ਅੰਮ੍ਰਿਤਸਰ- ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਕਈ ਅਹਿਮ ਫੈਸਲੇ ਲਏ ਗਏ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ 350 ਸਾਲਾ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਪੁਰਬ ਅਤੇ ਗੁਰੂ ਗੋਬਿੰਦ ਸਿੰਘ ਜੀ ਦਾ ਗੁਰਤਾ ਗੱਦੀ ਦਿਵਸ ਆ ਰਿਹਾ ਹੈ ਜੋ 2025 'ਚ ਵੱਡੇ ਪੱਧਰ 'ਤੇ ਮਨਾਇਆ ਜਾਵੇਗਾ। ਇਸ ਦੌਰਾਨ ਪ੍ਰਧਾਨ ਧਾਮੀ ਨੇ ਕਿਹਾ ਮੇਘਾਲਿਆ ਸਰਕਾਰ ਵੱਲੋਂ ਸ਼ਿਲਾਂਗ 'ਚ ਪੰਜਾਬੀ ਕਲੌਨੀ ਹੈ, ਜਿਥੇ ਇਕ ਗੁਰੂਘਰ ਵੀ ਹੈ ਅਤੇ ਇਸ ਨੂੰ ਢਾਉਣ ਲਈ ਸਰਕਾਰ ਵੱਲੋਂ ਕਾਰਵਾਈ ਕੀਤੀ ਜਾ ਰਹੀ ਹੈ। ਇਸ ਮਾਮਲੇ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਉੱਥੇ ਦੇ ਸਕੱਤਰ ਅਤੇ ਗਵਰਨਰ ਨੂੰ ਮਿਲ ਕੇ ਆਏ ਹਨ। ਜਿਥੇ ਇਨ੍ਹਾਂ ਨੇ ਮੇਘਾਲਿਆ ਦਾ ਮੁੱਖ ਮੰਤਰੀ ਕੋਨਰਾਡ ਸੰਗਮਾ ਨੂੰ ਅਪੀਲ ਕਰਦਿਆਂ ਕਿਹਾ ਕਿ ਦੇਸ਼ ਦੇ ਆਜ਼ਾਦ ਹੋਣ ਤੋਂ ਪਹਿਲਾਂ ਦੇ ਪੰਜਾਬੀ ਇੱਥੇ ਵਸਦੇ ਹਨ ਤੇ ਜੋ ਫੈਸਲਾ ਲਿਆ ਗਿਆ ਹੈ ਉਸ 'ਤੇ ਰੋਕ ਲਾਈ ਜਾਵੇ। ਗੁਰੂ ਘਰ ਅਤੇ ਸਿੱਖਾਂ ਦੀ ਰਿਹਾਇਸ਼ ਨਾ ਢਾਹਿਆ ਜਾਵੇ ਤੇ ਸੁਰੱਖਿਆ ਯਕੀਨੀ ਬਣਾਈ ਜਾਵੇ।
ਇਹ ਵੀ ਪੜ੍ਹੋ- ਪੰਜਾਬ 'ਚ ਸਸਤੀ ਹੋਈ ਸ਼ਰਾਬ, ਜਾਣੋ ਕੀ ਹੈ ਨਵੀਂ ਰੇਟ ਲਿਸਟ
ਉਨ੍ਹਾਂ ਅੱਗੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮੀਤ ਸ਼ਾਹ ਨੂੰ ਵੀ ਬੇਨਤੀ ਕਰਦੀ ਹੈ ਕਿ ਉਹ ਵੀ ਇਸ ਮਾਮਲੇ 'ਚ ਸ਼ਾਮਲ ਹੋਣ ਤਾਂ ਜੋ ਇਸ ਕਾਰਵਾਈ ਨੂੰ ਤਰੁੰਤ ਰੋਕਿਆ ਜਾਵੇ। ਇਸ ਦੌਰਾਨ ਉਨ੍ਹਾਂ ਨੇ ਪਾਕਿਸਤਾਨ 'ਚ ਗੁਰੂ ਨਾਨਕ ਦੇਵ ਜੀ ਨਾਲ ਸੰਬੰਧਿਤ ਗੁਰਦੁਆਰਾ ਸ੍ਰੀ ਨਨਕਾਨਾ ਸਾਹਿਬ ਬਾਰੇ ਬੋਲਦਿਆਂ ਕਿਹਾ ਕਿ ਸਿੱਖਾਂ ਦੀ ਇੱਛਾ ਹੈ ਕਿ ਉਹ ਹਰ ਸਾਲ ਉੱਥੇ ਜਾ ਕੇ ਗੁਰੂ ਪੁਰਬ ਮਨਾਉਣ ਪਰ ਇਸ ਵਾਸਤੇ ਵੀਜ਼ਾ ਲੈ ਕੇ ਜਾਣਾ ਪੈਂਦਾ ਹੈ। ਇਸ ਲਈ ਭਾਰਤ ਸਰਕਾਰ ਪਾਸਪੋਰਟ ਦੀ ਸ਼ਰਤ ਨੂੰ ਤੁਰੰਤ ਰੱਦ ਕਰੇ।
ਕੰਗਨਾ ਰਣੌਤ ਦੀ ਫ਼ਿਲਮ 'ਤੇ ਕੱਸਿਆ ਤੰਜ
ਪ੍ਰਧਾਨ ਧਾਮੀ ਨੇ ਕਿਹਾ ਕਿ ਜੋ ਐਮਰਜੈਂਸੀ ਟੁੱਟੀ ਹੈ, ਇਸ 'ਚ ਸਿੱਖਾਂ ਨੇ ਬਹੁਤ ਵੱਡਾ ਯੋਗਦਾਨ ਪਾਇਆ ਸੀ। ਉਨ੍ਹਾਂ ਕਿਹਾ ਇਸ ਫ਼ਿਲਮ 'ਚ ਜਰਨੈਲ ਸਿੰਘ ਭਿੰਡਰਾਂਵਾਲੇ ਨੂੰ ਅੱਤਵਾਦੀ ਦਿਖਾਉਣਾ ਸਹੀ ਨਹੀਂ ਹੈ। ਇਸ ਲਈ ਸੈਂਸਰ ਬੋਰਡ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਇਸ ਨੂੰ ਤੁਰੰਤ ਰੋਕਿਆ ਜਾਵੇ। ਉਨ੍ਹਾਂ ਕਿਹਾ ਸੈਂਸਰ ਬੋਰਡ ਨੇ ਖਾਲੜਾ ਸਾਬ੍ਹ 'ਤੇ ਬਣਾਈ ਫਿਲਮ 'ਪੰਜਾਬ 95' 'ਤੇ ਕੱਟ ਲਗਾਉਣ ਲਈ ਕਿਹਾ ਹੈ ਪਰ ਐਮਰਜੈਂਸੀ ਫ਼ਿਲਮ ਨੂੰ ਹਰੀ ਝੰਡੀ ਦੇ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਵੱਡੀ ਵਾਰਦਾਤ, ਨੰਬਰਦਾਰ ਦਾ ਗੋਲੀਆਂ ਮਾਰ ਕੇ ਕਤਲ
ਇਸ ਦੌਰਾਨ ਉਨ੍ਹਾਂ ਕਿਹਾ ਕਿ ਬੀਤੇ ਦਿਨੀਂ ਮੈਂ, ਜਥੇਦਾਰ ਤੇ ਭਾਈ ਭਗਵੰਤ ਸਿੰਘ ਸਿਆਲਕਾ ਨੇ ਰਾਜੋਆਣਾ ਨਾਲ ਮੁਲਾਕਾਤ ਕੀਤੀ। ਉਨ੍ਹਾਂ ਕਿਹਾ ਰਾਜੋਆਣਾ ਦੀ ਭੈਣ ਬੀਮਾਰ ਹੋਣ ਦੇ ਬਾਵਜੂਦ ਵੀ ਅਦਾਲਤਾਂ ਦੇ ਚੱਕਰ ਕੱਢ ਰਹੀ ਹੈ ਅਤੇ ਸੁਪਰੀਮ ਕੋਰਟ ਦਾ ਫੈਸਲਾ ਸਰਕਾਰ ਨੇ ਲਾਗੂ ਨਹੀਂ ਕੀਤਾ ਇਸ ਲਈ ਇਕ ਹੋਰ ਪਟੀਸ਼ਨ ਪਾਈ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਲਈ ਵੀ ਪੂਰਨ ਯਤਨ ਕੀਤੇ ਜਾ ਰਹੇ ਹਨ।
ਇਹ ਵੀ ਪੜ੍ਹੋ- ਪੱਥਰੀ ਦੇ ਇਲਾਜ ਦੌਰਾਨ ਨੌਜਵਾਨ ਦੀ ਮੌਤ ! ਡਾਕਟਰਾਂ ਨੇ ਕਿਹਾ ਜਿਊਂਦਾ ਹੈ ਮੁੰਡਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਬੀ. ਓ. ਪੀ. ਦਾਉਕੇ ਦੇ ਖੇਤਾਂ ’ਚ ਬੀ. ਐੱਸ. ਐੱਫ ਨੇ ਫੜਿਆ ਡਰੋਨ
NEXT STORY