ਮੋਹਾਲੀ (ਨਿਆਮੀਆਂ) : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅਕਾਦਮਿਕ ਸਾਲ 2026-27 ਲਈ ਓਪਨ ਸਕੂਲ ਪ੍ਰਣਾਲੀ ਅਧੀਨ ਮੈਟ੍ਰੀਕੁਲੇਸ਼ਨ ਅਤੇ ਸੀਨੀਅਰ ਸੈਕੰਡਰੀ ਕੋਰਸਾਂ 'ਚ ਦਾਖ਼ਲਾ ਲੈਣ ਲਈ ਸ਼ਡਿਊਲ ਜਾਰੀ ਕੀਤਾ ਗਿਆ ਹੈ। ਸਿੱਖਿਆ ਬੋਰਡ ਦੇ ਇੱਕ ਬੁਲਾਰੇ ਨੇ ਇਹ ਸਬੰਧ 'ਚ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਕਤ ਜਮਾਤਾਂ 'ਚ ਬਿਨਾਂ ਲੇਟ ਫ਼ੀਸ ਦਾਖ਼ਲਾ ਲੈਣ ਦੀ ਆਖ਼ਰੀ ਮਿਤੀ 31 ਅਗਸਤ 2026 ਹੈ। ਮਿਤੀ 01 ਸਤੰਬਰ, 2026 ਤੋਂ 31 ਅਕਤੂਬਰ 2026 ਤੱਕ 1500 ਰੁਪਏ ਪ੍ਰਤੀ ਵਿਦਿਆਰਥੀ ਲੇਟ ਫ਼ੀਸ ਨਾਲ ਦਾਖ਼ਲਾ ਲਿਆ ਜਾ ਸਕਦਾ ਹੈ।
ਇਹ ਵੀ ਪੜ੍ਹੋ : ਪੰਜਾਬ ਦੇ 8 ਲੱਖ ਮੁਲਾਜ਼ਮਾਂ ਦੇ DA ਅਤੇ ਏਰੀਅਰ ਨੂੰ ਲੈ ਕੇ ਵੱਡੀ ਖ਼ਬਰ, ਅੱਜ ਪੰਜਾਬ-ਹਰਿਆਣਾ ਹਾਈਕੋਰਟ 'ਚ...
ਇਨ੍ਹਾਂ ਮਿਤੀਆਂ ਤੋਂ ਬਾਅਦ ਓਪਨ ਸਕੂਲ ਦਾਖ਼ਲਾ ਮਿਤੀਆਂ 'ਚ ਕੋਈ ਵਾਧਾ ਨਹੀਂ ਕੀਤਾ ਜਾਵੇਗਾ। ਦਾਖ਼ਲਾ ਲੈਣ ਦੇ ਚਾਹਵਾਨ ਵਿਦਿਆਰਥੀ ਆਪਣੀ ਸੁਵਿਧਾ ਅਨੁਸਾਰ ਐਕਰੀਡਿਟਿਡ ਸਕੂਲਾਂ ਰਾਹੀਂ (ਐਕਰੀਡਿਟਿਡ ਸਕੂਲਾਂ ਦੀ ਸੂਚੀ ਬੋਰਡ ਦੀ ਵੈੱਬਸਾਈਟ www.pseb.ac.in ਤੋਂ ਉਪਲੱਬਧ ਹੈ) ਬੋਰਡ ਦੇ ਖੇਤਰੀ ਦਫ਼ਤਰਾਂ ਰਾਹੀਂ ਜਾਂ ਵਿਦਿਆਰਥੀਆਂ ਵੱਲੋਂ ਸਿੱਧੇ ਤੌਰ 'ਤੇ ਵੀ ਬੋਰਡ ਦੀ ਵੈਬਸਾਈਟ ਤੋਂ ਆਨਲਾਈਨ ਪ੍ਰਕਿਰਿਆ ਰਾਹੀਂ ਦਾਖ਼ਲਾ ਫਾਰਮ ਭਰ ਸਕਣਗੇ।
ਇਹ ਵੀ ਪੜ੍ਹੋ : ਰਾਸ਼ਨ ਕਾਰਡ ਧਾਰਕਾਂ ਲਈ ਵੱਡੀ ਅਪਡੇਟ! ਸ਼ੁੱਕਰਵਾਰ ਤੱਕ ਆਹ ਕੰਮ ਨਾ ਕੀਤਾ ਤਾਂ ਰੁਕ ਜਾਵੇਗੀ...
ਫ਼ੀਸਾਂ ਜਮ੍ਹਾਂ ਕਰਵਾਉਣ ਦੀ ਵਿਧੀ ਆਨਲਾਈਨ ਹੋਵੇਗੀ। ਪੰਜਾਬ ਓਪਨ ਸਕੂਲ ਦੇ ਮੈਟ੍ਰੀਕੁਲੇਸ਼ਨ ਅਤੇ ਸੀਨੀਅਰ ਸੈਕੰਡਰੀ ਕੋਰਸਾਂ ਲਈ ਵਿਦਿਆਰਥੀ ਨੂੰ ਬੋਰਡ ਵੱਲੋਂ ਨਿਰਧਾਰਿਤ ਦਾਖ਼ਲਾ ਅਤੇ ਪ੍ਰੀਖਿਆ ਫ਼ੀਸ ਤੋਂ ਇਲਾਵਾ ਹੋਰ ਕਿਸੇ ਕਿਸਮ ਦੀ ਵਾਧੂ ਫ਼ੀਸ ਅਦਾ ਨਹੀਂ ਕਰਨੀ ਹੋਵੇਗੀ। ਪ੍ਰਾਸਪੈਕਟਸ ਅਤੇ ਪਾਠਕ੍ਰਮ ਬੋਰਡ ਦੀ ਵੈੱਬਸਾਈਟ www.pseb.ac.in 'ਤੇ ਉਪਲੱਬਧ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਪੰਜਾਬ ਕਾਂਗਰਸ 'ਚ ਮਚੀ ਸਿਆਸੀ ਤੜਥੱਲੀ! ਹੁਣ ਮਨੀਸ਼ ਤਿਵਾੜੀ ਦੀ ਨਾਰਾਜ਼ਗੀ ਨੇ ਪਾਈ ਚਿੰਤਾ
NEXT STORY