ਜਲੰਧਰ/ਚੰਡੀਗੜ੍ਹ- ਪੰਜਾਬ ਦੇ ਕਿਸਾਨਾਂ ਲਈ ਅਹਿਮ ਖ਼ਬਰ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡਾ ਐਲਾਨ ਕਰਦੇ ਹੋਏ ਪਰਾਲੀ ਪ੍ਰਬੰਧਨ ਨੂੰ ਲੈ ਕੇ ਵੱਡੀ ਪਹਿਲ ਸ਼ੁਰੂ ਕੀਤੀ ਹੈ। ਹੁਣ ਪਰਾਲੀ ਪ੍ਰਬੰਧਨ ਨੂੰ ਲੈ ਕੇ ਕਿਸਾਨਾਂ ਨੂੰ ਸੂਬਾ ਸਰਕਾਰੀ ਸਹਿਕਾਰੀ ਬੈਂਕ 80 ਫ਼ੀਸਦੀ 'ਤੇ ਲੋਨ ਦੇਣਗੇ। ਕਿਸਾਨ ਇਸ ਯੋਜਨਾ ਦਾ ਵੱਧ ਤੋਂ ਵੱਧ ਲਾਭ ਲੈ ਸਕਗੇ।
ਟਵਿੱਟਰ 'ਤੇ ਪੋਸਟ ਸਾਂਝੀ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪਰਾਲੀ ਸਾੜਨ ਕਾਰਨ ਹੁੰਦੇ ਪ੍ਰਦੂਸ਼ਣ ਨੂੰ ਰੋਕਣ ਲਈ ਸਾਡੀ ਸਰਕਾਰ ਵਚਨਬੱਧ ਹੈ…ਪਰਾਲੀ ਦੇ ਨਿਬੇੜੇ ਲਈ ਕਿਸਾਨਾਂ ਨੂੰ 50 ਤੋਂ 80 ਫ਼ੀਸਦੀ ਤੱਕ ਸਬਸਿਡੀ 'ਤੇ ਮਸ਼ੀਨਰੀ ਦੇਣ ਲਈ ਸਹਿਕਾਰੀ ਬੈਂਕਾਂ ਵੱਲੋਂ ਪੰਜਾਬ ਭਰ ਵਿੱਚ 'ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਕਰਜ਼ਾ ਯੋਜਨਾ' ਸ਼ੁਰੂ ਕੀਤੀ ਗਈ ਹੈ…ਸਾਰੇ ਕਿਸਾਨ ਵੀਰਾਂ ਨੂੰ ਬੇਨਤੀ ਹੈ ਕਿ ਇਸ ਲਾਹੇਵੰਦ ਸਕੀਮ ਦਾ ਵੱਧ ਤੋਂ ਵੱਧ ਲਾਭ ਉਠਾਉਣ...
ਮੁੱਖ ਮੰਤਰੀ ਨੇ ਦੱਸਿਆ ਕਿ ਇਸ ਸਕੀਮ ਦਾ ਮੁੱਖ ਮੰਤਵ ਕਿਸਾਨਾਂ ਨੂੰ ਫ਼ਸਲਾਂ ਦੀ ਰਹਿੰਦ-ਖੂੰਹਦ ਦੇ ਸੁਚੱਜੇ ਪ੍ਰਬੰਧਨ ਲਈ ਮਸ਼ੀਨਰੀ ਖ਼ਰੀਦਣ ਲਈ ਆਸਾਨੀ ਨਾਲ ਕਰਜ਼ੇ ਮੁਹੱਈਆ ਕਰਵਾਉਣਾ ਹੈ ਤਾਂ ਜੋ ਪਰਾਲੀ ਨੂੰ ਸਾੜਨ ਨਾਲ ਪੈਦਾ ਹੋਣ ਵਾਲੇ ਪ੍ਰਦੂਸ਼ਣ ਨੂੰ ਰੋਕਿਆ ਜਾ ਸਕੇ। ਮੁੱਖ ਮੰਤਰੀ ਨੇ ਕਿਹਾ ਕਿ ਪ੍ਰਾਇਮਰੀ ਖੇਤੀਬਾੜੀ ਸਹਿਕਾਰੀ ਸਭਾਵਾਂ ਅਤੇ ਪੇਂਡੂ ਖੇਤਰਾਂ ਦੇ ਹੋਰ ਅਗਾਂਹਵਧੂ ਕਿਸਾਨ ਇਸ ਸਕੀਮ ਦਾ ਲਾਭ ਲੈ ਸਕਦੇ ਹਨ। ਕਾਮਨ ਹਾਇਰਿੰਗ ਸੈਂਟਰ ਸਕੀਮ ਅਧੀਨ ਖੇਤੀ ਸੰਦਾਂ ਦੀ ਖਰੀਦ ’ਤੇ 80 ਫੀਸਦੀ ਸਬਸਿਡੀ ਦਾ ਲਾਭ ਲਿਆ ਜਾ ਸਕਦਾ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਵੱਡਾ ਹਾਦਸਾ, 2 ਮੋਟਰਸਾਈਕਲਾਂ ਦੀ ਹੋਈ ਜ਼ਬਰਦਸਤ ਟੱਕਰ, 3 ਨੌਜਵਾਨਾਂ ਦੀ ਦਰਦਨਾਕ ਮੌਤ
ਉਨ੍ਹਾਂ ਦੱਸਿਆ ਕਿ ਇਹ ਸਕੀਮ ਰਾਜ ਸਹਿਕਾਰੀ ਬੈਂਕ ਚੰਡੀਗੜ੍ਹ ਤੇ ਜ਼ਿਲਾ ਸਹਿਕਾਰੀ ਬੈਂਕਾਂ ਦੀਆਂ 802 ਸ਼ਾਖਾਵਾਂ ’ਚ ਸ਼ੁਰੂ ਕੀਤੀ ਗਈ ਹੈ। ਮਾਨ ਨੇ ਕਿਹਾ ਕਿ ਇਸੇ ਤਰ੍ਹਾਂ ਅਗਾਂਹਵਧੂ ਕਿਸਾਨ ਫ਼ਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਲਈ ਬੇਲਰ ਅਤੇ ਸੁਪਰਸੀਡਰ ਵਰਗੇ ਖੇਤੀ ਸੰਦਾਂ ਦੀ ਖ਼ਰੀਦ ’ਤੇ 50 ਫ਼ੀਸਦੀ ਸਬਸਿਡੀ ਲੈ ਸਕਣਗੇ। ਉਨ੍ਹਾਂ ਉਮੀਦ ਪ੍ਰਗਟਾਈ ਕਿ ਇਸ ਸਕੀਮ ਨਾਲ ਪਰਾਲੀ ਸਾੜਨ ਕਾਰਨ ਪੈਦਾ ਹੋਣ ਵਾਲੇ ਪ੍ਰਦੂਸ਼ਣ ਨੂੰ ਘਟਾਉਣ ’ਚ ਮਦਦ ਮਿਲੇਗੀ ਅਤੇ ਵਾਤਾਵਰਨ ਸਾਫ਼ ਰਹੇਗਾ। ਇਹ ਸਕੀਮ ਕਿਸਾਨਾਂ ਨੂੰ ਫ਼ਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਦੀ ਚੋਣ ਕਰਨ ਲਈ ਉਤਸ਼ਾਹਿਤ ਕਰਨ ’ਚ ਮਦਦਗਾਰ ਹੋਵੇਗੀ।
ਮੁੱਖ ਮੰਤਰੀ ਨੇ ਕਿਸਾਨਾਂ ਦੀ ਭਲਾਈ ਨੂੰ ਹਰ ਸੰਭਵ ਤਰੀਕੇ ਨਾਲ ਯਕੀਨੀ ਬਣਾਉਣ ਲਈ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦਿਆਂ ਕਿਸਾਨਾਂ ਨੂੰ ਇਸ ਸਕੀਮ ਦਾ ਲਾਭ ਲੈਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਖੇਤੀ ਰਹਿੰਦ-ਖੂੰਹਦ ਦੀ ਸਪਲਾਈ ਲੜੀ ’ਚ ਉਦਯੋਗਾਂ ਅਤੇ ਕਿਸਾਨਾਂ ਦੀ ਵੱਧ ਤੋਂ ਵੱਧ ਭਾਈਵਾਲੀ ਨੂੰ ਬਾਇਓ-ਊਰਜਾ ਪਲਾਂਟਾਂ ਦੀ ਹਮਾਇਤ ਕਰਨ ਲਈ ਉਤਸ਼ਾਹਿਤ ਕੀਤਾ ਜਾਵੇਗਾ ਤਾਂ ਜੋ ਪਰਾਲੀ ਸਾੜਨ ਨਾਲ ਹੋਣ ਵਾਲੇ ਪ੍ਰਦੂਸ਼ਣ ਨੂੰ ਘੱਟ ਕੀਤਾ ਜਾ ਸਕੇ। ਉਨ੍ਹਾਂ ਉਮੀਦ ਪ੍ਰਗਟਾਈ ਕਿ ਇਹ ਪਹਿਲਕਦਮੀ ਬਾਇਓਮਾਸ ਸਪਲਾਈ ਚੇਨ ਰਾਹੀਂ ਬਾਇਓ-ਊਰਜਾ ਉਦਯੋਗ ਤੱਕ ਖੇਤੀ ਰਹਿੰਦ-ਖੂੰਹਦ ਦੀ ਪਹੁੰਚ ਨੂੰ ਯਕੀਨੀ ਬਣਾ ਕੇ ਪ੍ਰਦੂਸ਼ਣ ਤੋਂ ਬਚਣ ’ਚ ਮਦਦ ਕਰੇਗੀ। ਮਾਨ ਨੇ ਕਿਹਾ ਕਿ ਬਿਜਲੀ ਉਤਪਾਦਨ ਇਕਾਈਆਂ, ਕੰਪ੍ਰੈਸਡ ਬਾਇਓਗੈਸ ਪਲਾਂਟ ਤੇ 2- ਜੀ ਈਥਾਨੌਲ ਫੈਕਟਰੀਆਂ ਫਸਲੀ ਰਹਿੰਦ-ਖੂੰਹਦ ਦੇ ਆਧਾਰ ’ਤੇ ਆਪਣੀ ਸਪਲਾਈ ਚੇਨ ਨੂੰ ਮਜ਼ਬੂਤ ਕਰ ਸਕਦੀਆਂ ਹਨ । ਇਸ ਕਦਮ ਨਾਲ ਬਾਇਓ-ਫਿਊਲ ਉਦਯੋਗ ਨੂੰ ਪੂਰਾ ਲਾਭ ਮਿਲੇਗਾ।
ਇਹ ਵੀ ਪੜ੍ਹੋ- 18 ਸਾਲ ਬਾਅਦ ਘਰ 'ਚ ਗੂੰਜਣ ਲੱਗੀਆਂ ਸੀ ਕਿਲਕਾਰੀਆਂ, ਧਰਨੇ ਕਾਰਨ ਕੁੱਖ 'ਚ ਹੀ ਖ਼ਤਮ ਹੋ ਗਈ ਨੰਨ੍ਹੀ ਜਾਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ
ਜਥੇਦਾਰਾਂ ਵੱਲੋਂ ਸੁਖਬੀਰ ਬਾਰੇ ਫ਼ੈਸਲਾ ਦੀਵਾਲੀ ਤੋਂ ਬਾਅਦ?
NEXT STORY