤ, ਅੰਮ੍ਰਿਤਸਰ ਤੋਂ ਮਾਤਾ ਵੈਸ਼ਨੋ ਦੇਵੀ ਲਈ ਸਿੱਧੀ ਰੇਲਗੱਡੀ ਸ਼ੁਰੂ
ਇਸ ਦੇ ਅਗਲੇ ਦਿਨ ਪਾਰਟੀ ਪ੍ਰਧਾਨ ਅਮਨ ਅਰੋੜਾ ਉਨ੍ਹਾਂ ਦੇ ਘਰ ਪੁੱਜੇ ਸਨ। ਇਸ ਤੋਂ ਬਾਅਦ ਉਨ੍ਹਾਂ ਨੇ ਅਨਮੋਲ ਗਗਨ ਮਾਨ ਨੂੰ ਮਨਾ ਲਿਆ ਅਤੇ ਫਿਰ ਅਨਮੋਲ ਗਗਨ ਮਾਨ ਨੇ ਆਪਣਾ ਅਸਤੀਫ਼ਾ ਵਾਪਸ ਲੈ ਲਿਆ ਸੀ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਇਸ ਦਿਨ ਲੱਗਣਗੇ ਸੂਰਜ ਤੇ ਚੰਦਰ ਗ੍ਰਹਿਣ? ਜਾਣੋ ਤਾਰੀਖ਼ ਤੇ ਸਮਾਂ
NEXT STORY