ਜੀਰਾ, (ਗੁਰਮੇਲ ਸੇਖਵਾਂ)- ਦਿੱਲੀ 'ਚ ਕਿਸਾਨਾਂ ਦੇ 72 ਦਿਨਾਂ ਤੋਂ ਚੱਲ ਰਹੇ ਸੰਘਰਸ਼ ਦੇ ਬਾਵਜੂਦ ਮੋਦੀ ਸਰਕਾਰ ਵੱਲੋਂ ਕਿਸਾਨ ਵਿਰੋਧੀ ਬਿਲ ਰੱਦ ਨਾ ਕੀਤੇ ਜਾਣ ਅਤੇ ਕਿਸਾਨਾਂ ਦੇ ਅੰਦੋਲਨ ਨੂੰ ਦਬਾਉਣ ਦੇ ਲਈ ਚੱਲੀਆਂ ਜਾ ਰਹੀਆਂ ਗਲਤ ਚਾਲਾਂ ਦੇ ਵਿਰੋਧ 'ਚ ਕਿਸਾਨ ਯੂਨੀਅਨ ਵੱਲੋਂ 6 ਫਰਵਰੀ ਨੂੰ ਬੰਦ ਦੀ ਕਾਲ ਦਿੱਤੀ ਗਈ ਸੀ। ਜਿਸ ਦੇ ਚੱਲਦੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਅਹਿਮ ਮੀਟਿੰਗ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਦੀ ਅਗਵਾਈ ਹੇਠ ਹੋਈ, ਜਿਸ ਵਿੱਚ 6 ਫਰਵਰੀ ਨੂੰ ਭਾਰਤ ਬੰਦ ਦੌਰਾਨ ਵੱਖ ਵੱਖ ਜਗ੍ਹਾ ’ਤੇ ਪੰਜਾਬ 'ਚ ਚੱਕਾ ਜਾਮ ਕਰਨ ਸਬੰਧੀ ਵਿਚਾਰ ਚਰਚਾ ਕੀਤੀ ਗਈ। ਮੀਟਿੰਗ ਵਿੱਚ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਕਿਰਪਾਲ ਸਿੰਘ ਸੋਢੀ, ਦਰਸ਼ਨ ਸਿੰਘ ਮੀਹਾਂ ਸਿੰਘ ਵਾਲਾ, ਹਰਦਿਆਲ ਸਿੰਘ ਅਲੀਪੁਰ, ਸੁਖਮੰਦਰ ਸਿੰਘ ਸੂਸ਼ਕ, ਕੇਵਲ ਸਿੰਘ ਕੋਠੇ, ਬਲਵਿੰਦਰ ਸਿੰਘ ਮਰਖਾਈ, ਸਵਰਨ ਸਿੰਘ ਅਲੀਪੁਰ, ਚਤਰ ਸਿੰਘ ਮਰਖਾਈ, ਛਿੰਦਾ ਸਿੰਘ, ਤਰਲੋਚਨ ਸਿੰਘ, ਸੁਖਬੀਰ ਸਿੰਘ ਮਰਖਾਈ, ਤਰਸੇਮ ਸਿੰਘ ਮਰਖਾਈ, ਗੁਰਪ੍ਰਤਾਪ ਸਿੰਘ ਅਲੀਪੁਰ ਆਦਿ ਨੇ ਦੱਸਿਆ ਕਿ ਭਾਰਤ ਬੰਦ ਦੀ ਕਾਲ ਤੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ 6 ਫਰਵਰੀ ਨੂੰ ਭਾਰਤ ਬੰਦ ਦੌਰਾਨ ਖੋਸਾ ਦਲ ਸਿੰਘ ਅਤੇ ਜ਼ੀਰਾ ਫ਼ਿਰੋਜ਼ਪੁਰ ਰੋਡ ਬੰਦ ਕਰਕੇ ਕੇਂਦਰ ਸਰਕਾਰ ਦੇ ਖਿਲਾਫ ਪ੍ਰਦਰਸ਼ਨ ਕਰੇਗੀ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਆਪਣੀਆਂ ਗਲਤ ਹਰਕਤਾਂ ਬੰਦ ਕਰਕੇ ਕਿਸਾਨਾਂ ਦੇ ਖ਼ਿਲਾਫ਼ ਪਾਸ ਕੀਤੇ ਬਿੱਲਾਂ ਨੂੰ ਤੁਰੰਤ ਰੱਦ ਕਰੇ ਅਤੇ 26 ਜਨਵਰੀ ਦੇ ਮਸਲੇ ਨੂੰ ਲੈ ਕੇ ਇਕ ਸਾਜ਼ਿਸ਼ ਤਹਿਤ ਕਿਸਾਨਾਂ ਤੇ ਦਰਜ ਕੀਤੇ ਝੂਠੇ ਮਾਮਲੇ ਤੁਰੰਤ ਰੱਦ ਕੀਤੇ ਜਾਣ।
ਨਵਜੋਤ ਸਿੱਧੂ ਨੇ ਸ਼ਾਇਰਾਨਾ ਅੰਦਾਜ਼ ’ਚ ਕਿਸਾਨ ਵਿਰੋਧੀਆਂ ’ਤੇ ਮੁੜ ਵਿੰਨਿ੍ਹਆ ਨਿਸ਼ਾਨਾ
NEXT STORY