ਗੁਰਦਾਸਪੁਰ (ਹਰਮਨ)- ਪੰਜਾਬ ਦੇ ਲੋਕਾਂ ਲਈ ਮਿਆਰੀ ਸਿਹਤ ਸੇਵਾਵਾਂ ਤੱਕ ਆਸਾਨ ਪਹੁੰਚ ਨੂੰ ਯਕੀਨੀ ਬਣਾਉਣ ਦੀ ਦਿਸ਼ਾ ਵੱਲ ਇੱਕ ਹੋਰ ਮਹੱਤਵਪੂਰਨ ਕਦਮ ਚੁੱਕਦਿਆਂ ਸਿਹਤ ਅਤੇ ਪਰਿਵਾਰ ਭਲਾਈ ਵੱਲੋਂ ਇੱਕ ਐਂਡਰੌਇਡ ਮੋਬਾਈਲ ਐਪਲੀਕੇਸ਼ਨ 'ਸਟੇਟ ਹੈਲਥ ਏਜੰਸੀ ਪੰਜਾਬ' ਤਿਆਰ ਕੀਤੀ ਗਈ ਹੈ ਜਿਸ ਦੀ ਵਰਤੋਂ ਕਰਕੇ ਵਿਅਕਤੀ ਹੁਣ ਆਪਣੇ ਮੋਬਾਈਲ ਫੋਨਾਂ ਤੋਂ ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਲਈ ਆਪਣੀ ਯੋਗਤਾ ਦੀ ਆਸਾਨੀ ਨਾਲ ਜਾਂਚ ਕਰ ਸਕਦੇ ਹਨ।
ਇਹ ਵੀ ਪੜ੍ਹੋ- ਪੰਜਾਬ ਤੋਂ ਵੱਡੀ ਖ਼ਬਰ, ਭਾਖੜਾ ਨਹਿਰ 'ਚੋਂ ਮਿਲੀ ਮਾਡਲ ਕੁੜੀ ਦੀ ਲਾਸ਼
ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਐਪ ਇਸ ਸਕੀਮ ਨਾਲ ਸੂਚੀਬੱਧ ਸਰਕਾਰੀ ਅਤੇ ਨਿੱਜੀ ਹਸਪਤਾਲਾਂ ਬਾਰੇ ਵੀ ਜਾਣਕਾਰੀ ਪ੍ਰਦਾਨ ਕਰਦੀ ਹੈ ਜਿੱਥੇ ਲੋੜਵੰਦ ਵਿਅਕਤੀ ਇਸ ਸਰਕਾਰੀ ਸਿਹਤ ਬੀਮਾ ਯੋਜਨਾ ਤਹਿਤ ਇਲਾਜ ਕਰਵਾ ਸਕਦੇ ਹਨ।
ਇਹ ਵੀ ਪੜ੍ਹੋ- ਪੰਜਾਬ ਰੋਡਵੇਜ਼ 'ਚ ਮਹਿਲਾ ਦਾ ਕੰਡਕਟਰ ਨਾਲ ਪੈ ਗਿਆ ਪੰਗਾ, ਘਰੋਂ ਬੰਦੇ ਬੁਲਾ ਕੀਤੀ ਕੁੱਟ-ਮਾਰ
ਚੇਅਰਮੈਨ ਬਹਿਲ ਨੇ ਦੱਸਿਆ ਕਿ ਪੰਜਾਬ ਵਿੱਚ ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ 1.68 ਕਰੋੜ ਲਾਭਪਾਤਰੀ ਹਨ। ਇਹਨਾਂ ਵਿੱਚੋਂ ਲਗਭਗ 88 ਲੱਖ ਲਾਭਪਾਤਰੀ ਪਹਿਲਾਂ ਹੀ ਆਪਣੇ ਈ-ਕਾਰਡ ਬਣਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਮੁਹੱਈਆ ਕਰਵਾਈ ਜਾ ਰਹੀ ਇਹ ਮਹੱਤਵਪੂਰਨ ਸਹੂਲਤ ਇੱਕ ਵਿਲੱਖਣ ਸਕੀਮ ਹੈ ਕਿਉਂਕਿ ਇਸ ਵਿੱਚ ਉਨ੍ਹਾਂ ਲੱਖਾਂ ਵਾਧੂ ਵਿਅਕਤੀਆਂ ਨੂੰ ਵੀ ਸ਼ਾਮਲ ਕੀਤਾ ਗਿਆ ਹੈ ਜੋ ਆਯੂਸ਼ਮਾਨ ਭਾਰਤ ਸਕੀਮ ਅਧੀਨ ਕਵਰ ਨਹੀਂ ਕੀਤੇ ਜਾਂਦੇ। ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਵਿੱਚ ਜੇ-ਫਾਰਮ ਵਾਲੇ ਕਿਸਾਨ, ਛੋਟੇ ਵਪਾਰੀ, ਸਮਾਰਟ ਰਾਸ਼ਨ ਕਾਰਡ ਧਾਰਕ, ਲੇਬਰ ਬੋਰਡ ਨਾਲ ਰਜਿਸਟਰਡ ਉਸਾਰੀ ਕਾਮੇ ਅਤੇ ਮਾਨਤਾ ਪ੍ਰਾਪਤ ਪੱਤਰਕਾਰਾਂ ਸਮੇਤ ਲਗਭਗ 45 ਲੱਖ ਪਰਿਵਾਰ ਸ਼ਾਮਲ ਹਨ।
ਇਹ ਵੀ ਪੜ੍ਹੋ- ਬੱਸ ਕੰਡਕਟਰ ਦਾ ਸ਼ਰਮਨਾਕ ਕਾਰਾ, ਵਿਆਹੁਤਾ ਨਾਲ ਟੱਪੀਆਂ ਹੱਦਾਂ
ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਆਮ ਲੋਕਾਂ ਨੂੰ ਸਿਹਤ ਬੀਮਾ ਯੋਜਨਾ ਸਬੰਧੀ ਕਾਰਡਾਂ ਲਈ ਆਪਣੀ ਯੋਗਤਾ ਦਾ ਪਤਾ ਲਗਾਉਣ ਲਈ ਸਰਕਾਰੀ ਹਸਪਤਾਲਾਂ ਜਾਂ ਸੇਵਾ ਕੇਂਦਰਾਂ ਵਿੱਚ ਜਾਣਾ ਪੈਂਦਾ ਸੀ। ਉਨ੍ਹਾਂ ਅੱਗੇ ਕਿਹਾ ਕਿ ਹੁਣ ਪੰਜਾਬ ਸਰਕਾਰ ਵੱਲੋਂ ਪ੍ਰਦਾਨ ਕੀਤੀ ਗਈ ਇਸ ਮਹੱਤਵਪੂਰਨ ਸਹੂਲਤ ਨਾਲ ਪੰਜਾਬ ਦੇ ਲੋਕ ਮੋਬਾਈਲ ਐਪ ਰਾਹੀਂ ਘਰ ਬੈਠੇ ਹੀ ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਲਈ ਆਪਣੀ ਯੋਗਤਾ ਦੀ ਜਾਂਚ ਕਰ ਸਕਦੇ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਵਿਦੇਸ਼ੀ ਵੀ ਹੋਏ ਪੰਜਾਬ ਦੇ ਖ਼ੁਰਾਕ ਉਤਪਾਦਾਂ ਦੇ ਮੁਰੀਦ
NEXT STORY