ਅੰਮ੍ਰਿਤਸਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਵੱਲੋਂ 19 ਫਰਵਰੀ ਨੂੰ ਅੰਤ੍ਰਿੰਗ ਕਮੇਟੀ ਦੀ ਅਹਿਮ ਮੀਟਿੰਗ ਬੁਲਾਈ ਗਈ ਹੈ, ਜਿਸ ਵਿੱਚ ਕਈ ਮਹੱਤਵਪੂਰਨ ਮਸਲਿਆਂ 'ਤੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ। ਇਹ ਮੀਟਿੰਗ ਐਸਜੀਪੀਸੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਹੋਵੇਗੀ, ਜਿਸ ਵਿੱਚ ਅੰਤ੍ਰਿੰਗ ਕਮੇਟੀ ਦੇ ਮੈਂਬਰ ਹਾਜ਼ਰ ਰਹਿਣਗੇ ।
ਇਹ ਵੀ ਪੜ੍ਹੋ- ਹੋਲੀ ਤੋਂ ਪਹਿਲਾਂ ਰੇਲਵੇ ਦਾ ਵੱਡਾ ਤੋਹਫ਼ਾ: ਇਨ੍ਹਾਂ ਦਿਨਾਂ ਨੂੰ ਚੱਲਣਗੀਆਂ ਸਪੈਸ਼ਲ ਟਰੇਨਾਂ, ਜਾਣੋ ਸਮਾਂ ਤੇ ਤਰੀਕ
ਮੀਟਿੰਗ ਦੌਰਾਨ ਗੁਰਦੁਆਰਾ ਅੰਬ ਸਾਹਿਬ ਦੀ ਜ਼ਮੀਨ ਵੇਚਣ ਦੇ ਮਾਮਲੇ, ਪ੍ਰੋ. ਦਵਿੰਦਰ ਭੁੱਲਰ ਦੀ ਰਿਹਾਈ ਨਾਲ ਸੰਬੰਧਿਤ ਮਾਮਲੇ ਅਤੇ ਹੋਰ ਵੱਖ-ਵੱਖ ਪੰਥਕ ਮੁੱਦਿਆਂ 'ਤੇ ਵਿਸ਼ੇਸ਼ ਚਰਚਾ ਹੋਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਦੇ ਛੁੱਟੀ ‘ਤੇ ਜਾਣ ਤੋਂ ਬਾਅਦ ਕਾਰਜਕਾਰੀ ਤੌਰ ‘ਤੇ ਵਧੀਕ ਮੁੱਖ ਗੰਥੀ ਗਿਆਨੀ ਅਮਰਜੀਤ ਸਿੰਘ ਨੂੰ ਕਾਰਜਕਾਰੀ ਸੇਵਾਵਾਂ ਸੌਂਪੀਆਂ ਗਈਆਂ ਹਨ। ਇਸ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ‘ਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਲਗਾਉਣ ਦਾ ਫੈਸਲਾ ਲਿਆ ਜਾ ਸਕਦਾ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਵੱਡਾ ਹਾਦਸਾ: ਆਰਮੀ ਗੱਡੀ ਨੇ ਆਟੋ ਨੂੰ ਮਾਰੀ ਜ਼ੋਰਦਾਰ ਟੱਕਰ, 2 ਲੋਕਾਂ ਦੀ ਮੌਕੇ 'ਤੇ ਮੌਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਪੰਜਾਬ ਪੁਲਸ ਦੇ ASI ਦੀ ਧੀ ਦੇ ਕਾਰਨਾਮੇ ਨੇ ਸਭ ਦੇ ਉਡਾਏ ਹੋਸ਼
NEXT STORY