ਜਲੰਧਰ/ਅੰਮ੍ਰਿਤਸਰ- ਰਾਧਾ ਸੁਆਮੀ ਡੇਰਾ ਬਿਆਸ ਦੀ ਸੰਗਤ ਲਈ ਇਕ ਅਹਿਮ ਖ਼ਬਰ ਸਾਹਮਣੇ ਆਈ ਹੈ। ਦਰਅਸਲ ਫਰਵਰੀ ਮਹੀਨੇ ਵਿਚ ਹੋਣ ਵਾਲੇ ਭੰਡਾਰੇ ਬੀਤੇ ਐਤਵਾਰ ਤੋਂ ਸ਼ੁਰੂ ਹੋ ਚੁੱਕੇ ਹਨ। ਦੂਜਾ ਭੰਡਾਰਾ ਐਤਵਾਰ 16 ਫਰਵਰੀ ਨੂੰ ਸਵੇਰੇ 10:00 ਵਜੇ ਆਯੋਜਿਤ ਕੀਤਾ ਜਾਵੇਗਾ ਜਦਕਿ ਤੀਜਾ ਭੰਡਾਰਾ ਐਤਵਾਰ 23 ਫਰਵਰੀ ਨੂੰ ਸਵੇਰੇ 10:00 ਵਜੇ ਆਯੋਜਿਤ ਕੀਤਾ ਜਾਵੇਗਾ।
ਇਥੇ ਇਹ ਵੀ ਦੱਸ ਦੇਈਏ ਕਿ ਹੁਣ ਰਾਧਾ ਸੁਆਮੀ ਸਤਿਸੰਗ ਬਿਆਸ (RSSB) ਨੇ ਡੇਰਾ ਬਿਆਸ ਵਿੱਚ ਵੀ. ਆਈ. ਪੀ. ਸੱਭਿਆਚਾਰ ਨੂੰ ਖ਼ਤਮ ਕਰਨ ਦਾ ਇਤਿਹਾਸਕ ਫ਼ੈਸਲਾ ਲਿਆ ਹੈ। ਇਸ ਕਦਮ ਦਾ ਉਦੇਸ਼ ਸੰਗਤ ਵਿੱਚ ਸਾਰੇ ਸ਼ਰਧਾਲੂਆਂ ਨੂੰ ਬਰਾਬਰ ਮਹੱਤਵ ਦੇਣਾ ਅਤੇ ਅਧਿਆਤਮਿਕ ਏਕਤਾ ਨੂੰ ਉਤਸ਼ਾਹਤ ਕਰਨਾ ਹੈ। ਹੁਣ ਤੋਂ ਸਤਿਸੰਗ ਦੌਰਾਨ ਬੈਠਣ ਦਾ ਕੋਈ ਵਿਸ਼ੇਸ਼ ਪ੍ਰਬੰਧ ਨਹੀਂ ਹੋਵੇਗਾ ਅਤੇ ਸਾਰੇ ਸ਼ਰਧਾਲੂ ਇਕੋ ਜਗ੍ਹਾ 'ਤੇ ਬੈਠਣਗੇ। ਇਹ ਫ਼ੈਸਲਾ ਏਕਤਾ ਅਤੇ ਸਮਾਨਤਾ ਦੀ ਭਾਵਨਾ ਨੂੰ ਉਤਸ਼ਾਹਤ ਕਰੇਗਾ ਅਤੇ ਸੰਗਤ ਨੇ ਇਸ ਨੂੰ ਇਕ ਸ਼ਲਾਘਾਯੋਗ ਕਦਮ ਦੱਸਿਆ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਬਦਲਿਆ ਮੌਸਮ ਨੇ ਮਿਜਾਜ਼, ਹੋ ਗਈ ਵੱਡੀ ਭਵਿੱਖਬਾਣੀ, ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਮੀਂਹ
ਤੁਹਾਨੂੰ ਦੱਸ ਦੇਈਏ ਕਿ ਕਿਸੇ ਵੀ ਆਫ਼ਤ ਦੇ ਸਮੇਂ ਡੇਰਾ ਪ੍ਰਬੰਧਕਾਂ ਵੱਲੋਂ ਲੋਕਾਂ ਲਈ ਵਿਸ਼ੇਸ਼ ਪ੍ਰਬੰਧ ਕੀਤੇ ਜਾਂਦੇ ਹਨ। ਕੁਝ ਦਿਨ ਪਹਿਲਾਂ ਹੀ ਅੰਮ੍ਰਿਤਸਰ ਦੀ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਡੇਰਾ ਮੁਖੀ ਨੂੰ ਬੇਨਤੀ ਕੀਤੀ ਸੀ ਕਿ ਜ਼ਿਲ੍ਹੇ ਵਿੱਚ ਲਗਭਗ 6000 ਟੀ. ਬੀ. ਦੇ ਮਰੀਜ਼ ਹਨ, ਜਿਨ੍ਹਾਂ ਨੂੰ ਡੇਰੇ ਤੋਂ ਪੌਸ਼ਟਿਕ ਭੋਜਨ ਮਿਲਣ 'ਤੇ ਉਹ ਜਲਦੀ ਤੰਦਰੁਸਤ ਹੋ ਸਕਦੇ ਹਨ। ਜਿਸ 'ਤੇ ਡੇਰਾ ਪ੍ਰਬੰਧਕਾਂ ਨੇ ਇਸ ਬੇਨਤੀ ਨੂੰ ਸਵੀਕਾਰ ਕਰ ਲਿਆ ਅਤੇ ਅੰਮ੍ਰਿਤਸਰ ਜ਼ਿਲ੍ਹੇ ਦੇ ਉਕਤ ਮਰੀਜ਼ਾਂ ਲਈ ਪੌਸ਼ਟਿਕ ਭੋਜਨ ਦਾ ਪ੍ਰਬੰਧ ਕੀਤਾ, ਜੋਕਿ ਸਾਰਿਆਂ ਦੇ ਘਰਾਂ ਤੱਕ ਪਹੁੰਚਾਇਆ ਜਾ ਰਿਹਾ ਹੈ।
ਇਹ ਵੀ ਪੜ੍ਹੋ : ਅਮਰੀਕਾ ਤੋਂ ਡਿਪੋਰਟ ਹੋਏ 67 ਪੰਜਾਬੀ, ਕਪੂਰਥਲਾ ਦੇ 10 ਨੌਜਵਾਨਾਂ 'ਚੋਂ 7 ਭੁਲੱਥ ਹਲਕੇ ਦੇ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਸੜਕ ਹਾਦਸੇ ਨੇ ਉਜਾੜਿਆ ਘਰ, ਮਾਪਿਆਂ ਦੇ ਪੁੱਤ ਦੀ ਦਰਦਨਾਕ ਮੌਤ
NEXT STORY