ਜਲੰਧਰ (ਚੋਪੜਾ)-ਭਾਰਤੀ ਫ਼ੌਜ ਵਿਚ ਅਗਨੀਵੀਰ ਭਰਤੀ ਲਈ ਆਨਲਾਈਨ ਰਜਿਸਟ੍ਰੇਸ਼ਨ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ, ਜੋਕਿ 10 ਅਪ੍ਰੈਲ, 2025 ਤੱਕ ਜਾਰੀ ਰਹੇਗੀ। ਇਸ ਸਬੰਧ ਵਿਚ ਜ਼ਿਲ੍ਹਾ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਬਿਊਰੋ ਦੀ ਡਿਪਟੀ ਡਾਇਰੈਕਟਰ ਨੀਲਮ ਮਹੇ ਨੇ ਕਿਹਾ ਕਿ ਜ਼ਿਲ੍ਹਾ ਜਲੰਧਰ, ਕਪੂਰਥਲਾ, ਹੁਸ਼ਿਆਰਪੁਰ, ਅੰਮ੍ਰਿਤਸਰ, ਤਰਨਤਾਰਨ, ਗੁਰਦਾਸਪੁਰ ਅਤੇ ਪਠਾਨਕੋਟ ਦੇ ਨੌਜਵਾਨਾਂ ਲਈ, ਜੋ ਫ਼ੌਜ ਵਿਚ ਅਗਨੀਵੀਰ ਭਰਤੀ ਲਈ ਅਪਲਾਈ ਕਰਨਾ ਚਾਹੁੰਦੇ ਹਨ ਜਾਂ ਪਹਿਲਾਂ ਹੀ ਅਪਲਾਈ ਕਰ ਚੁੱਕੇ ਹਨ, ਸਰੀਰਕ ਅਤੇ ਲਿਖਤੀ ਪ੍ਰੀਖਿਆ ਦੀ ਤਿਆਰੀ ਲਈ ਮੁਫ਼ਤ ਸਿਖਲਾਈ ਸੀ-ਪਾਈਟ ਕੈਂਪ ਕਪੂਰਥਲਾ ਵਿਖੇ ਸ਼ੁਰੂ ਹੋ ਗਈ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਇਨ੍ਹਾਂ ਦਿਨਾਂ ਨੂੰ ਬਦਲੇਗਾ ਮੌਸਮ, ਚੱਲੇਗੀ ਤੇਜ਼ ਹਨ੍ਹੇਰੀ, ਵਿਭਾਗ ਵੱਲੋਂ ਹੋਈ ਵੱਡੀ ਭਵਿੱਖਬਾਣੀ
ਉਨ੍ਹਾਂ ਕਿਹਾ ਕਿ ਇੱਛੁਕ ਉਮੀਦਵਾਰ ਸੀ-ਪਾਈਟ ਕੈਂਪ ਥੇਹ ਕਾਂਜਲਾ, ਕਪੂਰਥਲਾ ਵਿਖੇ ਆ ਸਕਦੇ ਹਨ ਅਤੇ ਮੁਫ਼ਤ ਤਿਆਰੀ ਕਰ ਸਕਦੇ ਹਨ। ਕੈਂਪ ਵਿਚ ਨੌਜਵਾਨਾਂ ਲਈ ਜਿੰਮ, ਖੇਡਾਂ ਅਤੇ ਸਮਾਰਟ ਕਲਾਸ ਰੂਮ ਦਾ ਵਿਸ਼ੇਸ਼ ਪ੍ਰਬੰਧ ਹੈ ਅਤੇ ਸਿਖਲਾਈ ਦੌਰਾਨ ਨੌਜਵਾਨਾਂ ਨੂੰ ਪੰਜਾਬ ਸਰਕਾਰ ਵੱਲੋਂ ਮੁਫ਼ਤ ਰਿਹਾਇਸ਼ ਅਤੇ ਖਾਣੇ ਦੀ ਸਹੂਲਤ ਮੁਹੱਈਆ ਕੀਤੀ ਜਾਵੇਗੀ। ਸੀ-ਪਾਈਟ ਕੈਂਪ ਦੇ ਸਿਖਲਾਈ ਅਧਿਕਾਰੀ ਕੈਪਟਨ ਅਜੀਤ ਸਿੰਘ ਨੇ ਕਿਹਾ ਕਿ ਇੱਛੁਕ ਨੌਜਵਾਨ ਆਪਣੇ 10ਵੀਂ ਜਾਂ 12ਵੀਂ ਦੇ ਯੋਗਤਾ ਸਰਟੀਫਿਕੇਟ, ਆਧਾਰ ਕਾਰਡ, 2 ਪਾਸਪੋਰਟ ਸਾਈਜ਼ ਫੋਟੋਆਂ ਅਤੇ ਅਹੁਦੇ ਲਈ ਅਪਲਾਈ ਕੀਤੇ ਆਨਲਾਈਨ ਫਾਰਮ ਦੀ ਇਕ ਕਾਪੀ ਨਾਲ ਸੀ-ਪਾਈਟ ਕੈਂਪ, ਥੇਹ ਕਾਂਜਲਾ, ਕਪੂਰਥਲਾ ਵਿਖੇ ਸੰਪਰਕ ਕਰ ਸਕਦੇ ਹਨ।
ਇਹ ਵੀ ਪੜ੍ਹੋ : Punjab: ਪਾਦਰੀ ਬਜਿੰਦਰ ਸਿੰਘ ਨੇ ਔਰਤ ਦੇ ਜੜੇ ਥੱਪੜ! ਵਾਇਰਲ ਹੋਈ ਵੀਡੀਓ ਦੀ ਕੀ ਹੈ ਸੱਚਾਈ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ ਵਿਧਾਨ ਸਭਾ ਦੇ ਸੈਸ਼ਨ 'ਚ ਪਹੁੰਚੇ ਹਰਿਆਣਾ ਦੇ CM ਤੇ ਸਪੀਕਰ
NEXT STORY