ਚੰਡੀਗੜ੍ਹ (ਵਿਜੇ) : ਚੰਡੀਗੜ੍ਹ ਦੇ ਲੋਕਾਂ ਲਈ ਪੀਣ ਵਾਲੇ ਪਾਣੀ ਨੂੰ ਲੈ ਕੇ ਅਹਿਮ ਖ਼ਬਰ ਹੈ। ਦਰਅਸਲ ਪੂਰੇ ਸ਼ਹਿਰ 'ਚ 14 ਅਤੇ 15 ਦਸੰਬਰ ਨੂੰ ਪੀਣ ਵਾਲੇ ਪਾਣੀ ਦੀ ਸਪਲਾਈ ਘੱਟ ਪ੍ਰੈਸ਼ਰ ਨਾਲ ਕੀਤੀ ਜਾਵੇਗੀ। ਜਾਣਕਾਰੀ ਅਨੁਸਾਰ ਨਗਰ ਨਿਗਮ ਵਲੋਂ ਕਜੌਲੀ ਦੇ ਵਾਟਰ ਵਰਕਸ ਵਿਚ ਫੇਜ਼-6 ਦਾ ਫਲੋਅ ਮੀਟਰ ਬਦਲਿਆ ਜਾਣਾ ਹੈ।
ਇਹ ਵੀ ਪੜ੍ਹੋ : ਬੰਬ ਵਾਂਗ ਫਟਿਆ ਪ੍ਰੈੱਸ਼ਰ ਕੁੱਕਰ, ਮੌਕੇ 'ਤੇ ਪਿਆ ਚੀਕ-ਚਿਹਾੜਾ, CCTV 'ਚ ਕੈਦ ਹੋਇਆ ਖ਼ੌਫ਼ਨਾਕ ਮੰਜ਼ਰ (ਵੀਡੀਓ)
ਇਸ ਤੋਂ ਇਲਾਵਾ ਸੈਕਟਰ-39 ਦੇ ਵਾਟਰ ਵਰਕਸ ਵਿਚ ਵੀ ਕੰਮ ਚੱਲ ਰਿਹਾ ਹੈ। ਇਸ ਲਈ 14 ਦਸੰਬਰ ਸਵੇਰੇ ਪਾਣੀ ਦੀ ਸਪਲਾਈ ਆਮ ਵਾਂਗ ਰਹੇਗੀ ਪਰ ਸ਼ਾਮ ਨੂੰ 6 ਤੋਂ 8 ਵਜੇ ਤੱਕ ਘੱਟ ਪ੍ਰੈਸ਼ਰ ਨਾਲ ਹੋਵੇਗੀ।
ਇਹ ਵੀ ਪੜ੍ਹੋ : ਲੋਕ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਨੂੰ ਵੱਡਾ ਝਟਕਾ, ਇਸ ਆਗੂ ਨੇ ਦਿੱਤਾ ਅਸਤੀਫ਼ਾ
ਇਸ ਦੇ ਨਾਲ ਹੀ 15 ਦਸੰਬਰ ਨੂੰ ਸਵੇਰੇ 3.30 ਤੋਂ 8.30 ਵਜੇ ਤੱਕ ਪਾਣੀ ਦੀ ਸਪਲਾਈ ਰਹੇਗੀ, ਜਦੋਂ ਕਿ ਸ਼ਾਮ ਨੂੰ 6 ਤੋਂ 8 ਵਜੇ ਤੱਕ ਹੀ ਪਾਣੀ ਆਵੇਗਾ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਲੋਕ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਨੂੰ ਵੱਡਾ ਝਟਕਾ, ਇਸ ਆਗੂ ਨੇ ਦਿੱਤਾ ਅਸਤੀਫ਼ਾ
NEXT STORY