ਲੁਧਿਆਣਾ (ਹਿਤੇਸ਼)– ਨਵੇਂ ਵਿੱਤੀ ਸਾਲ ਦੀ ਸ਼ੁਰੂਆਤ ਦੇ ਨਾਲ ਹੀ ਨਗਰ ਨਿਗਮ ਵੱਲੋਂ ਪ੍ਰਾਪਰਟੀ ਟੈਕਸ ਦੇ ਰੇਟ ’ਚ 5 ਫੀਸਦੀ ਦਾ ਵਾਧਾ ਕਰ ਦਿੱਤਾ ਗਿਆ ਹੈ। ਭਾਵੇਂ ਨਿਗਰ ਨਿਗਮ ਅਧਿਕਾਰੀਆਂ ਦਾ ਕਹਿਣਾ ਹੈ ਕਿ ਇਹ ਫੈਸਲਾ ਸਰਕਾਰ ਵਲੋਂ 2021 ’ਚ ਲਿਆ ਗਿਆ ਸੀ, ਜਿਸ ਦੇ ਆਧਾਰ ’ਤੇ ਪ੍ਰਾਪਰਟੀ ਟੈਕਸ ਦੇ ਰੇਟ ’ਚ ਹਰ ਸਾਲ 5 ਫੀਸਦੀ ਦਾ ਵਾਧਾ ਕੀਤਾ ਜਾਂਦਾ ਹੈ ਪਰ ਇਸ ਫ਼ੈਸਲੇ ਨਾਲ ਉਨ੍ਹਾਂ ਲੋਕਾਂ ਦੇ ਹੱਥਾਂ ’ਚੋਂ ਅੱਧੀ ਛੋਟ ਨਿਕਲ ਜਾਵੇਗੀ, ਜਿਨ੍ਹਾਂ ਨੂੰ ਸਮੇਂ ’ਤੇ ਪ੍ਰਾਪਰਟੀ ਟੈਕਸ ਦੀ ਰਿਟਰਨ ਦਾਖਲ ਕਰਨ ’ਤੇ 10 ਫੀਸਦੀ ਦੀ ਛੋਟ ਦਿੱਤੀ ਜਾਂਦੀ ਹੈ।
ਇਹ ਖ਼ਬਰ ਵੀ ਪੜ੍ਹੋ - ਲਓ ਜੀ, ਕੱਟਿਆ ਗਿਆ ਚਲਾਨ! ਪੰਜਾਬ ਖ਼ਿਲਾਫ਼ ਮੈਚ ਦੌਰਾਨ ਕੀਤੀ ਕਰਤੂਤ ਲਈ Bowler ਨੂੰ ਮਿਲੀ ਸਜ਼ਾ
ਭਾਵੇਂ ਪ੍ਰਾਪਰਟੀ ਟੈਕਸ ਦੇ ਰੇਟ 5 ਫੀਸਦੀ ਵਧਾਉਣ ਦਾ ਫੈਸਲਾ ਉਨ੍ਹਾਂ ਲੋਕਾਂ ’ਤੇ ਵੀ ਲਾਗੂ ਹੋਵੇਗਾ, ਜੋ ਸਤੰਬਰ ਜਾਂ ਦਸੰਬਰ ਦੀ ਡੈੱਡਲਾਈਨ ਖਤਮ ਹੋਣ ਤੋਂ ਬਾਅਦ ਬਿਨਾਂ ਛੋਟ ਦੇ ਬਕਾਇਆ ਪ੍ਰਾਪਰਟੀ ਟੈਕਸ ਜਮ੍ਹਾ ਕਰਵਾਉਂਦੇ ਹਨ। ਇਸ ਤੋਂ ਇਲਾਵਾ ਸਰਕਾਰ ਵਲੋਂ ਸਾਰੇ ਕੈਟਾਗਿਰੀ ਦੇ ਪ੍ਰਾਪਰਟੀ ਟੈਕਸ ਜਮ੍ਹਾ ਕਰਵਾਉਣ ’ਤੇ 2 ਫੀਸਦੀ ਕੈਂਸਰ ਸੈੱਸ ਵੀ ਲਗਾਇਆ ਗਿਆ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਲੱਗੀ ਨਵੀਂ ਪਾਬੰਦੀ! ਰੋਜ਼ ਸ਼ਾਮ 7 ਵਜੇ ਤੋਂ ਬਾਅਦ...
ਕਮਰਸ਼ੀਅਲ ਅਤੇ ਇੰਡਸਟਰੀਅਲ ਯੂਨਿਟਾਂ ਨੂੰ ਵੀ ਨਹੀਂ ਮਿਲਦਾ ਛੋਟ ਦਾ ਲਾਭ
ਜਿਥੋਂ ਤੱਕ ਕਮਰਸ਼ੀਅਲ ਅਤੇ ਇੰਡਸਟਰੀਅਲ ਯੂਨਿਟਾਂ ਦਾ ਸਵਾਲ ਹੈ। ਉਨ੍ਹਾਂ ਨੂੰ ਵੀ ਸਮੇਂ ’ਤੇ ਪ੍ਰਾਪਰਟੀ ਟੈਕਸ ਦੀ ਰਿਟਰਨ ਦਾਖਲ ਕਰਨ ’ਤੇ 10 ਫੀਸਦੀ ਛੋਟ ਦਾ ਲਾਭ ਨਹੀਂ ਮਿਲਦਾ, ਜਿਸ ਦੀ ਵਜ੍ਹਾ ਨਾਲ ਇਹ ਹੈ ਕਿ ਕਮਰਸ਼ੀਅਲ ਅਤੇ ਇੰਡਸਟਰੀਅਲ ਯੂਨਿਟਾਂ ਨੂੰ ਪ੍ਰਾਪਰਟੀ ਟੈਕਸ ਦੇ ਨਾਲ 10 ਫ਼ੀਸਦੀ ਫਾਇਰ ਸੈੱਸ ਦੇਣਾ ਪਵੇਗਾ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਡਿਊਟੀ ਦੇਣ ਮਗਰੋਂ ਰਾਤ ਨੂੰ ਕੁਆਰਟਰ 'ਚ ਆ ਕੇ ਸੁੱਤਾ ASI, ਜਦ ਸਵੇਰੇ ਗੁਆਂਢੀ ਨੇ ਵੇਖਿਆ ਤਾਂ...
NEXT STORY