ਸੁਲਤਾਨਪੁਰ ਲੋਧੀ (ਜ. ਬ)- ਦੋਆਬਾ ਕਿਸਾਨ ਕਮੇਟੀ ਪੰਜਾਬ ਵੱਲੋਂ ਜ਼ਿਲ੍ਹਾ ਪ੍ਰਧਾਨ ਬਲਦੇਵ ਸਿੰਘ ਕਪੂਰਥਲਾ ਦੀ ਅਗਵਾਈ ਹੇਠ ਸੁਲਤਾਨਪੁਰ ਲੋਧੀ ਦੇ ਪਿੰਡ ਵਾਟਾਵਾਲੀ ਕਲਾਂ 'ਚ ਇਕ ਵੱਡੀ ਅਤੇ ਮਹੱਤਵਪੂਰਨ ਮੀਟਿੰਗ ਦਾ ਆਯੋਜਨ ਕੀਤਾ ਗਿਆ। ਇਸ ਮੀਟਿੰਗ 'ਚ ਸੂਬਾ ਪ੍ਰਧਾਨ ਜੰਗਵੀਰ ਸਿੰਘ ਚੌਹਾਨ ਅਤੇ ਜਰਨਲ ਸਕੱਤਰ ਪ੍ਰਤਿਪਾਲ ਸਿੰਘ ਗੁਰਾਇਆ ਵਿਸ਼ੇਸ਼ ਤੌਰ 'ਤੇ ਪਹੁੰਚੇ, ਜਦਕਿ ਜਥੇਬੰਦੀ ਦੇ ਹੋਰ ਕਈ ਆਗੂਆਂ ਅਤੇ ਇਲਾਕੇ ਦੇ ਵੱਡੀ ਗਿਣਤੀ 'ਚ ਕਿਸਾਨਾਂ ਨੇ ਵੀ ਸ਼ਿਰਕਤ ਕੀਤੀ।
ਮੀਟਿੰਗ ਦੌਰਾਨ ਕਿਸਾਨੀ ਨਾਲ ਜੁੜੇ ਮੌਜੂਦਾ ਮੁੱਦਿਆਂ ‘ਤੇ ਗੰਭੀਰਤਾ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਆਗੂਆਂ ਨੇ ਕਿਹਾ ਕਿ ਖੇਤੀਬਾੜੀ ਸੈਕਟਰ ਹੀ ਇਕੱਲਾ ਐਸਾ ਖੇਤਰ ਬਚਿਆ ਹੈ ਜੋ ਅਜੇ ਤੱਕ ਵੱਡੇ ਕਾਰਪੋਰੇਟ ਘਰਾਣਿਆਂ ਦੇ ਪੂਰੇ ਕਬਜ਼ੇ ਤੋਂ ਬਚਿਆ ਹੋਇਆ ਹੈ ਪਰ ਹੁਣ ਇਸ 'ਤੇ ਵੀ ਹੌਲੀ-ਹੌਲੀ ਕਬਜ਼ਾ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਕਿਸਾਨ ਇਕੱਠੇ ਨਾ ਹੋਏ ਤਾਂ ਆਉਣ ਵਾਲੇ ਸਮੇਂ 'ਚ ਖੇਤੀਬਾੜੀ ਪੂਰੀ ਤਰ੍ਹਾਂ ਕਾਰਪੋਰੇਟ ਹੱਥਾਂ ਵਿੱਚ ਜਾ ਸਕਦੀ ਹੈ, ਜਿਸ ਨਾਲ ਕਿਸਾਨ ਵਰਗ ਨੂੰ ਵੱਡਾ ਨੁਕਸਾਨ ਝੱਲਣਾ ਪਵੇਗਾ।
ਇਹ ਵੀ ਪੜ੍ਹੋ: 8 ਅਪ੍ਰੈਲ ਲਈ ਹੋਇਆ ਵੱਡਾ ਐਲਾਨ! ਪੰਜਾਬ ਦਾ ਇਹ ਮਸ਼ਹੂਰ ਹਾਈਵੇਅ ਰਹੇਗਾ...

ਇਸ ਮੌਕੇ ਸੂਬਾ ਪ੍ਰਧਾਨ ਜੰਗਵੀਰ ਸਿੰਘ ਚੌਹਾਨ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਸਰਕਾਰਾਂ ਲਗਾਤਾਰ ਕਿਸਾਨਾਂ ਦੇ ਹਿੱਤਾਂ ਨੂੰ ਨਜ਼ਰਅੰਦਾਜ਼ ਕਰ ਰਹੀਆਂ ਹਨ ਅਤੇ ਕਿਸਾਨ ਵਿਰੋਧੀ ਨੀਤੀਆਂ ਲਾਗੂ ਕਰ ਰਹੀਆਂ ਹਨ। ਉਨ੍ਹਾਂ ਨੇ ਕਿਹਾ ਕਿ ਖੇਤੀਬਾੜੀ ਖੇਤਰ ਨੂੰ ਬਚਾਉਣ ਲਈ ਜਥੇਬੰਦੀ ਨੂੰ ਹੋਰ ਮਜ਼ਬੂਤ ਕਰਨਾ ਸਮੇਂ ਦੀ ਲੋੜ ਹੈ ਅਤੇ ਪਿੰਡ ਪੱਧਰ ‘ਤੇ ਇਕਾਈਆਂ ਬਣਾਕੇ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਮੀਟਿੰਗ 'ਚ ਇਹ ਵੀ ਫ਼ੈਸਲਾ ਕੀਤਾ ਗਿਆ ਕਿ ਹਰ ਪਿੰਡ 'ਚ ਦੋਆਬਾ ਕਿਸਾਨ ਕਮੇਟੀ ਪੰਜਾਬ ਦੀਆਂ ਇਕਾਈਆਂ ਬਣਾਈਆਂ ਜਾਣਗੀਆਂ ਤਾਂ ਜੋ ਕਿਸਾਨਾਂ ਦੀ ਆਵਾਜ਼ ਮਜ਼ਬੂਤੀ ਨਾਲ ਉੱਠ ਸਕੇ ਅਤੇ ਉਨ੍ਹਾਂ ਦੇ ਹੱਕਾਂ ਲਈ ਸੰਗਠਿਤ ਢੰਗ ਨਾਲ ਲੜਾਈ ਲੜੀ ਜਾ ਸਕੇ। ਪ੍ਰਧਾਨ ਚੌਹਾਨ ਨੇ ਕਿਹਾ ਕਿ ਕਿਸਾਨਾਂ ਨੂੰ ਆਪਣੀ ਏਕਤਾ ਬਣਾਈ ਰੱਖਣੀ ਹੋਵੇਗੀ ਅਤੇ ਕਿਸੇ ਵੀ ਤਰ੍ਹਾਂ ਦੇ ਦਬਾਅ ਅੱਗੇ ਝੁਕਣਾ ਨਹੀਂ ਚਾਹੀਦਾ।
ਇਹ ਵੀ ਪੜ੍ਹੋ: ਪੰਜਾਬ: ਨਸ਼ੇ ਦੀ ਭੇਟ ਚੜ੍ਹੇ ਇਕੋ ਮਾਂ ਦੇ 4 ਪੁੱਤ, 5ਵਾਂ ਮੰਜੇ 'ਤੇ, ਰੋਂਦੀ-ਕਰਲਾਉਂਦੀ ਮਾਂ ਪਾ ਰਹੀਆਂ ਦੁਹਾਈਆਂ...

ਉਨ੍ਹਾਂ ਨੇ ਆਪਣੇ ਸੰਬੋਧਨ 'ਚ ਕਿਹਾ ਕਿ ਸਰਕਾਰਾਂ ਦਾ ਮੁੱਖ ਨਿਸ਼ਾਨਾ ਕਿਸਾਨਾਂ ਦੀਆਂ ਜ਼ਮੀਨਾਂ ‘ਤੇ ਕਬਜ਼ਾ ਕਰਨਾ ਹੈ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬੀ ਕੌਮ ਭਾਵੇਂ ਗਿਣਤੀ ਵਿੱਚ ਘੱਟ (ਲਗਭਗ 2%) ਹੈ ਪਰ ਹੱਕਾਂ ਦੀ ਲੜਾਈ 'ਚ ਹਮੇਸ਼ਾ ਅੱਗੇ ਰਹੀ ਹੈ ਅਤੇ ਦੇਸ਼ ਦੀ ਤਰੱਕੀ ਵਿੱਚ ਵੱਡਾ ਯੋਗਦਾਨ ਪਾਇਆ ਹੈ।
ਇਸ ਦੇ ਨਾਲ ਹੀ ਉਨ੍ਹਾਂ ਨੇ ਨੌਜਵਾਨਾਂ ਦੇ ਵੱਡੀ ਗਿਣਤੀ 'ਚ ਵਿਦੇਸ਼ ਜਾਣ ਦੇ ਰੁਝਾਨ ‘ਤੇ ਵੀ ਚਿੰਤਾ ਜਤਾਈ ਅਤੇ ਕਿਹਾ ਕਿ ਪੰਜਾਬ 'ਚ ਕਾਨੂੰਨ-ਵਿਵਸਥਾ ਦੀ ਸਥਿਤੀ ਵੀ ਚਿੰਤਾਜਨਕ ਬਣਦੀ ਜਾ ਰਹੀ ਹੈ। ਉਨ੍ਹਾਂ ਨੇ ਨਸ਼ਿਆਂ ਦੇ ਵਧ ਰਹੇ ਪ੍ਰਚਲਨ 'ਤੇ ਗੰਭੀਰ ਚਿੰਤਾ ਜਤਾਉਂਦੇ ਹੋਏ ਕਿਹਾ ਕਿ ਪੰਜਾਬ 'ਚ ਨਾ ਤਾਂ ਚਿੱਟਾ ਬੰਦ ਹੋਇਆ, ਨਾ ਟੀਕੇ ਅਤੇ ਨਾ ਹੀ ਗੋਲ਼ੀਆਂ, ਅੱਜ ਵੀ ਨਸ਼ੇ ਪਹਿਲਾਂ ਵਾਂਗ ਹੀ ਚੱਲ ਰਹੇ ਹਨ। ਉਨ੍ਹਾਂ ਕਿਹਾ ਕਿ ਸਿਰਫ਼ ਪਾਬੰਦੀਆਂ ਨਾਲ ਇਹ ਸਮੱਸਿਆ ਹੱਲ ਨਹੀਂ ਹੋ ਸਕਦੀ, ਇਸ ਲਈ ਸਰਕਾਰ ਨੂੰ ਨਵੀਂ ਸੋਚ ਨਾਲ ਨੀਤੀ ਬਣਾਉਣ ਦੀ ਲੋੜ ਹੈ। ਉਨ੍ਹਾਂ ਨੇ ਦਲੀਲ ਦਿੱਤੀ ਕਿ ਕੁਝ ਰਵਾਇਤੀ ਚੀਜ਼ਾਂ, ਜਿਵੇਂ ਅਫ਼ੀਮ ਆਦਿ, ਪਿਛਲੇ ਸਮੇਂ 'ਚ ਸੀਮਿਤ ਅਤੇ ਦਵਾਈ ਦੇ ਤੌਰ 'ਤੇ ਵਰਤੀ ਜਾਂਦੀਆਂ ਰਹੀਆਂ ਹਨ ਅਤੇ ਪੰਜਾਬ ਵਿਚ ਅਫ਼ੀ ਦੀ ਖੇਤੀ ਦੀ ਛੂਟ ਦਿੱਤੀ ਜਾਵੇ।
ਇਹ ਵੀ ਪੜ੍ਹੋ: 6, 7 ਤੇ 8 ਤਾਰੀਖ਼ ਅਹਿਮ! ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਲਈ Alert, ਮੌਸਮ ਦੀ 9 ਤਾਰੀਖ਼ ਤੱਕ ਹੋਈ ਵੱਡੀ ਭਵਿੱਖਬਾਣੀ
ਜ਼ਿਲ੍ਹਾ ਪ੍ਰਧਾਨ ਬਲਦੇਵ ਸਿੰਘ ਕਪੂਰਥਲਾ ਨੇ ਆਪਣੇ ਸੰਬੋਧਨ 'ਚ ਖ਼ਾਸ ਤੌਰ ‘ਤੇ ਜ਼ਿਲ੍ਹੇ 'ਚ ਹੜ੍ਹਾਂ ਦੌਰਾਨ ਖਰਾਬ ਹੋਈਆਂ ਫ਼ਸਲਾਂ ਦਾ ਮੁੱਦਾ ਉਠਾਇਆ। ਉਨ੍ਹਾਂ ਕਿਹਾ ਕਿ ਬਹੁਤ ਸਮਾਂ ਬੀਤ ਜਾਣ ਦੇ ਬਾਵਜੂਦ ਕਿਸਾਨਾਂ ਨੂੰ ਅਜੇ ਤੱਕ ਕੋਈ ਯੋਗ ਮੁਆਵਜ਼ਾ ਨਹੀਂ ਮਿਲਿਆ, ਜਿਸ ਕਾਰਨ ਉਹ ਭਾਰੀ ਆਰਥਿਕ ਸੰਕਟ ਦਾ ਸਾਹਮਣਾ ਕਰ ਰਹੇ ਹਨ। ਉਨ੍ਹਾਂ ਨੇ ਸਰਕਾਰ ਤੋਂ ਤੁਰੰਤ ਮੁਆਵਜ਼ਾ ਜਾਰੀ ਕਰਨ ਦੀ ਮੰਗ ਕੀਤੀ। ਅੰਤ 'ਚ ਉਨ੍ਹਾਂ ਨੇ ਸਾਰੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਹੱਕਾਂ ਦੀ ਲੜਾਈ ਲਈ ਇਕ ਮੰਚ ‘ਤੇ ਇਕੱਠੇ ਹੋਣ ਅਤੇ ਜਥੇਬੰਦੀ ਨੂੰ ਮਜ਼ਬੂਤ ਬਣਾਉਣ। ਮੀਟਿੰਗ ਦੌਰਾਨ ਕਿਸਾਨਾਂ 'ਚ ਕਾਫ਼ੀ ਜੋਸ਼ ਅਤੇ ਏਕਤਾ ਦੇ ਦਰਸ਼ਨ ਹੋਏ ਅਤੇ ਆਗੂਆਂ ਨੇ ਭਵਿੱਖ ਵਿੱਚ ਵੱਡੇ ਪੱਧਰ 'ਤੇ ਸੰਘਰਸ਼ ਕਰਨ ਦੇ ਸੰਕੇਤ ਵੀ ਦਿੱਤੇ।
ਇਹ ਵੀ ਪੜ੍ਹੋ: ਜਲੰਧਰ 'ਚ ਅਜੀਬੋ-ਗ਼ਰੀਬ ਮਾਮਲਾ! ਪਹਿਲਾਂ ਘਰ 'ਚ ਵੜੇ ਚੋਰ, ਬਣਾਇਆ ਚਿਕਨ, ਪੀਤੀ ਚਾਹ ਦੋ ਦਿਨ ਰਹਿਣ ਮਗਰੋਂ...
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਭਾਜਪਾ ਦੀ ਵੱਧਦੀ ਲੋਕਪ੍ਰਿਅਤਾ ਤੋਂ ਘਬਰਾਈਆਂ ਤਾਕਤਾਂ ਸਾਨੂੰ ਟੀਚੇ ਤੋਂ ਭਟਕਾ ਨਹੀਂ ਸਕਦੀਆਂ : ਸੁਨੀਲ ਜਾਖੜ
NEXT STORY