ਜਲੰਧਰ/ਚੰਡੀਗੜ੍ਹ (ਧਵਨ)–ਪੰਜਾਬ ਦੇ ਐੱਨ. ਆਰ. ਆਈ. ਮਾਮਲਿਆਂ ਦੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਹੈ ਕਿ ਪੰਜਾਬ ’ਚ ਅਗਲੀ ਐੱਨ. ਆਰ. ਆਈ. ਮਿਲਣੀ 21 ਅਪ੍ਰੈਲ ਨੂੰ ਸਵੇਰੇ 11 ਵਜੇ ਆਨਲਾਈਨ ਆਯੋਜਿਤ ਕੀਤੀ ਜਾਵੇਗੀ। ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਉਨ੍ਹਾਂ ਕਿਹਾ ਕਿ ਅਪ੍ਰਵਾਸੀ ਆਪਣੀਆਂ ਸ਼ਿਕਾਇਤਾਂ ਆਨਲਾਈਨ ਪਹਿਲਾਂ ਹੀ ਭੇਜ ਸਕਦੇ ਹਨ ਅਤੇ ਉਨ੍ਹਾਂ ਦੀ ਕੋਸ਼ਿਸ਼ ਰਹੇਗੀ ਕਿ ਸ਼ਿਕਾਇਤਾਂ ਦਾ ਨਿਪਟਾਰਾ ਮੌਕੇ ’ਤੇ ਹੀ ਕਰ ਦਿੱਤਾ ਜਾਵੇ। ਅਪ੍ਰਵਾਸੀ ਅੱਜ ਤੋਂ ਹੀ ਆਪਣੀਆਂ ਸ਼ਿਕਾਇਤਾਂ ਵ੍ਹਟਸਐਪ ’ਤੇ ਭੇਜਣੀਆਂ ਸ਼ੁਰੂ ਕਰ ਦੇਣ।
ਇਹ ਵੀ ਪੜ੍ਹੋ: ਲੱਗ ਗਈਆਂ ਬੱਚਿਆਂ ਦੀਆਂ ਮੌਜਾਂ: ਪੰਜਾਬ 'ਚ ਭਲਕੇ ਤੋਂ ਆ ਗਈਆਂ ਛੁੱਟੀਆਂ
ਧਾਲੀਵਾਲ ਨੇ ਕਿਹਾ ਕਿ ਅਪ੍ਰਵਾਸੀਆਂ ਦੀਆਂ ਸ਼ਿਕਾਇਤਾਂ ਭਾਵੇਂ ਜ਼ਮੀਨਾਂ ਦੀ ਧੋਖਾਦੇਹੀ ਨਾਲ ਸਬੰਧਤ ਹੋਣ ਜਾਂ ਫਿਰ ਹੋਰ ਮਾਮਲਿਆਂ ਨਾਲ ਜੁੜੀਆਂ ਹੋਣ, ਅਸੀਂ ਉਨ੍ਹਾਂ ਨੂੰ ਇਨਸਾਫ਼ ਦਿਵਾਉਣ ਦੀ ਕੋਸ਼ਿਸ਼ ਕਰਾਂਗੇ। ਜਿਹੜੇ ਮਾਮਲੇ ਅਦਾਲਤਾਂ ’ਚ ਵਿਚਾਰ ਅਧੀਨ ਹਨ, ਉਨ੍ਹਾਂ ਵਿਚ ਸਰਕਾਰ ਕੋਈ ਵੀ ਕਦਮ ਨਹੀਂ ਚੁੱਕ ਸਕਦੀ। ਅਦਾਲਤ ਤੋਂ ਹਰੀ ਝੰਡੀ ਮਿਲਣ ਪਿੱਛੋਂ ਹੀ ਸਰਕਾਰ ਕੁਝ ਕਰਨ ਦੀ ਸਥਿਤੀ ’ਚ ਹੁੰਦੀ ਹੈ।
ਇਹ ਵੀ ਪੜ੍ਹੋ: ਵੱਡੀ ਵਾਰਦਾਤ ਨਾਲ ਕੰਬਿਆ ਜਲੰਧਰ, ਨੌਜਵਾਨ ਦਾ ਕਤਲ, ਫਾਟਕ ਨੇੜੇ ਕੂੜੇ ਦੇ ਢੇਰ 'ਚੋਂ ਮਿਲੀ ਸੜੀ ਹੋਈ ਲਾਸ਼
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ 'ਚ ਸਵੇਰੇ-ਸਵੇਰੇ ਹੋ ਗਿਆ ਐਨਕਾਊਂਟਰ, ਚੱਲੀਆਂ ਤਾਬੜਤੋੜ ਗੋਲ਼ੀਆਂ
NEXT STORY