ਲੁਧਿਆਣਾ (ਵਿੱਕੀ) : ਸਟੇਟ ਕੌਂਸਲ ਫਾਰ ਐਜੂਕੇਸ਼ਨ ਰਿਸਰਚ ਐਂਡ ਟ੍ਰੇਨਿੰਗ (ਐੱਸ. ਸੀ. ਈ. ਆਰ. ਟੀ.) ਨੇ ਸੈਸ਼ਨ 2025-26 ਲਈ ‘ਸਕੂਲਜ਼ ਆਫ਼ ਐਮੀਨੈਂਸ’ ਅਤੇ ਮੈਰੀਟੋਰੀਅਸ ਸਕੂਲਾਂ ’ਚ ਦਾਖ਼ਲੇ ਲਈ ਸਾਂਝੀ ਦਾਖ਼ਲਾ ਪ੍ਰੀਖਿਆ ਦੀਆਂ ਤਾਰੀਖ਼ਾਂ ਦਾ ਐਲਾਨ ਕਰ ਦਿੱਤਾ ਹੈ। ਇਹ 8ਵੀਂ ਅਤੇ 10ਵੀਂ ਜਮਾਤ ਦੇ ਵਿਦਿਆਰਥੀਆਂ ਦੀ ਪ੍ਰੀਖਿਆ ਲਈ ਜਾ ਰਹੀ ਹੈ। 9ਵੀਂ ਜਮਾਤ ’ਚ ਦਾਖ਼ਲੇ ਲਈ ਪ੍ਰੀਖਿਆ 16 ਮਾਰਚ (ਐਤਵਾਰ) ਨੂੰ ਹੋਵੇਗੀ, ਜਦੋਂ ਕਿ 11ਵੀਂ ਜਮਾਤ ’ਚ ਦਾਖ਼ਲੇ ਲਈ ਪ੍ਰੀਖਿਆ 6 ਅਪ੍ਰੈਲ (ਐਤਵਾਰ) ਨੂੰ ਹੋਵੇਗੀ।
ਇਹ ਵੀ ਪੜ੍ਹੋ : ਪੰਜਾਬ ਦੇ ਪਿੰਡ 'ਚ ਦੇਖਿਆ ਗਿਆ ਸ਼ੇਰ! ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ
ਵਿਦਿਆਰਥੀਆਂ ਨੂੰ ਰਜਿਸਟ੍ਰੇਸ਼ਨ ਲਈ ਸਮਾਂ ਸੀਮਾ ਦਿੱਤੀ ਗਈ ਹੈ। 9ਵੀਂ ਜਮਾਤ ’ਚ ਦਾਖ਼ਲਾ ਲੈਣ ਦੇ ਚਾਹਵਾਨ ਵਿਦਿਆਰਥੀ 24 ਜਨਵਰੀ ਤੋਂ 17 ਫਰਵਰੀ ਤੱਕ ਆਨਲਾਈਨ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ, ਜਦੋਂ ਕਿ 11ਵੀਂ ਜਮਾਤ ਲਈ ਇਹ ਪ੍ਰਕਿਰਿਆ 24 ਜਨਵਰੀ ਤੋਂ 27 ਫਰਵਰੀ ਤੱਕ ਜਾਰੀ ਰਹੇਗੀ।
ਇਹ ਵੀ ਪੜ੍ਹੋ : ਪੰਜਾਬ ਦੇ ਅਧਿਆਪਕ ਫਿਰ ਜਾਣਗੇ Finland, ਮਾਨ ਸਰਕਾਰ ਭੇਜੇਗੀ ਦੂਜਾ ਬੈਚ
ਰਜਿਸਟ੍ਰੇਸ਼ਨ https://schoolofeminence.pseb.ac.in ’ਤੇ ਕੀਤੀ ਜਾ ਸਕਦੀ ਹੈ। ਇਹ ਲਿੰਕ ਹੋਰ ਵੈੱਬਸਾਈਟਾਂ ਜਿਵੇਂ ਕਿ www.ssapunjab.org, www.epunjabschool.gov.in, ਅਤੇ www.pseb.ac.in ’ਤੇ ਵੀ ਉਪਲੱਬਧ ਹੈ। ਇਨ੍ਹਾਂ ਵੈੱਬਸਾਈਟਾਂ ’ਤੇ ਪ੍ਰੀਖਿਆਵਾਂ ਨਾਲ ਸਬੰਧਿਤ ਵਿਸਤ੍ਰਿਤ ਜਾਣਕਾਰੀ ਉਪਲੱਬਧ ਕਰਵਾਈ ਗਈ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੁਲਸ ਤੋਂ ਬਚਣ ਦਾ ਅਨੋਖਾ ਤਰੀਕਾ, ਘਰ 'ਚ ਹੀ ਬਣਾ ਲਿਆ ਅੰਡਰਗਰਾਊਂਡ ਖ਼ੁਫ਼ੀਆ ਅੱਡਾ
NEXT STORY