ਚੰਡੀਗੜ੍ਹ (ਬਿਊਰੋ) : ਪੰਜਾਬ ਸਰਕਾਰ ਨੇ ਮੁਲਾਜ਼ਮਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੀ ਭਲਾਈ ਨੂੰ ਧਿਆਨ ’ਚ ਰੱਖਦੇ ਹੋਏ ਗਰੁੱਪ ਬੀਮਾ ਸਕੀਮ (ਜੀ. ਆਈ. ਐੱਸ.) ਦੀ ਅਦਾਇਗੀ ਵਿਚ ਚਾਰ ਗੁਣਾ ਵਾਧਾ ਕਰ ਦਿੱਤਾ ਹੈ। ਇਸ ਬਾਬਤ ਖ਼ਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਆਪਣੀ ਸਹਿਮਤੀ ਦੇ ਦਿੱਤੀ ਹੈ ਤਾਂ ਜੋ ਪੰਜਾਬ ਦੇ ਮੁਲਾਜ਼ਮਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦਾ ਭਵਿੱਖ ਹੋਰ ਬਿਹਤਰ ਹੋ ਸਕੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਇਕ ਬੁਲਾਰੇ ਨੇ ਦੱਸਿਆ ਕਿ ਕਿਸੇ ਕਰਮਚਾਰੀ ਦੀ ਸੇਵਾ ਦੌਰਾਨ ਮੌਤ ਹੋ ਜਾਣ ਜਾਂ ਸੇਵਾ ਮੁਕਤੀ ਸਮੇਂ ਉਸ ਨੂੰ 15 ਹਜ਼ਾਰ ਰੁਪਏ ਤੋਂ 1.20 ਲੱਖ ਰੁਪਏ ਦੀ ਅਦਾਇਗੀ ਕੀਤੀ ਜਾਂਦੀ ਸੀ, ਜੋ ਹੁਣ 60 ਹਜ਼ਾਰ ਰੁਪਏ ਤੋਂ 4.80 ਲੱਖ ਰੁਪਏ ਕਰ ਦਿੱਤੀ ਗਈ ਹੈ। ਸਰਕਾਰ ਦਾ ਇਹ ਫੈਸਲਾ 1 ਜਨਵਰੀ 2023 ਤੋਂ ਲਾਗੂ ਹੋਵੇਗਾ।
ਇਹ ਵੀ ਪੜ੍ਹੋ : ਖੰਨਾ ’ਚ ਵਾਪਰਿਆ ਦਰਦਨਾਕ ਸੜਕ ਹਾਦਸਾ, ਮਾਂ ਸਣੇ ਜੁੜਵਾ ਬੱਚਿਆਂ ਦੀ ਹੋਈ ਮੌਤ
ਵਿਸਥਾਰਤ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਮੌਜੂਦਾ ਸਮੇਂ ਗਰੁੱਪ ਏ ਦੇ ਅਫ਼ਸਰਾਂ ਦੇ ਹਰ ਮਹੀਨੇ 120 ਰੁਪਏ ਜੀ. ਆਈ. ਐੱਸ. ਦੇ ਰੂਪ ਵਿਚ ਤਨਖਾਹ ਵਿੱਚੋਂ ਕੱਟੇ ਜਾਂਦੇ ਹਨ ਅਤੇ ਇਸ ਦੀ ਅਦਾਇਗੀ (ਸੇਵਾ ਮੁਕਤੀ ਜਾਂ ਮੌਤ ਹੋ ਜਾਣ ਦੀ ਸੂਰਤ ਵਿਚ) 1.20 ਲੱਖ ਰੁਪਏ ਕੀਤੀ ਜਾਂਦੀ ਹੈ। 1 ਜਨਵਰੀ 2023 ਤੋਂ ਇਹ ਕਟੌਤੀ 480 ਰੁਪਏ ਪ੍ਰਤੀ ਮਹੀਨਾ ਹੋਵੇਗੀ ਅਤੇ ਅਦਾਇਗੀ 4.80 ਲੱਖ ਰੁਪਏ ਹੋਵੇਗੀ। ਇਸੇ ਤਰ੍ਹਾਂ ਗਰੁੱਪ ਬੀ ਦੇ ਮੁਲਾਜ਼ਮਾਂ ਦੀ ਇਹ ਦਰ 60 ਰੁਪਏ ਹੈ ਅਤੇ ਅਦਾਇਗੀ 60 ਹਜ਼ਾਰ ਰੁਪਏ ਕੀਤੀ ਜਾਂਦੀ ਹੈ। ਇਸ ਨੂੰ ਹੁਣ ਵਧਾ ਕੇ 240 ਰੁਪਏ ਪ੍ਰਤੀ ਮਹੀਨਾ ਅਤੇ ਅਦਾਇਗੀ 2.40 ਲੱਖ ਰੁਪਏ ਕੀਤੀ ਜਾਵੇਗੀ। ਗਰੁੱਪ ਸੀ ਦੇ ਮੁਲਾਜ਼ਮਾਂ ਦੀ ਇਹ ਦਰ 30 ਰੁਪਏ ਹੈ ਅਤੇ ਅਦਾਇਗੀ 30 ਹਜ਼ਾਰ ਰੁਪਏ ਕੀਤੀ ਜਾਂਦੀ ਹੈ।
ਇਹ ਵੀ ਪੜ੍ਹੋ : 24 ਘੰਟਿਆਂ ’ਚ ਸੁਲਝੀ ਬਜ਼ੁਰਗ ਜੋੜੇ ਦੇ ਕਤਲ ਦੀ ਗੁੱਥੀ, ਪੁੱਤ ਨੇ ਹੀ ਮਰਵਾਏ ਸੀ ਮਾਪੇ
ਇਸ ਨੂੰ ਹੁਣ ਵਧਾ ਕੇ 120 ਰੁਪਏ ਪ੍ਰਤੀ ਮਹੀਨਾ ਅਤੇ ਅਦਾਇਗੀ 1.20 ਲੱਖ ਰੁਪਏ ਕੀਤੀ ਜਾਵੇਗੀ। ਗਰੁੱਪ ਡੀ ਦੇ ਕਰਮਚਾਰੀਆਂ ਲਈ ਇਹ ਦਰ 15 ਰੁਪਏ ਹੈ ਅਤੇ ਅਦਾਇਗੀ 15 ਹਜ਼ਾਰ ਰੁਪਏ ਕੀਤੀ ਜਾਂਦੀ ਹੈ। ਇਸ ਨੂੰ ਹੁਣ ਵਧਾ ਕੇ 60 ਰੁਪਏ ਪ੍ਰਤੀ ਮਹੀਨਾ ਅਤੇ ਅਦਾਇਗੀ 60 ਹਜ਼ਾਰ ਰੁਪਏ ਕੀਤੀ ਜਾਵੇਗੀ। ਬੁਲਾਰੇ ਨੇ ਦੱਸਿਆ ਕਿ 1990 ਤੋਂ ਗਰੁੱਪ ਬੀਮਾ ਸਕੀਮ ਦੀਆਂ ਦਰਾਂ ਨੂੰ ਸੋਧਿਆ ਨਹੀਂ ਗਿਆ ਸੀ ਅਤੇ ਹੁਣ ਪੇ-ਕਮਿਸ਼ਨ ਲਾਗੂ ਹੋਣ ਤੋਂ ਬਾਅਦ ਮੁਲਾਜ਼ਮਾਂ ਦੀਆਂ ਤਨਖਾਹਾਂ ਵਿਚ ਵਾਧਾ ਹੋ ਜਾਣ ਕਰ ਕੇ ਇਹ ਫੈਸਲਾ ਲਿਆ ਗਿਆ ਹੈ। ਜ਼ਿਕਰਯੋਗ ਹੈ ਕਿ ਗਰੁੱਪ ਬੀਮਾ ਸਕੀਮ ਦੀ ਕਟੌਤੀ ਅਤੇ ਅਦਾਇਗੀ 1 ਜਨਵਰੀ, 2023 ਤੋਂ ਲਾਗੂ ਹੋਵੇਗੀ।
ਇਹ ਵੀ ਪੜ੍ਹੋ : ਡਾ. ਵਿਜੇ ਸਿੰਗਲਾ ਤੇ OSD ਅਦਾਲਤ ’ਚ ਪੇਸ਼, 14 ਦਿਨਾਂ ਦੀ ਨਿਆਇਕ ਹਿਰਾਸਤ ’ਚ ਭੇਜੇ
ਪੰਚਾਇਤੀ ਜ਼ਮੀਨਾਂ ਦੇ ਮਿਲੇ ਮੁਆਵਜ਼ੇ ’ਚ ਘਪਲੇਬਾਜ਼ੀ ਦੇ ਦੋਸ਼ ’ਚ 2 ਸਰਪੰਚਾਂ ਤੇ 8 ਪੰਚਾਂ ਵਿਰੁੱਧ ਮੁਕੱਦਮਾ ਦਰਜ
NEXT STORY