ਖੰਨਾ (ਸੁਖਵਿੰਦਰ ਕੌਰ) : ਪੰਜਾਬ ਦੇ ਕਿਰਤ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੇ ਬੀਤੀ ਸ਼ਾਮ ਨਵੀਂ ਦਿੱਲੀ ਵਿਖੇ ਕਿਰਤ ਮੰਤਰੀਆਂ ਅਤੇ ਕਿਰਤ ਸਕੱਤਰਾਂ ਦੀ ਦੋ ਰੋਜ਼ਾ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪ੍ਰਸਤਾਵ ਰੱਖਿਆ ਕਿ ਈ-ਸ਼੍ਰਮ ਅਧੀਨ ਰਜਿਸਟਰਡ ਕਾਮਿਆਂ ਨੂੰ ਸਿਹਤ ਬੀਮਾ, ਉਨ੍ਹਾਂ ਦੇ ਬੱਚਿਆਂ ਲਈ ਵਜ਼ੀਫਾ ਅਤੇ ਰਿਟਾਇਰਮੈਂਟ ਤੋਂ ਬਾਅਦ ਪੈਨਸ਼ਨ ਲਾਭ ਦਿੱਤੇ ਜਾਣ। ਸੌਂਦ ਨੇ ਇਸ ਮੁੱਦੇ ਸਬੰਧੀ ਕੇਂਦਰੀ ਕਿਰਤ ਮੰਤਰੀ ਨਾਲ ਵਿਚਾਰ-ਚਰਚਾ ਵੀ ਕੀਤੀ।
ਇਹ ਵੀ ਪੜ੍ਹੋ : ਬੋਰਡ Exams ਦੇਣ ਵਾਲੇ ਵਿਦਿਆਰਥੀਆਂ ਲਈ ਖ਼ੁਸ਼ਖ਼ਬਰੀ, ਵਿਭਾਗ ਨੇ ਦਿੱਤੀ ਵੱਡੀ ਸਹੂਲਤ
ਉਨ੍ਹਾਂ ਨੇ ਆਈ. ਟੀ. ਆਈ. ਅਤੇ ਪੋਲੀਟੈਕਨਿਕ ਰਾਹੀਂ ਹੁਨਰ ਦੀ ਪਛਾਣ ਅਤੇ ਸਿਖਲਾਈ ਦੀ ਮਹੱਤਤਾ ’ਤੇ ਜ਼ੋਰ ਦਿੱਤਾ ਅਤੇ ਕਾਮਿਆਂ ਲਈ ਹੁਨਰ ਵਿਕਾਸ ਅਤੇ ਨਿਰੰਤਰ ਸਹਾਇਤਾ ਦੀ ਲੋੜ ਨੂੰ ਉਜਾਗਰ ਕੀਤਾ। ਕੇਂਦਰੀ ਕਿਰਤ ਅਤੇ ਰੁਜ਼ਗਾਰ ਮੰਤਰੀ ਡਾ. ਮਨਸੁਖ ਮਾਂਡਵੀਆ ਦੀ ਪ੍ਰਧਾਨਗੀ ਹੇਠ ਹੋਈ ਇਸ ਕਾਨਫਰੰਸ ਦਾ ਮਕਸਦ ਕਿਰਤ ਭਲਾਈ ਦੀ ਦਿਸ਼ਾ 'ਚ ਬਿਹਤਰ ਅਭਿਆਸਾਂ ’ਤੇ ਚਰਚਾ ਕਰਨਾ ਅਤੇ ਕਾਮਿਆਂ ਨੂੰ ਦਰਪੇਸ਼ ਮੁੱਖ ਚੁਣੌਤੀਆਂ ਨੂੰ ਹੱਲ ਕਰਨਾ ਸੀ। ਪੰਜਾਬ ਦੇ ਕਿਰਤ ਸਕੱਤਰ ਮਨਵੇਸ਼ ਸਿੰਘ ਸਿੱਧੂ ਨੇ ਕਾਨਫਰੰਸ ਦੌਰਾਨ ਸੂਬੇ ਦੇ ਕਿਰਤ ਵਿਭਾਗ ਦੇ 100 ਫ਼ੀਸਦੀ ਕੰਪਿਊਟਰੀਕਰਨ ਬਾਰੇ ਜਾਣਕਾਰੀ ਦਿੱਤੀ, ਜਿਸ ਸਦਕਾ ਵਿਭਾਗ ਦਾ ਕੰਮਕਾਜ ਹੁਣ ਪੂਰੀ ਤਰ੍ਹਾਂ ਕਾਗਜ਼ ਰਹਿਤ, ਪਾਰਦਰਸ਼ੀ ਅਤੇ ਕੁਸ਼ਲ ਹੋ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਸਵਿੱਫਟ ਕਾਰ ਚਾਲਕ ਨਾਲ ਵੱਡੀ ਘਟਨਾ, ਸੁਣ ਤੁਹਾਡੇ ਵੀ ਉੱਡ ਜਾਣਗੇ ਹੋਸ਼
ਉਨ੍ਹਾਂ ਦੱਸਿਆ ਕਿ ਕਿਵੇਂ ਇਸ ਪਹਿਲ ਕਦਮੀ ਸਦਕਾ ਜਵਾਬਦੇਹੀ ਵੱਧਣ ਦੇ ਨਾਲ-ਨਾਲ ਕਾਰੋਬਾਰ 'ਚ ਆਸਾਨੀ ਅਤੇ ਸੇਵਾਵਾਂ ਮੁਹੱਈਆ ਕਰਨਾ ਵਧੇਰੇ ਸੁਖਾਲਾ ਹੋ ਗਿਆ ਹੈ। ਕਾਨਫਰੰਸ ਦੌਰਾਨ ਉਸਾਰੀ ਕਾਮਿਆਂ ਦੀ ਭਲਾਈ ਲਈ ਬਿਹਤਰ ਅਭਿਆਸਾਂ, ਈ. ਐੱਸ. ਆਈ. ਸੀ. ਨੂੰ ਏ. ਬੀ. ਜੇ. ਏ. ਵਾਈ. ਸਕੀਮ ਨਾਲ ਜੋੜਨ ਅਤੇ ਮੁੱਢਲੀਆਂ ਸਿਹਤ-ਸੰਭਾਲ ਸੇਵਾਵਾਂ ਵਰਗੇ ਮੁੱਦਿਆਂ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਕਾਨਫਰੰਸ 'ਚ ਪੀ. ਡੀ. ਸੀ. ਮੈਂਬਰ ਅਨੁਰਾਗ ਕੁੰਡੂ, ਕਿਰਤ ਮੰਤਰੀ ਦੇ ਸਲਾਹਕਾਰ ਕਰੁਣ ਅਰੋੜਾ ਅਤੇ ਬੀ. ਓ. ਸੀ. ਡਬਲਿਊ. ਵੈੱਲਫੇਅਰ ਬੋਰਡ ਦੇ ਉਪ ਸਕੱਤਰ ਜਸ਼ਨਦੀਪ ਸਿੰਘ ਕੰਗ ਸ਼ਾਮਲ ਸਨ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਦੇ ਇਸ ਪਿੰਡ 'ਚ ਨਸ਼ਾ ਤਸਕਰਾਂ ਦਾ ਕੀਤਾ ਜਾਵੇਗਾ Bycott, ਨਹੀਂ ਮਿਲੇਗੀ ਕੋਈ ਵੀ ਮਦਦ
NEXT STORY