ਰੂਪਨਗਰ (ਕੈਲਾਸ਼)-ਜ਼ਿਲ੍ਹਾ ਅਤੇ ਸੈਸ਼ਨ ਜੱਜ ਰੂਪਨਗਰ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਨੰਦਪੁਰ ਸਾਹਿਬ ’ਚ ਬੇਅਦਬੀ ਮਾਮਲੇ ’ਚ ਦੋਸ਼ੀ ਨੂੰ 5 ਸਾਲ ਦੀ ਸਜ਼ਾ ਅਤੇ 10 ਹਜ਼ਾਰ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਹੈ। ਜਾਣਕਾਰੀ ਅਨੁਸਾਰ ਮੁਲਜ਼ਮ ਪਰਮਜੀਤ ਸਿੰਘ ਨਿਵਾਸੀ ਲੁਧਿਆਣਾ ਨੇ ਤੜਕੇ 4.30 ਵਜੇ ਦੇ ਕਰੀਬ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ’ਚ ਬੈਠੇ ਕੀਰਤਨੀ ਜਥੇ ਦੇ ਨੇੜੇ ਬੈਠ ਕੇ ਸਿਗਰਟ ਪੀਣੀ ਸ਼ੁਰੂ ਕਰ ਦਿੱਤੀ ਅਤੇ ਉਸ ਦਾ ਧੂੰਆਂ ਵੀ ਪਾਠੀ ਸਿੰਘ ਵੱਲ ਛੱਡਣਾ ਸ਼ੁਰੂ ਕਰ ਦਿੱਤਾ, ਜਿਸ ਤੋਂ ਬਾਅਦ ਮੁਲਜ਼ਮ ਨੇ ਪਾਠੀ ਸਿੰਘ ਵੱਲ ਸਿਗਰਟ ਵੀ ਸੁੱਟ ਦਿੱਤੀ।
ਇਹ ਖ਼ਬਰ ਵੀ ਪੜ੍ਹੋ : ਖੇਤਾਂ ’ਚੋਂ ਬਰਸਾਤੀ ਪਾਣੀ ਕੱਢਣ ਨੂੰ ਲੈ ਕੇ ਹੋਏ ਵਿਵਾਦ ਨੇ ਧਾਰਿਆ ਖ਼ੂਨੀ ਰੂਪ, ਚੱਲੀਆਂ ਗੋਲ਼ੀਆਂ, 1 ਦੀ ਮੌਤ
ਉਕਤ ਘਟਨਾ ਦਾ ਸਖ਼ਤ ਨੋਟਿਸ ਲੈਂਦਿਆਂ ਉੱਥੇ ਮੌਜੂਦ ਹੋਰ ਸ਼ਰਧਾਲੂਆਂ ਵੱਲੋਂ ਮੌਕੇ ’ਤੇ ਹੀ ਮੁਲਜ਼ਮ ਨੂੰ ਕਾਬੂ ਕਰ ਕੇ ਪੁਲਸ ਦੇ ਹਵਾਲੇ ਕਰ ਦਿੱਤਾ ਗਿਆ ਸੀ, ਜਿਸ ’ਤੇ ਸ੍ਰੀ ਅਨੰਦਪੁਰ ਸਾਹਿਬ ਪੁਲਸ ਨੇ ਪਰਮਜੀਤ ਸਿੰਘ ਖਿਲਾਫ਼ ਧਾਰਮਿਕ ਭਾਵਨਾਵਾਂ ਨਾਲ ਖਿਲਵਾੜ ਕਰਨ ਦੇ ਦੋਸ਼ ’ਚ ਕੇਸ ਦਰਜ ਕੀਤਾ ਸੀ, ਜਿਸ ਦਾ ਮਾਮਲਾ ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ ਰਮੇਸ਼ ਕੁਮਾਰੀ ਦੀ ਅਦਾਲਤ ’ਚ ਵਿਚਾਰ ਅਧੀਨ ਸੀ ।
ਇਹ ਖ਼ਬਰ ਵੀ ਪੜ੍ਹੋ : ਵੱਡੀ ਖ਼ਬਰ : ਸਾਬਕਾ ਉਪ ਮੁੱਖ ਮੰਤਰੀ ਓ. ਪੀ. ਸੋਨੀ ਮੁੜ ਹਸਪਤਾਲ ’ਚ ਦਾਖ਼ਲ
ਸੂਤਰਾਂ ਅਨੁਸਰ ਪਿਛਲੇ ਸਾਲ 17 ਮਈ ਨੂੰ ਮੁਲਜ਼ਮ ਖਿਲਾਫ਼ ਜ਼ਿਲ੍ਹਾ ਅਤੇ ਸੈਸ਼ਨ ਜੱਜ ਹਰਪ੍ਰੀਤ ਕੌਰ ਜੀਵਨ ਦੀ ਅਦਾਲਤ ’ਚ ਦੋਸ਼ ਤੈਅ ਕੀਤੇ ਗਏ ਸਨ। ਅੱਜ ਜ਼ਿਲ੍ਹਾ ਅਤੇ ਸੈਸ਼ਨ ਜੱਜ ਰਮੇਸ਼ ਕੁਮਾਰੀ ਨੇ ਦੋਸ਼ੀ ਨੂੰ ਆਪਣਾ ਫ਼ੈਸਲਾ ਸੁਣਾਉਂਦੇ ਹੋਏ 5 ਸਾਲ ਦੀ ਕੈਦ ਅਤੇ 10 ਹਜ਼ਾਰ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਹੈ।
ਪੰਜਾਬ ’ਚ ਸਿਆਸੀ ‘ਨੱਠ-ਭੱਜ’ ਕਿਤੇ ‘ਅੱਠ’ ‘ਪੰਜ’ ਨਾ ਹੋ ਜਾਵੇ! ਆਪ-ਕਾਂਗਰਸ ’ਚ ਭੂਚਾਲ
NEXT STORY