ਜਲੰਧਰ- ਜਲੰਧਰ ਵਾਸੀਆਂ ਲਈ ਅਹਿਮ ਖ਼ਬਰ ਸਾਹਮਣੇ ਆਈ ਹੈ। ਦਰਅਸਲ ਅੱਜ ਸ਼ਹਿਰ ਦੀਆਂ ਕਈ ਸੜਕਾਂ ਬੰਦ ਰਹਿਣਗੀਆਂ। ਅਜਿਹੀ ਸਥਿਤੀ ਵਿੱਚ ਜੇਕਰ ਤੁਸੀਂ ਘਰੋਂ ਬਾਹਰ ਜਾ ਰਹੇ ਹੋ ਤਾਂ ਤੁਸੀਂ ਭਾਰੀ ਟ੍ਰੈਫਿਕ ਵਿੱਚ ਫਸ ਸਕਦੇ ਹੋ। ਜਾਣਕਾਰੀ ਅਨੁਸਾਰ ਅਯੁੱਧਿਆ ਵਿੱਚ ਸ਼੍ਰੀ ਰਾਮ ਲੱਲਾ ਦੀ ਪ੍ਰਾਣ ਪ੍ਰਤਿਸ਼ਠਾ ਦੀ ਪਹਿਲੀ ਵਰ੍ਹੇਗੰਢ ਦੇ ਮੌਕੇ 'ਤੇ ਅੱਜ ਯਾਨੀ ਬੁੱਧਵਾਰ ਨੂੰ ਸ਼ਹਿਰ ਵਿੱਚ ਇਕ ਵਿਸ਼ਾਲ ਸ਼ੋਭਾ ਯਾਤਰਾ ਕੱਢੀ ਜਾ ਰਹੀ ਹੈ। ਜਿਸ ਕਾਰਨ ਕਈ ਰਸਤੇ ਡਾਇਵਰਟ ਕਰ ਦਿੱਤੇ ਗਏ ਹਨ। ਪੁਲਸ ਨੇ ਸ਼ੋਭਾ ਯਾਤਰਾ ਦੇ ਰਸਤੇ ਨੂੰ ਲਗਭਗ 7 ਘੰਟਿਆਂ ਲਈ ਡਾਇਵਰਟ ਕੀਤਾ ਹੈ। ਇਹ ਸ਼ੋਭਾ ਯਾਤਰਾ ਜਲੰਧਰ ਦੇ ਮਸ਼ਹੂਰ ਮੰਦਿਰ ਤੋਂ ਸ਼ੁਰੂ ਹੋ ਕੇ ਪੂਰੇ ਸ਼ਹਿਰ ਵਿੱਚੋਂ ਲੰਘੇਗੀ ਅਤੇ ਦੇਰ ਸ਼ਾਮ ਨੂੰ ਸਮਾਪਤ ਹੋਵੇਗੀ।
ਇਹ ਵੀ ਪੜ੍ਹੋ : ਵਾਹਨ ਚਾਲਕ ਹੋ ਜਾਣ ਸਾਵਧਾਨ ! ਸ਼ਾਮ 6 ਵਜੇ ਤੋਂ ਰਾਤ 9 ਵਜੇ ਤੱਕ...
ਜਾਰੀ ਕੀਤੇ ਗਏ ਰੂਟ ਅਨੁਸਾਰ ਸ਼੍ਰੀ ਦੇਵੀ ਤਲਾਬ ਮੰਦਿਰ, ਅੱਡਾ ਹੁਸ਼ਿਆਰਪੁਰ ਚੌਂਕ, ਅੱਡਾ ਟਾਂਡਾ ਚੌਂਕ, ਖਿੰਗੜਾ ਗੇਟ, ਪੰਜ ਪੀਰ ਚੌਂਕ, ਫਗਵਾੜਾ ਗੇਟ ਮਾਰਕੀਟ, ਮਿਲਾਪ ਚੌਂਕ, ਸ਼੍ਰੀ ਰਾਮ ਚੌਂਕ (ਕੰਪਨੀ ਬਾਗ ਚੌਂਕ), ਭਗਵਾਨ ਵਾਲਮੀਕਿ ਚੌਂਕ (ਜੋਤੀ ਚੌਂਕ), ਅੱਡਾ ਹੁਸ਼ਿਆਰਪੁਰ ਚੌਂਕ, ਜੇਲ੍ਹ ਚੌਂਕ, ਪਟੇਲ ਚੌਂਕ, ਭਗਵਾਨ ਵਾਲਮੀਕਿ ਗੇਟ ਅਤੇ ਹੋਰ ਇਲਾਕੇ ਸ਼ਾਮਲ ਹਨ। ਅਜਿਹੀ ਸਥਿਤੀ ਵਿੱਚ ਜੇਕਰ ਤੁਸੀਂ ਕਿਸੇ ਜ਼ਰੂਰੀ ਕੰਮ ਲਈ ਇਸ ਰਸਤੇ ਤੋਂ ਲੰਘ ਰਹੇ ਹੋ ਤਾਂ ਤੁਹਾਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।
ਇਹ ਵੀ ਪੜ੍ਹੋ : ਹਾਈ ਅਲਰਟ 'ਤੇ ਪੰਜਾਬ, ਪੁਲਸ ਮੁਲਾਜ਼ਮਾਂ ਨੂੰ ਜਾਰੀ ਹੋ ਗਏ ਸਖ਼ਤ ਹੁਕਮ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਮੋਹਾਲੀ ’ਚ ਪਾਣੀ ਦੇ ਨਵੇਂ ਕੁਨੈਕਸ਼ਨ ਦੀ ਫ਼ੀਸ ਹੋਈ ਇਕਸਾਰ
NEXT STORY