ਅੰਮ੍ਰਿਤਸਰ (ਦਲਜੀਤ) : ਪੰਜਾਬ ਭਰ ਦੀਆਂ 1840 ਅਨਾਜ ਮੰਡੀਆਂ 'ਚ ਕੰਮ ਕਰਨ ਵਾਲੇ 10 ਲੱਖ ਮਜ਼ਦੂਰਾਂ ਨੇ 1 ਅਕਤੂਬਰ ਤੋਂ ਅਣਮਿੱਥੇ ਸਮੇਂ ਲਈ ਹੜਤਾਲ ਕਰਨ ਦਾ ਐਲਾਨ ਕੀਤਾ ਹੈ। ਪੰਜਾਬ ਮੰਡੀ ਬੋਰਡ ਵੱਲੋਂ ਮਜ਼ਦੂਰਾਂ ਦੀਆਂ ਸਮੱਸਿਆਵਾਂ ਦਾ ਹੱਲ ਨਾ ਕਰਨ ਕਾਰਨ ਮਜ਼ਦੂਰਾਂ 'ਚ ਭਾਰੀ ਰੋਸ ਹੈ। ਪੰਜਾਬ 'ਚ ਇਸ ਸਮੇਂ ਬਾਸਮਤੀ ਦੀ ਮੰਡੀਆਂ 'ਚ ਖ਼ਰੀਦ ਤੇਜ਼ੀ ਨਾਲ ਹੋ ਰਹੀ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਸਕੂਲਾਂ ਦਾ ਸਮਾਂ ਬਦਲਿਆ, ਜਾਣੋ ਕੀ ਹੈ ਨਵੀਂ Timing
ਹੁਣ ਮਜ਼ਦੂਰਾਂ ਦੇ ਹੜਤਾਲ ’ਤੇ ਜਾਣ ਕਾਰਨ ਕਿਸਾਨਾਂ ਅਤੇ ਆੜ੍ਹਤੀਆਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪਵੇਗਾ ਅਤੇ ਖ਼ਰੀਦ ਦਾ ਕੰਮ ਵੀ ਠੱਪ ਹੋ ਜਾਵੇਗਾ। ਮਜ਼ਦੂਰ ਯੂਨੀਅਨ ਦੀ ਸੂਬਾ ਪੱਧਰੀ ਮੀਟਿੰਗ ਨੂੰ ਸੰਬੋਧਨ ਕਰਨ ਉਪਰੰਤ ਯੂਨੀਅਨ ਦੇ ਸੂਬਾ ਪ੍ਰਧਾਨ ਰਾਕੇਸ਼ ਕੁਮਾਰ ਤੁਲੀ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਮਜ਼ਦੂਰਾਂ ਦੀਆਂ ਸਮੱਸਿਆਵਾਂ ਸਬੰਧੀ ਬੋਰਡ ਦੇ ਉੱਚ ਅਧਿਕਾਰੀਆਂ ਨਾਲ ਕਈ ਮੀਟਿੰਗਾਂ ਕੀਤੀਆਂ ਗਈਆਂ ਹਨ।
ਇਹ ਵੀ ਪੜ੍ਹੋ : ਖੇਡਦੀ ਹੋਈ ਬੱਚੀ ਨਾ ਮਿਲੀ ਤਾਂ ਲੱਭਣ ਨਿਕਲੇ ਮਾਪੇ, ਗੁਆਂਢੀ ਦੇ ਕਮਰੇ ਅੰਦਰਲਾ ਸੀਨ ਦੇਖ ਪੈਰਾਂ ਹੇਠੋਂ ਖ਼ਿਸਕੀ ਜ਼ਮੀਨ
ਉਨ੍ਹਾਂ ਨੂੰ ਸਮੱਸਿਆਵਾਂ ਤੋਂ ਵੀ ਜਾਣੂੰ ਕਰਵਾਇਆ ਗਿਆ ਹੈ ਪਰ ਅਫ਼ਸੋਸ ਦੀ ਗੱਲ ਹੈ ਕਿ ਸਬੰਧਿਤ ਵਿਭਾਗ ਦੇ ਅਧਿਕਾਰੀ ਕੁੰਭਕਰਨੀ ਨੀਂਦ ਸੁੱਤੇ ਪਏ ਹਨ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਭਰ 'ਚ ਕਿਸਾਨਾਂ ਦਾ 'ਰੇਲ ਰੋਕੋ' ਅੰਦੋਲਨ ਜਾਰੀ, 51 ਟਰੇਨਾਂ ਰੱਦ, ਜਾਣੋ ਕਦੋਂ ਤੱਕ ਰਹਿਣਗੀਆਂ ਬੰਦ
NEXT STORY