ਲੁਧਿਆਣਾ : ਪੰਜਾਬ 'ਚ ਇਸ ਸਮੇਂ ਹੁੰਮਸ ਭਰੀ ਗਰਮੀ ਦਾ ਸਾਹਮਣਾ ਕਰ ਰਹੇ ਲੋਕਾਂ ਲਈ ਚੰਗੀ ਖ਼ਬਰ ਹੈ। ਦਰਅਸਲ ਮੌਸਮ ਵਿਭਾਗ ਨੇ ਦਾਅਵਾ ਕੀਤਾ ਹੈ ਕਿ ਮੌਸਮ ਜਲਦ ਹੀ ਬਦਲਣ ਵਾਲਾ ਹੈ, ਜਿਸ ਕਾਰਨ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੇਗੀ।
ਇਹ ਵੀ ਪੜ੍ਹੋ : ਪੰਜਾਬ ਦੀ ਇਸ ਲੋਕ ਸਭਾ ਸੀਟ 'ਤੇ ਗੜਬੜਾ ਸਕਦੈ BJP ਦਾ ਗਣਿਤ, ਸਿਆਸੀ ਹਲਕੇ ਹੈਰਾਨ
ਵਿਭਾਗ ਦੇ ਮੁਤਾਬਕ ਸੂਬੇ 'ਚ ਮਾਨਸੂਨ ਹੁਣ ਵਿਦਾਈ ਦੇ ਮੂਡ 'ਚ ਹੈ। ਅਜਿਹੀਆਂ ਸੰਭਾਵਨਾਵਾਂ ਬਣ ਰਹੀਆਂ ਹਨ ਕਿ 15 ਸਤੰਬਰ ਤੱਕ ਮਾਨਸੂਨ ਵਿਦਾਈ ਲੈ ਲਵੇਗਾ। ਮੌਸਮ ਵਿਭਾਗ ਦੇ ਮੁਤਾਬਕ ਆਉਣ ਵਾਲੀ 12 ਸਤੰਬਰ ਤੱਕ ਮੌਸਮ ਖ਼ੁਸ਼ਕ ਰਹਿਣ ਦਾ ਅੰਦਾਜ਼ਾ ਹੈ।
ਇਹ ਵੀ ਪੜ੍ਹੋ : ਮਾਨ ਸਰਕਾਰ ਦਾ ਅਨੁਸੂਚਿਤ ਜਾਤੀ ਦੇ ਬੱਚਿਆਂ ਲਈ ਵੱਡਾ ਐਲਾਨ, Apply ਕਰਨ ਤੋਂ ਪਹਿਲਾਂ ਜ਼ਰੂਰ ਪੜ੍ਹੋ ਇਹ ਜਾਣਕਾਰੀ
ਵਿਭਾਗ ਦੇ ਮੁਤਾਬਕ ਹੁਣ ਰਾਤ ਦੇ ਤਾਪਮਾਨ 'ਚ ਵੱਡਾ ਬਦਲਾਅ ਆਉਣਾ ਸ਼ੁਰੂ ਹੋ ਚੁੱਕਾ ਹੈ, ਜਿੱਥੇ ਦਿਨ ਵੇਲੇ ਜ਼ਿਆਦਾ ਗਰਮੀ ਹੁੰਦੀ ਹੈ, ਉੱਥੇ ਹੀ ਰਾਤ ਨੂੰ ਮੌਸਮ ਥੋੜ੍ਹਾ ਸਹੀ ਹੋ ਜਾਂਦਾ ਹੈ। ਹਾਲਾਂਕਿ ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਤੇਜ਼ ਧੁੱਪ ਦੇ ਅਸਰ ਕਾਰਨ ਵੱਧ ਤੋਂ ਵੱਧ ਤਾਪਮਾਨ ਵਧਿਆ ਹੈ, ਜਦੋਂ ਤਿ ਰਾਤ ਦੇ ਤਾਪਮਾਨ 'ਚ 1 ਤੋਂ 2 ਡਿਗਰੀ ਦੀ ਗਿਰਾਵਟ ਦੇਖੀ ਗਈ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਫਿਰੋਜ਼ਪੁਰ ਦੇ ਪੁਲਸ ਅਧਿਕਾਰੀ ਵਲੋਂ ਹੈੱਡਕੁਆਰਟਰ ਨੂੰ ਭੇਜੀ ਚਿੱਠੀ ਨਾਲ ਵਿਭਾਗ ’ਚ ਮਚੀ ਤੜਥੱਲੀ
NEXT STORY