ਅੰਮ੍ਰਿਤਸਰ (ਦਲਜੀਤ)-ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਦੀ ਪ੍ਰਧਾਨਗੀ ਹੇਠ ਸਿਵਲ ਸਰਜਨ ਡਾ. ਕਿਰਨਦੀਪ ਕੌਰ ਵੱਲੋਂ ਆਮ ਆਦਮੀ ਕਲੀਨਿਕਾਂ ਦੇ ਸਮੂਹ ਮੈਡੀਕਲ ਅਫਸਰਾਂ ਦੀ ਟ੍ਰੇਨਿੰਗ ਕਰਵਾਈ ਗਈ। ਇਸ ਮੌਕੇ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਮੈਡਮ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਹੁਣ ਆਮ ਆਦਮੀ ਕਲੀਨਿਕਾਂ ਵਿਚ ਗਰਭਵਤੀ ਔਰਤਾਂ ਦਾ ਮੁਫਤ ਚੈੱਕਅਪ, ਟੈਸਟ ਅਤੇ ਇਲਾਜ ਕੀਤਾ ਜਾਣਾ ਸੰਭਵ ਹੋ ਸਕੇਗਾ।
ਇਹ ਵੀ ਪੜ੍ਹੋ-ਪੰਜਾਬੀਓ ਪਹਿਲਾਂ ਹੀ ਕਰ ਲਓ ਤਿਆਰੀ, 2 ਦਿਨ ਬਿਜਲੀ ਸਪਲਾਈ ਰਹੇਗੀ ਬੰਦ
ਇਸ ਮੌਕੇ ਸਿਵਲ ਸਰਜਨ ਡਾ. ਕਿਰਨਦੀਪ ਕੌਰ ਨੇ ਦੱਸਿਆ ਕਿ ਆਮ ਆਦਮੀ ਕਲੀਨਿਕ ਦੇ ਸਾਰੇ ਡਾਕਟਰਾਂ ਨੂੰ ਮਟਰਨਲ ਹੈਲਥ ਕੇਅਰ ਬਾਰੇ ਇਕ ਵਿਸ਼ੇਸ਼ ਟ੍ਰੇਨਿੰਗ ਦਿੱਤੀ ਜਾ ਰਹੀ ਹੈ, ਜਿਸ ਵਿਚ ਉਨ੍ਹਾਂ ਨੂੰ ਹਾਈ ਰਿਸਕ ਪ੍ਰੈਗਨੈਂਸੀ, ਅਨੀਮੀਆ, ਹਾਈਪਰਟੈਂਸ਼ਨ, ਡਾਇਬਟਿਕ, ਪ੍ਰੀਵੀਅਸ ਸਜੇਰੀਅਨ, ਟਵਿਨ ਪ੍ਰੈਗਨੈਂਸੀ ਅਤੇ ਹੋਰ ਗੰਭੀਰ ਬੀਮਾਰੀਆਂ ਵਾਲੇ ਮਟਰਨਲ ਕੇਸਾਂ ਦੇ ਇਲਾਜ ਸਬੰਧੀ ਟ੍ਰੇਨਿੰਗ ਦਿੱਤੀ ਜਾ ਰਹੀ ਹੈ, ਜਿਸ ਦਾ ਮੁੱਖ ਮਕਸਦ ਮਟਰਨਲ ਡੈਥ ਕੇਸਾਂ ਨੂੰ ਘੱਟ ਕਰਨਾ ਹੈ।
ਇਹ ਵੀ ਪੜ੍ਹੋ-ਪੰਜਾਬ ਦੇ ਮੌਸਮ ਦੀ ਤਾਜ਼ਾ ਅਪਡੇਟ, 15, 16,17 ਤੇ 18 ਦੀ ਚਿਤਾਵਨੀ !
ਆਮ ਆਦਮੀ ਕਲੀਨਿਕ ਵਿਚ ਇਹ ਸੁਵਿਧਾ ਮਿਲਣ ਕਰ ਕੇ ਗਰਭਵਤੀ ਔਰਤਾਂ ਨੂੰ ਉਨ੍ਹਾਂ ਦੇ ਘਰ ਦੇ ਨਜ਼ਦੀਕ ਹੀ ਐਂਟੀਨੇਟਲ ਕੇਅਰ ਮਿਲਣੀ ਸ਼ੁਰੂ ਹੋ ਜਾਵੇਗੀ, ਜਿਸ ਨਾਲ ਮਰੀਜ਼ਾਂ ਨੂੰ ਆਪਣੇ ਇਲਾਜ ਲਈ ਦੂਰ ਨਹੀਂ ਜਾਣਾ ਪਵੇਗਾ। ਉਨ੍ਹਾਂ ਆਖਿਆ ਆਮ ਆਦਮੀ ਕਲੀਨਿਕਾਂ ਵਿੱਚ ਗਰਭਵਤੀ ਔਰਤਾਂ ਦੇ ਸਾਰੇ ਟੈਸਟ ਦਵਾਈਆਂ ਇਥੋਂ ਤੱਕ ਕਿ ਅਲਟਰਾਸਾਊਂਡ ਵੀ ਮੁਫਤ ਕਰਵਾਏ ਜਾ ਸਕਣਗੇ।
ਇਹ ਵੀ ਪੜ੍ਹੋ-ਪੰਜਾਬ ਪੁਲਸ 'ਤੇ ਪ੍ਰਵਾਸੀਆਂ ਨੇ ਕੀਤਾ ਹਮਲਾ, ਬੁਲਾਉਣੀ ਪੈ ਗਈ ਹੋਰ ਪੁਲਸ, ਮਾਮਲਾ ਕਰੇਗਾ ਹੈਰਾਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Punjab: ਔਰਤ ਘਰ 'ਚ ਕਰਦੀ ਸੀ ਦੇਹ ਵਪਾਰ ਦਾ ਧੰਦਾ, ਜਦ ਪਹੁੰਚੀ ਪੁਲਸ ਤਾਂ ਹੋਏ ਹੈਰਾਨੀਜਨਕ ਖ਼ੁਲਾਸੇ
NEXT STORY