ਗੁਰਦਾਸਪੁਰ(ਹਰਮਨ)- ਜ਼ਿਲ੍ਹਾ ਪ੍ਰੋਗਰਾਮ ਅਧਿਕਾਰੀ ਸ੍ਰੀਮਤੀ ਜਸਮੀਤ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਜਾਰੀ ਅਧਿਸੂਚਨਾ ਅਨੁਸਾਰ ਪ੍ਰੀ-ਨਰਸਰੀ ਪਲੇਅ ਵੇਅ ਸਕੂਲਾਂ ਦੀ ਰਜਿਸਟ੍ਰੇਸ਼ਨ ਬੇਹੱਦ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਇਸ ਸੰਬੰਧੀ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਗੁਰਦਾਸਪੁਰ ਸਥਿਤ ਦਫ਼ਤਰ ਵੱਲੋਂ ਪਹਿਲਾਂ ਵੀ ਮਿਤੀ 03 ਜਨਵਰੀ 2025 ਨੂੰ ਸਮੂਹ ਪ੍ਰੀ-ਨਰਸਰੀ ਅਤੇ ਪਲੇਅ ਵੇਅ ਸਕੂਲਾਂ ਨੂੰ ਰਜਿਸਟਰਡ ਕਰਵਾਉਣ ਲਈ ਜਾਣੂ ਕਰਵਾਇਆ ਜਾ ਚੁੱਕਾ ਹੈ, ਜਿਸ ਤੋਂ ਬਾਅਦ ਜ਼ਿਲ੍ਹਾ ਗੁਰਦਾਸਪੁਰ ਦੇ ਜ਼ਿਆਦਾਤਰ ਪ੍ਰੀ-ਨਰਸਰੀ ਪਲੇਅ ਵੇਅ ਸਕੂਲਾਂ ਵੱਲੋਂ ਅਪਲਾਈ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ- ਭਿਆਨਕ ਹਾਦਸੇ ਨੇ ਪੁਆਏ ਵੈਣ, ਇੱਟਾਂ ਵਾਲੀ ਟਰਾਲੀ ਨੇ ਪਤੀ-ਪਤਨੀ ਨੂੰ ਦਰੜਿਆ, ਮੌਕੇ 'ਤੇ ਦੋਵਾਂ ਦੀ ਮੌਤ
ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਸ੍ਰੀਮਤੀ ਜਸਮੀਤ ਕੌਰ ਨੇ ਕਿਹਾ ਕਿ ਗੁਰਦਾਸਪੁਰ ਜ਼ਿਲ੍ਹੇ ਵਿਚ ਨਿੱਜੀ ਸੰਸਥਾਨ, ਜੋ 3 ਤੋਂ 6 ਸਾਲ ਦੀ ਉਮਰ ਦੇ ਬੱਚਿਆਂ ਲਈ ਮੁੱਢਲੀ ਬਾਲ ਦੇਖ-ਭਾਲ ਅਤੇ ਸਿੱਖਿਆ (ਪਲੇਅ ਵੇਅ ਸਕੂਲ) ਦੇ ਖੇਤਰ ਵਿਚ ਕੰਮ ਕਰ ਰਹੇ ਹਨ ਜਾਂ ਕੰਮ ਕਰਨਾ ਚਾਹੁੰਦੇ ਹਨ, ਉਨ੍ਹਾਂ ਲਈ ਰਜਿਸਟ੍ਰੇਸ਼ਨ ਜ਼ਰੂਰੀ ਹੈ। ਉਨ੍ਹਾਂ ਸਾਰੇ ਅਜਿਹੇ ਪ੍ਰੀ-ਨਰਸਰੀ ਪਲੇਅ ਵੇਅ ਸਕੂਲਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਰਜਿਸਟ੍ਰੇਸ਼ਨ ਲਈ ਦਫ਼ਤਰ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ, ਕਮਰਾ ਨੰਬਰ 218/219, ਬਲਾਕ ਏ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਗੁਰਦਾਸਪੁਰ ਵਿਖੇ ਤੁਰੰਤ ਸੰਪਰਕ ਕਰਨ।
ਇਹ ਵੀ ਪੜ੍ਹੋ- ਬੰਦ ਦੀ ਕਾਲ ਦੌਰਾਨ ਦੇਖੋ ਜਲੰਧਰ ਦੇ ਹਾਲਾਤ, ਬਾਜ਼ਾਰ ਬੰਦ, ਪੂਰੀ ਤਰ੍ਹਾਂ ਪੱਸਰਿਆ ਸੰਨਾਟਾ
ਉਨ੍ਹਾਂ ਸਖ਼ਤ ਹਦਾਇਤਾਂ ਜਾਰੀ ਕਰਦੇ ਹੋਏ ਕਿਹਾ ਕਿ ਜੇਕਰ ਪ੍ਰੀ-ਨਰਸਰੀ ਪਲੇਅ ਵੇਅ ਸਕੂਲਾਂ ਵੱਲੋਂ ਮਿਤੀ 05 ਫਰਵਰੀ 2025 ਤੱਕ ਰਜਿਸਟ੍ਰੇਸ਼ਨ ਸੰਬੰਧੀ ਅਪਲਾਈ ਨਾ ਕੀਤਾ ਗਿਆ, ਤਾਂ ਵਿਭਾਗ ਵੱਲੋਂ ਅਜਿਹੇ ਸਕੂਲਾਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਸਬੰਧੀ ਜ਼ਿਆਦਾ ਜਾਣਕਾਰੀ ਲਈ ਦਫ਼ਤਰ ਦੇ ਨੰਬਰਾਂ 9646688099 , 8054710009 'ਤੇ ਸੰਪਰਕ ਕੀਤਾ ਜਾ ਸਕਦਾ ਹੈ।
ਇਹ ਵੀ ਪੜ੍ਹੋ- ਗੈਰ ਮਰਦ ਨਾਲ ਹੋਟਲ ਪਹੁੰਚੀ ਸਰਪੰਚ ਦੀ ਪਤਨੀ, ਪਿੱਛੋਂ ਸਰਪੰਚ ਨੇ ਕਮਰੇ 'ਚ...
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸਰਕਾਰੀ ਮੁਲਾਜ਼ਮਾਂ ਨੂੰ ਲੱਗੇਗਾ 5000 ਜੁਰਮਾਨਾ, ਪੰਜਾਬ ਸਰਕਾਰ ਨੇ ਜਾਰੀ ਕੀਤਾ ਸਖ਼ਤ ਫ਼ਰਮਾਨ
NEXT STORY