ਜਲੰਧਰ (ਧਵਨ)–ਜਲੰਧਰ ਡੇਅਰੀ ਐਸੋਸੀਏਸ਼ਨ ਨੇ ਦੇਸੀ ਘਿਓ ਦੀਆਂ ਕੀਮਤਾਂ ਵਿਚ 20 ਰੁਪਏ ਪ੍ਰਤੀ ਕਿਲੋ ਦੇ ਹਿਸਾਬ ਨਾਲ ਵਾਧਾ ਕਰ ਦਿੱਤਾ ਹੈ। ਐਸੋਸੀਏਸ਼ਨ ਦੇ ਪ੍ਰਧਾਨ ਜਗਦੇਵ ਲਾਲ ਸ਼ਰਮਾ ਦੀ ਪ੍ਰਧਾਨਗੀ ਵਿਚ ਹੋਈ ਮੀਟਿੰਗ ਵਿਚ ਉਕਤ ਫ਼ੈਸਲਾ ਲਿਆ ਗਿਆ। ਮੀਟਿੰਗ ਵਿਚ ਮੈਂਬਰਾਂ ਦਾ ਕਹਿਣਾ ਸੀ ਕਿ ਪਿਛਲੇ ਸਮੇਂ ਵਿਚ ਆਏ ਹੜ੍ਹ ਕਾਰਨ ਪੇਂਡੂ ਇਲਾਕਿਆਂ ਵਿਚ ਅਨੇਕ ਪਸ਼ੂਆਂ ਦੀ ਮੌਤ ਹੋ ਗਈ ਸੀ, ਜਿਸ ਕਾਰਨ ਦੁੱਧ ਦੀ ਸਪਲਾਈ ਘੱਟ ਹੋ ਗਈ ਹੈ, ਜਿਸ ਨੂੰ ਵੇਖਦੇ ਹੋਏ ਐਸੋਸੀਏਸ਼ਨ ਨੇ ਦੇਸੀ ਘਿਓ ਦੀਆਂ ਕੀਮਤਾਂ 580 ਪ੍ਰਤੀ ਕਿਲੋ ਤੋਂ ਵਧਾ ਕੇ 600 ਰੁਪਏ ਕਰ ਦਿੱਤੀਆਂ ਹਨ।
ਇਹ ਵੀ ਪੜ੍ਹੋ: ਕੇਂਦਰ ਵੱਲੋਂ PU ਦੀ ਸੈਨੇਟ ਤੇ ਸਿੰਡੀਕੇਟ ਨੂੰ ਭੰਗ ਕਰਨ 'ਤੇ ਮੰਤਰੀ ਖੁੱਡੀਆਂ ਦਾ ਵੱਡਾ ਬਿਆਨ

ਉਨ੍ਹਾਂ ਦੱਸਿਆ ਕਿ ਮਿਲਕ ਪਲਾਂਟਾਂ ਵੱਲੋਂ ਤਾਂ ਪਹਿਲਾਂ ਹੀ ਦੇਸੀ ਘਿਓ ਡੇਅਰੀਆਂ ਦੀ ਤੁਲਨਾ ਵਿਚ ਮਹਿੰਗਾ ਵੇਚਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਐਸੋਸੀਏਸ਼ਨ ਵੱਲੋਂ ਖ਼ੁਦ ਦੇਸੀ ਘਿਓ ਤਿਆਰ ਕੀਤਾ ਜਾਂਦਾ ਹੈ ਅਤੇ ਉਸ ਵਿਚ ਕਿਸੇ ਤਰ੍ਹਾਂ ਦੀ ਮਿਲਾਵਟ ਨਹੀਂ ਹੁੰਦੀ। ਉਨ੍ਹਾਂ ਸਰਕਾਰ ਨੂੰ ਸੁਝਾਅ ਦਿੱਤਾ ਕਿ ਪ੍ਰਾਪਰਟੀ ਟੈਕਸ ਤੋਂ ਡੇਅਰੀਆਂ ਨੂੰ ਛੋਟ ਦਿੱਤੀ ਜਾਣੀ ਚਾਹੀਦੀ ਹੈ।
ਇਹ ਵੀ ਪੜ੍ਹੋ: ਡੌਂਕੀ ਲਾਉਣ ਵਾਲੇ ਸਾਵਧਾਨ! ਨੌਜਵਾਨਾਂ ਨੂੰ ਦਿੱਤੀ ਜਾ ਰਹੀ ਥਰਡ ਡਿਗਰੀ, ਹੋਸ਼ ਉਡਾਉਣ ਵਾਲੀ ਵੀਡੀਓ ਆਈ ਸਾਹਮਣੇ
ਹਾਲੇ ਤਾਂ ਨਗਰ ਨਿਗਮ ਦੇ ਇੰਸਪੈਕਟਰ ਮਨਮਰਜ਼ੀ ਨਾਲ ਪ੍ਰਾਪਰਟੀ ਟੈਕਸ ਦੇ ਰੇਟ ਲਾ ਲੈਂਦੇ ਹਨ। ਉਨ੍ਹਾਂ ਕਿਹਾ ਕਿ ਸਿਰਫ਼ ਸ਼ਹਿਰਾਂ ਵਿਚ ਹੀ ਡੇਅਰੀਆਂ ਨੂੰ ਹਰ ਤਰ੍ਹਾਂ ਦੇ ਟੈਕਸਾਂ ਦਾ ਭੁਗਤਾਨ ਕਰਨਾ ਪੈਂਦਾ ਹੈ। ਪੇਂਡੂ ਇਲਾਕਿਆਂ ਵਿਚ ਕਿਸੇ ਵੀ ਤਰ੍ਹਾਂ ਦਾ ਕੋਈ ਟੈਕਸ ਨਹੀਂ ਲਾਇਆ ਗਿਆ। ਉਨ੍ਹਾਂ ਕਿਹਾ ਕਿ ਐਸੋਸੀਏਸ਼ਨ ਸ਼ੁਰੂ ਤੋਂ ਹੀ ਦ੍ਰਿੜ੍ਹ ਸੰਕਲਪ ਰਹੀ ਹੈ ਕਿ ਉਹ ਮਿਲਾਵਟ ਖ਼ਿਲਾਫ਼ ਮੁਹਿੰਮ ਚਲਾਈ ਰੱਖੇਗੀ। ਜੇਕਰ ਕੋਈ ਵੀ ਮਿਲਾਵਟ ਕਰਦਾ ਹੈ ਤਾਂ ਉਸ ਦੀ ਜਾਣਕਾਰੀ ਤੁਰੰਤ ਐਸੋਸੀਏਸ਼ਨ ਦੇ ਅਹੁਦੇਦਾਰਾਂ ਨੂੰ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਐਸੋਸੀਏਸ਼ਨ ਨੇ ਕਈ ਹੋਰ ਮੁੱਖ ਮਸਲਿਆਂ ’ਤੇ ਵੀ ਚਰਚਾ ਕੀਤੀ।
ਇਹ ਵੀ ਪੜ੍ਹੋ: IPS ਅਫ਼ਸਰ ਧਨਪ੍ਰੀਤ ਕੌਰ ਨੂੰ ਹਾਈਕੋਰਟ ਨੇ ਲਗਾਇਆ 1 ਲੱਖ ਦਾ ਜੁਰਮਾਨਾ, ਜਾਣੋ ਕੀ ਹੈ ਪੂਰਾ ਮਾਮਲਾ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ 'ਚ ਇਨ੍ਹਾਂ ਕੈਪਸੂਲਾਂ ਦੀ ਵਿਕਰੀ 'ਤੇ ਪੂਰਨ ਪਾਬੰਦੀ! ਕੈਮਿਸਟਾਂ ਨੂੰ ਜਾਰੀ ਹੋਏ ਸਖ਼ਤ ਹੁਕਮ
NEXT STORY