ਜਲੰਧਰ/ਚੰਡੀਗੜ੍ਹ (ਧਵਨ, ਅੰਕੁਰ) : ਪੰਜਾਬ ਸਰਕਾਰ ਦੀਆਂ ਸਮਾਜਿਕ ਸੁਰੱਖਿਆ ਯੋਜਨਾਵਾਂ ਹੇਠ ਸੂਬੇ ’ਚ 36 ਲੱਖ ਤੋਂ ਵੱਧ ਲਾਭਪਾਤਰੀਆਂ ਨੂੰ ਵੱਖ-ਵੱਖ ਵੈੱਲਫੇਅਰ ਯੋਜਨਾਵਾਂ ਦਾ ਲਾਭ ਮਿਲ ਰਿਹਾ ਹੈ। ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਕਮਜ਼ੋਰ, ਲੋੜਵੰਦ ਅਤੇ ਵਾਂਝੇ ਵਰਗਾਂ ਨੂੰ ਸਮਾਜਿਕ ਅਤੇ ਆਰਥਿਕ ਸੁਰੱਖਿਆ ਪ੍ਰਦਾਨ ਕਰਨ ਲਈ ਵਚਨਬੱਧ ਹੈ। ਡਾ. ਬਲਜੀਤ ਕੌਰ ਨੇ ਦੱਸਿਆ ਕਿ ਬੁਢਾਪਾ ਪੈਨਸ਼ਨ ਸਮੇਤ ਵੱਖ-ਵੱਖ ਸਮਾਜਿਕ ਸੁਰੱਖਿਆ ਯੋਜਨਾਵਾਂ ਹੇਠ ਹੁਣ ਤੱਕ ਡਾਇਰੈਕਟ ਬੈਨੇਫਿਟ ਟਰਾਂਸਫਰ (ਡੀ.ਬੀ.ਟੀ.) ਰਾਹੀਂ 2,697.44 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਸਿੱਧੀ ਲਾਭਪਾਤਰੀਆਂ ਦੇ ਬੈਂਕ ਖ਼ਾਤਿਆਂ ’ਚ ਜਮ੍ਹਾਂ ਕਰਵਾਈ ਜਾ ਚੁੱਕੀ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਭਲਕੇ ਲੱਗਣਗੇ 'ਵਿਸ਼ੇਸ਼ ਵੋਟਰ ਕੈਂਪ', ਸ਼ਾਮ 4 ਵਜੇ ਤੱਕ BLOs ਕਰਨਗੇ ਵੋਟਰਾਂ ਦਾ ਹਰ ਕੰਮ
ਉਨ੍ਹਾਂ ਕਿਹਾ ਕਿ ਡੀ. ਬੀ. ਟੀ. ਵਿਵਸਥਾ ਨਾਲ ਵਿੱਤੀ ਸਹਾਇਤਾ ਦੀ ਵੰਡ ਪਾਰਦਰਸ਼ੀ ਅਤੇ ਸਮਾਂਬੱਧ ਤਰੀਕੇ ਨਾਲ ਬਿਨਾਂ ਕਿਸੇ ਵਿਚੋਲੇ ਦੇ ਯਕੀਨੀ ਹੋਈ ਹੈ। ਮੰਤਰੀ ਨੇ ਦੱਸਿਆ ਕਿ ਮਾਲੀ ਸਾਲ 2026-27 ਲਈ ਸਮਾਜਿਕ ਸੁਰੱਖਿਆ ਯੋਜਨਾਵਾਂ ਲਈ 6,131.91 ਕਰੋੜ ਰੁਪਏ ਦਾ ਬਜਟ ਰੱਖਿਆ ਹੈ। ਇਸ ਨਾਲ ਬਜ਼ੁਰਗਾਂ, ਵਿਧਵਾਵਾਂ, ਦਿਵਿਆਂਗਾਂ, ਆਸ਼ਰਿਤ ਬੱਚਿਆਂ ਅਤੇ ਹੋਰ ਲੋੜਵੰਦ ਵਰਗਾਂ ਨੂੰ ਲਗਾਤਾਰ ਆਰਥਿਕ ਸਹਾਇਤਾ ਮੁਹੱਈਆ ਕਰਵਾਈ ਜਾਵੇਗੀ।
ਇਹ ਵੀ ਪੜ੍ਹੋ : ਪੰਜਾਬ 'ਚ 10 ਲੱਖ ਦਾ ਕੈਸ਼ਲੈੱਸ ਇਲਾਜ ਕਰਾਉਣ ਵਾਲਿਆਂ ਨੂੰ ਰਾਹਤ, ਪੜ੍ਹੋ ਕੀ ਹੈ ਪੂਰੀ ਖ਼ਬਰ
ਉਨ੍ਹਾਂ ਅਧਿਕਾਰੀਆਂ ਨੂੰ ਹੁਕਮ ਦਿੱਤੇ ਕਿ ਕੋਈ ਵੀ ਯੋਗ ਵਿਅਕਤੀ ਸਰਕਾਰੀ ਯੋਜਨਾਵਾਂ ਦੇ ਲਾਭ ਤੋਂ ਵਾਂਝਾ ਨਾ ਰਹੇ। ਯੋਗ ਲਾਭਪਾਤਰੀਆਂ ਦੀ ਪਛਾਣ, ਅਰਜ਼ੀਆਂ ਦਾ ਸਮੇਂ-ਬੱਧ ਨਿਪਟਾਰਾ ਅਤੇ ਯੋਜਨਾਵਾਂ ਨੂੰ ਪਾਰਦਰਸ਼ਤਾ ਅਤੇ ਸੰਵੇਦਨਸ਼ੀਲਤਾ ਨਾਲ ਲਾਗੂ ਕਰਨ ’ਤੇ ਜ਼ੋਰ ਦਿੰਦਿਆਂ ਉਨ੍ਹਾਂ ਕਿਹਾ ਕਿ ਸਰਕਾਰ ਦਾ ਮਕਸਦ ਹਰ ਹੱਕਦਾਰ ਤੱਕ ਬਿਨਾਂ ਭੇਦਭਾਵ ਲਾਭ ਪਹੁੰਚਾ ਕੇ ਸਮਾਵੇਸ਼ੀ ਅਤੇ ‘ਰੰਗਲਾ ਪੰਜਾਬ’ ਦਾ ਨਿਰਮਾਣ ਕਰਨਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਪੰਜਾਬ ਦੇ ਸਰਹੱਦੀ ਪਿੰਡ 'ਚ 2 ਧਿਰਾਂ ਵਿਚਾਲੇ ਚੱਲੀਆਂ ਗੋਲੀਆਂ, ਕਾਂਗਰਸੀ ਤੇ 'ਆਪ' ਆਗੂ ਜ਼ਖਮੀ
NEXT STORY