ਚੰਡੀਗੜ੍ਹ : ਪੰਜਾਬ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਕਾਰੋਬਾਰੀਆਂ ਨੂੰ ਲੁਭਾਉਣ ਦੀ ਤਿਆਰੀ 'ਚ ਹੈ। ਦੱਸਿਆ ਜਾ ਰਿਹਾ ਹੈ ਕਿ 2024 ਦੀਆਂ ਆਮ ਚੋਣਾਂ ਤੋਂ ਪਹਿਲਾਂ 'ਆਪ' ਸਰਕਾਰ 'ਇੰਡਸਟਰੀ ਟਾਊਨਹਾਲ' ਦਾ ਆਯੋਜਨ ਕਰਨ ਜਾ ਰਹੀ ਹੈ। ਇਸ ਬੈਠਕ ਦੀ ਪ੍ਰਧਾਨਗੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਸਾਂਝੇ ਤੌਰ 'ਤੇ ਕਰਨਗੇ। ਪਾਰਟੀ ਦੇ ਸੂਤਰਾਂ ਤੋਂ ਪਤਾ ਲੱਗਾ ਹੈ ਕਿ ਸਰਕਾਰ ਕਾਰੋਬਾਰੀਆਂ ਨੂੰ ਸੂਖਮ, ਲਘੂ ਤੇ ਦਰਮਿਆਨੇ ਉਦਯੋਗਾਂ ਨੂੰ ਮਜ਼ਬੂਤ ਕਰਨ ਅਤੇ ਅਤੇ ਨਵੇਂ ਉਦਯੋਗਿਕ ਪ੍ਰਾਜੈਕਟਾਂ ਬਾਰੇ ਜਾਣੂੰ ਕਰਵਾਉਣਾ ਚਾਹੁੰਦੀ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੂੰ ਮੁਫ਼ਤ ਮਿਲੇਗੀ ਇਹ ਸਹੂਲਤ, ਜਾਰੀ ਹੋਈ ਹਸਪਤਾਲਾਂ ਦੀ List
ਪੰਜਾਬ ਸਰਕਾਰ ਇਸ ਸਾਲ ਦੀ ਸ਼ੁਰੂਆਤ ਦੌਰਾਨ ਆਯੋਜਿਤ 'ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ' 'ਚ 500 ਤੋਂ ਜ਼ਿਆਦਾ ਉਦਯੋਗਿਕ ਪ੍ਰਾਜੈਕਟਾਂ ਨੂੰ ਮਨਜ਼ੂਰੀ ਦੇ ਚੁੱਕੀ ਹੈ। ਸੂਤਰਾਂ ਦੇ ਮੁਤਾਬਕ ਹੁਣ 'ਇੰਡਸਟਰੀ ਟਾਊਨਹਾਲ' 14 ਸਤੰਬਰ ਨੂੰ ਅੰਮ੍ਰਿਤਸਰ ਅਤੇ ਜਲੰਧਰ 'ਚ ਅਤੇ 15 ਸਤੰਬਰ ਨੂੰ ਲੁਧਿਆਣਾ ਅਤੇ ਮੋਹਾਲੀ 'ਚ ਆਯੋਜਿਤ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ : ਰਿਟਾਇਰਡ ਪੁਲਸ ਮੁਲਾਜ਼ਮ ਦੇ ਭਰਾ ਨੂੰ ਕੀਤਾ ਅਰਧ ਨਗਨ, ਰਗੜਨਾ ਪਿਆ ਨੱਕ, ਹੈਰਾਨ ਕਰਦਾ ਹੈ ਮਾਮਲਾ
ਇਸ ਬਾਰੇ ਮੁੱਖ ਮੰਤਰੀ ਦਫ਼ਤਰ ਦੇ ਇਕ ਅਧਿਕਾਰੀ ਵੱਲੋਂ ਕਿਹਾ ਗਿਆ ਹੈ ਕਿ ਸਾਡਾ ਮੁੱਖ ਮਕਸਦ ਮੌਜੂਦਾ ਕਾਰੋਬਾਰੀਆਂ ਦੇ ਸਾਹਮਣੇ ਆਉਣ ਵਾਲੀਆਂ ਚੁਣੌਤੀਆਂ ਦਾ ਹੱਲ ਕਰਨਾ ਹੈ। ਕੁੱਝ ਹਫ਼ਤੇ ਪਹਿਲਾਂ ਮੁੱਖ ਮੰਤਰੀ ਮਾਨ ਨੇ ਕਾਰੋਬਾਰ ਲਈ ਨਿਵੇਸ਼ ਦੇ ਮਾਹੌਲ ਨੂੰ ਜ਼ਿਆਦਾ ਵਧੀਆ ਕਰਨ ਬਾਰੇ ਸੁਝਾਅ ਲੈਣ ਲਈ ਇਕ ਪੋਰਟਲ 'ਤੇ ਇਕ ਵਟਸਐਪ ਨੰਬਰ ਲਾਂਚ ਕੀਤਾ ਸੀ। ਸਾਰੇ ਸੁਝਾਵਾਂ 'ਤੇ ਗੌਰ ਕੀਤਾ ਜਾ ਰਿਹਾ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਜਲੰਧਰ ਵਿਖੇ PAP ਗਰਾਊਂਡ 'ਚ ਪਹੁੰਚੇ CM ਭਗਵੰਤ ਮਾਨ, 560 ਸਬ ਇੰਸਪੈਕਟਰਾਂ ਨੂੰ ਦਿੱਤੇ ਨਿਯੁਕਤੀ ਪੱਤਰ
NEXT STORY