ਚੰਡੀਗੜ੍ਹ (ਬਿਊਰੋ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਚਿੱਟਫੰਡ ਕੰਪਨੀ ਪਰਲ ਦੀ ਉੱਚ ਪੱਧਰੀ ਜਾਂਚ ਦੇ ਹੁਕਮ ਜਾਰੀ ਕਰ ਦਿੱਤੇ ਹਨ। ਮੁੱਖ ਮੰਤਰੀ ਮਾਨ ਨੇ ਟਵੀਟ ਕਰਦਿਆਂ ਕਿਹਾ ਕਿ ਪੰਜਾਬ ਦੇ ਲੋਕਾਂ ਦੇ ਖ਼ੂਨ-ਪਸੀਨੇ ਦੀ ਕਮਾਈ ਨੂੰ ਲੁੱਟ ਕੇ ਅਰਬਾਂ ਦੀ ਚੱਲ-ਅਚੱਲ ਜਾਇਦਾਦ ਬਣਾਉਣ ਵਾਲੀ ਚਿੱਟਫੰਡ ਕੰਪਨੀ ‘ਪਰਲ’ ਦੀ ਉੱਚ ਪੱਧਰੀ ਜਾਂਚ ਦੇ ਹੁਕਮ ਜਾਰੀ ਕਰ ਦਿੱਤੇ ਹਨ। ਇਸ ਨੂੰ ਲੈ ਕੇ ਹੋਰ ਵੇਰਵੇ ਜਲਦ ਜਨਤਕ ਕੀਤੇ ਜਾਣਗੇ।
ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਮਾਨ ਨੇ ਚੋਣਾਂ ਤੋਂ ਪਹਿਲਾਂ ਲੋਕਾਂ ਨਾਲ ਵਾਅਦਾ ਕੀਤਾ ਸੀ ਕਿ ਲੋਕਾਂ ਦਾ ਪੈਸਾ ਲੁੱਟਣ ਵਾਲੀਆਂ ਚਿੱਟਫੰਡ ਕੰਪਨੀਆਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਪਰਲ ਤੇ ਕਰਾਊਨ ਵਰਗੀਆਂ ਕੰਪਨੀਆਂ ਦੀਆਂ ਜਾਇਦਾਦਾਂ ਜ਼ਬਤ ਕੀਤੀਆਂ ਜਾਣਗੀਆਂ ਅਤੇ ਆਮ ਲੋਕਾਂ ਦਾ ਇਕ-ਇਕ ਪੈਸਾ ਉਨ੍ਹਾਂ ਨੂੰ ਵਾਪਸ ਕੀਤਾ ਜਾਵੇਗਾ।
...ਤੇ ਹੁਣ ਕੈਪਟਨ ਅਮਰਿੰਦਰ ਰਾਡਾਰ 'ਤੇ, ਉਥੇ ਕਿਸਾਨਾਂ ਨੇ ਮੁੜ ਘੱਤੀਆਂ ਲਖੀਮਪੁਰ ਵੱਲ ਵਹੀਰਾਂ, ਪੜ੍ਹੋ TOP 10
NEXT STORY