ਜਲੰਧਰ (ਚੋਪੜਾ)–ਜਲੰਧਰ ਜ਼ਿਲ੍ਹਾ ਟਰਾਂਸਪੋਰਟ ਅਧਿਕਾਰੀ (ਆਰ. ਟੀ. ਓ.) ਬਲਬੀਰ ਰਾਜ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਨਿਰਦੇਸ਼ ਅਨੁਸਾਰ ਸੈਕਟਰੀ ਰਿਜਨਲ ਟਰਾਂਸਪੋਰਟ ਅਥਾਰਿਟੀ, ਰਿਜਨਲ ਟਰਾਂਸਪੋਰਟ ਅਧਿਕਾਰੀ ਅਤੇ ਸਹਾਇਕ ਟਰਾਂਸਪੋਰਟ ਅਧਿਕਾਰੀ ਵੱਲੋਂ ਲਗਾਤਾਰ ਮੋਟਰ ਵਾਹਨ ਐਕਟ 1988 ਦਾ ਉਲੰਘਣ ਕਰਨ ਵਾਲੇ ਵਾਹਨਾਂ ਦੇ ਚਲਾਨ ਕੀਤੇ ਜਾਂਦੇ ਹਨ। ਉਨ੍ਹਾਂ ਕਿਹਾ ਕਿ ਜੇਕਰ ਕੇਂਦਰੀ ਮੋਟਰ ਵਾਹਨ ਐਕਟ 1989 ਦੀ ਧਾਰਾ 167 ਤਹਿਤ 90 ਦਿਨਾਂ ਅੰਦਰ ਟ੍ਰੈਫਿਕ ਚਲਾਨ ਦਾ ਭੁਗਤਾਨ ਨਹੀਂ ਕੀਤਾ ਜਾਂਦਾ ਹੈ ਤਾਂ ਸਬੰਧਤ ਵਾਹਨ ਨੂੰ ਵਿਭਾਗ ਵੱਲੋਂ ਬਲੈਕਲਿਸਟ ਕਰ ਦਿੱਤਾ ਜਾਂਦਾ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਵੱਡੀ ਵਾਰਦਾਤ: 'ਲਵ ਮੈਰਿਜ' ਤੋਂ ਖ਼ਫ਼ਾ ਪਿਓ ਬਣਿਆ ਹੈਵਾਨ, ਤੈਸ਼ 'ਚ ਆ ਕੇ ਧੀ ਸਣੇ ਵੱਢਿਆ ਸਹੁਰਾ ਪਰਿਵਾਰ
ਆਰ. ਟੀ. ਓ. ਨੇ ਦੱਸਿਆ ਕਿ ਬਲੈਕਲਿਸਟ ਹੋਣ ਦੇ ਬਾਅਦ ਸਬੰਧਤ ਵਾਹਨ ਦਾ ਮਾਲਕ ਵਾਹਨ ਰਜਿਸਟ੍ਰੇਸ਼ਨ (ਆਰ. ਸੀ.) ਨਾਲ ਸਬੰਧਤ ਕਿਸੇ ਵੀ ਤਰ੍ਹਾਂ ਦੀਆਂ ਸਰਕਾਰੀ ਸੇਵਾਵਾਂ ਵਰਗੇ ਆਰ. ਸੀ. ਰੀਨਿਊਅਲ, ਡੁਪਲੀਕੇਟ ਆਰ. ਸੀ., ਆਰ. ਸੀ. ਟਰਾਂਸਫਰ, ਬੀਮਾ ਅਤੇ ਪ੍ਰਦੂਸ਼ਣ ਜਾਂਚ ਆਦਿ ਦਾ ਲਾਭ ਨਹੀਂ ਉਠਾ ਸਕਦਾ।
ਇਹ ਵੀ ਪੜ੍ਹੋ: ਪੰਜਾਬ 'ਚ 27 ਮਾਰਚ ਲਈ ਹੋ ਗਿਆ ਵੱਡਾ ਐਲਾਨ, ਵਧੀ ਹਲਚਲ
ਬਲਬੀਰ ਰਾਜ ਸਿੰਘ ਨੇ ਲੋਕਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਉਹ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਅਤੇ ਜੇਕਰ ਉਨ੍ਹਾਂ ਦਾ ਚਲਾਨ ਹੋ ਜਾਂਦਾ ਹੈ ਤਾਂ ਉਹ ਆਪਣੀ ਚਲਾਨ ਦੀ ਬਣਦੀ ਰਕਮ ਦਾ ਦਫ਼ਤਰ ਸੈਕਟਰੀ ਰਿਜਨਲ ਟਰਾਂਸਪੋਰਟ ਅਧਿਕਾਰੀ ਜਾਂ ਆਰ. ਟੀ. ਓ. ਦਫਤਰ ਵਿਚ ਭੁਗਤਾਨ ਕਰਨ ਅਤੇ ਬਣਦੀ ਰਸੀਦ ਹਾਸਲ ਕਰਨ। ਉਨ੍ਹਾਂ ਕਿਹਾ ਕਿ ਚਲਾਨ ਦੀ ਬਕਾਇਆ ਰਾਸ਼ੀ ਜਮ੍ਹਾ ਨਾ ਕਰਨ ’ਤੇ ਸਬੰਧਤ ਵਾਹਨ ਨੂੰ ਕੇਂਦਰੀ ਮੋਟਰ ਵਾਹਨ ਐਕਟ 1989 ਦੀ ਧਾਰਾ 167 ਤਹਿਤ ਬਲੈਕਲਿਸਟ ਕਰ ਦਿੱਤਾ ਜਾਵੇਗਾ।
ਇਹ ਵੀ ਪੜ੍ਹੋ: ਜਲੰਧਰ-ਨਕੋਦਰ ਹਾਈਵੇਅ 'ਤੇ ਦਿਲ-ਦਹਿਲਾ ਦੇਣ ਵਾਲਾ ਹਾਦਸਾ, ਦੋ ਨੌਜਵਾਨਾਂ ਦੀ ਦਰਦਨਾਕ ਮੌਤ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਸਦਨ 'ਚ ਗੂੰਜਿਆ ਬਲੋਚਿਸਤਾਨ 'ਚ ਪੰਜਾਬੀਆਂ ਨੂੰ ਟਾਰਗੇਟ ਕਰਨ ਦਾ ਮੁੱਦਾ, ਕੀਤੀ ਗਈ ਵੱਡੀ ਮੰਗ
NEXT STORY