ਚੰਡੀਗੜ੍ਹ/ਜਲੰਧਰ (ਅੰਕੁਰ, ਧਵਨ)- ਸੂਬੇ ’ਚ ਪਰਾਲੀ ਸਾੜਨ ਦੀ ਸਮੱਸਿਆ ਦੀ ਮੁਕੰਮਲ ਰੋਕਥਾਮ ਲਈ ਪੰਜਾਬ ਸਰਕਾਰ ਨੇ ਕਿਸਾਨਾਂ ਨੂੰ ਸਬਸਿਡੀ ’ਤੇ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ (ਸੀ. ਆਰ. ਐੱਮ.) ਮਸ਼ੀਨਾਂ ਪ੍ਰਦਾਨ ਕਰਨ ਤੇ ਪਰਾਲੀ ਦੇ ਢੁੱਕਵੇਂ ਪ੍ਰਬੰਧਨ ਲਈ ਹੋਰ ਰਣਨੀਤੀਆਂ ਲਾਗੂ ਕਰਨ ਵਾਸਤੇ 500 ਕਰੋੜ ਰੁਪਏ ਦੀ ਕਾਰਜ ਯੋਜਨਾ ਤਿਆਰ ਕੀਤੀ ਹੈ। ਇਸ ਸਬੰਧੀ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਨੇ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ (ਸੀ. ਆਰ. ਐੱਮ.) ਮਸ਼ੀਨਾਂ ਦੀ ਖ਼ਰੀਦ ’ਤੇ ਸਬਸਿਡੀ ਲੈਣ ਲਈ ਸੂਬੇ ਦੇ ਕਿਸਾਨਾਂ ਤੋਂ ਆਨਲਾਈਨ ਅਰਜ਼ੀਆਂ ਮੰਗੀਆਂ ਹਨ। ਇਹ ਅਰਜ਼ੀਆਂ 22 ਅਪ੍ਰੈਲ ਤੋਂ 12 ਮਈ ਤਕ ਆਨਲਾਈਨ ਪੋਰਟਲ agrimachinerypb.com ’ਤੇ ਜਮ੍ਹਾ ਕਰਵਾਈਆਂ ਜਾ ਸਕਦੀਆਂ ਹਨ।
ਇਹ ਖ਼ਬਰ ਵੀ ਪੜ੍ਹੋ - ਖ਼ਤਰੇ ਦੀ ਘੰਟੀ! ਤੇਜ਼ੀ ਨਾਲ ਵੱਧ ਰਹੀ ਇਹ ਬਿਮਾਰੀ, PGI ਦੇ ਡਾਕਟਰ ਨੇ ਦਿੱਤੀ ਚਿਤਾਵਨੀ, ਸਮੇਂ ਸਿਰ ਇਲਾਜ ਨਾ ਹੋਵੇ ਤਾਂ...
ਕਿਸਾਨਾਂ ਨੂੰ ਇਸ ਯੋਜਨਾ ਦਾ ਵੱਧ ਤੋਂ ਵੱਧ ਲਾਭ ਉਠਾਉਣ ਲਈ ਉਤਸ਼ਾਹਿਤ ਕਰਦਿਆਂ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਨੇ ਕਿਹਾ ਕਿ ਸਰਕਾਰ ਵੱਲੋਂ ਸੀ. ਆਰ. ਐੱਮ. ਮਸ਼ੀਨਾਂ ਦੀ ਖ਼ਰੀਦ ’ਤੇ ਵਿਅਕਤੀਗਤ ਕਿਸਾਨਾਂ ਨੂੰ 50 ਫ਼ੀਸਦੀ ਸਬਸਿਡੀ ਤੇ ਕਿਸਾਨ ਸਮੂਹਾਂ, ਸਹਿਕਾਰੀ ਸਭਾਵਾਂ ਤੇ ਗ੍ਰਾਮ ਪੰਚਾਇਤਾਂ ਨੂੰ 80 ਫ਼ੀਸਦੀ ਸਬਸਿਡੀ ਦਿੱਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਪਹਿਲਕਦਮੀ ਦਾ ਮਕਸਦ ਸੀ. ਆਰ. ਐੱਮ. ਮਸ਼ੀਨਾਂ ਤਕ ਕਿਸਾਨਾਂ ਦੀ ਆਸਾਨ ਪਹੁੰਚ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਉਨ੍ਹਾਂ ਨੂੰ ਪਰਾਲੀ ਪ੍ਰਬੰਧਨ ਮਸ਼ੀਨਰੀ ਦੀ ਵਰਤੋਂ ਪ੍ਰਤੀ ਵੱਧ ਤੋਂ ਵੱਧ ਉਤਸ਼ਾਹਿਤ ਕਰਦਿਆਂ ਸਾਰਿਆਂ ਲਈ ਸਾਫ਼-ਸੁਥਰਾ ਤੇ ਸਿਹਤਮੰਦ ਵਾਤਾਵਰਣ ਯਕੀਨੀ ਬਣਾਉਣਾ ਹੈ।
ਖੇਤੀਬਾੜੀ ਮੰਤਰੀ ਨੇ ਕਿਹਾ ਕਿ ਇਹ ਸਬਸਿਡੀ ਸੀ. ਆਰ. ਐੱਮ. ਮਸ਼ੀਨਾਂ, ਜਿਨ੍ਹਾਂ ’ਚ ਸੁਪਰ ਐੱਸ. ਐੱਮ. ਐੱਸ., ਹੈਪੀ ਸੀਡਰ, ਸੁਪਰ ਸੀਡਰ, ਸਰਫੇਸ ਸੀਡਰ, ਸਮਾਰਟ ਸੀਡਰ, ਜ਼ੀਰੋ ਟਿਲ ਡਰਿੱਲ, ਬੇਲਰ, ਰੇਕ, ਸ਼ਰੱਬ ਮਾਸਟਰ/ਰੋਟਰੀ ਸਲੈਸ਼ਰ, ਪੈਡੀ ਸਟ੍ਰੀਟ ਚੌਪਰ/ਸ਼੍ਰੈਡਰ/ਮਲਚਰ, ਕ੍ਰੌਪ ਰੀਪਰ, ਹਾਈਡ੍ਰੌਲਿਕ ਰਿਵਰਸੀਬਲ ਮੋਲਡ ਬੋਰਡ ਪਲੌਅ ਸ਼ਾਮਲ ਹਨ, ’ਤੇ ਮੁਹੱਈਆ ਹੋਵੇਗੀ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਮੰਗਲਵਾਰ ਨੂੰ ਵੀ ਐਲਾਨੀ ਗਈ ਛੁੱਟੀ, ਬੰਦ ਰਹਿਣਗੇ ਸਕੂਲ-ਕਾਲਜ ਤੇ ਦਫ਼ਤਰ
ਖੇਤੀਬਾੜੀ ਵਿਭਾਗ ਦੇ ਪ੍ਰਬੰਧਕੀ ਸਕੱਤਰ ਡਾ. ਬਸੰਤ ਗਰਗ ਨੇ ਕਿਹਾ ਕਿ ਪੰਜਾਬ ਨੇ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ’ਚ ਮਹੱਤਵਪੂਰਨ ਤਰੱਕੀ ਕੀਤੀ ਹੈ। ਉਨ੍ਹਾਂ ਕਿਹਾ ਕਿ ਪਿਛਲੇ ਸਾਲ ਸੂਬਾ ਸਰਕਾਰ ਵਲੋਂ ਵਿਅਕਤੀਗਤ ਕਿਸਾਨਾਂ, ਸਹਿਕਾਰੀ ਸਭਾਵਾਂ ਤੇ ਪੰਚਾਇਤਾਂ ਨੂੰ ਸਬਸਿਡੀ ’ਤੇ 17,600 ਸੀ. ਆਰ. ਐੱਮ. ਮਸ਼ੀਨਾਂ ਮੁਹੱਈਆ ਕਰਵਾਉਣ ਤੋਂ ਇਲਾਵਾ ਕਿਸਾਨਾਂ ਦੀ ਸਹੂਲਤ ਲਈ 1,331 ਕਸਟਮ ਹਾਇਰਿੰਗ ਸੈਂਟਰ (ਸੀ. ਐੱਚ. ਸੀ.) ਵੀ ਸਥਾਪਿਤ ਕੀਤੇ ਸਨ। ਇਨ੍ਹਾਂ ਯਤਨਾਂ ਦੀ ਬਦੌਲਤ ਪਿਛਲੇ ਸੀਜ਼ਨ ਦੌਰਾਨ ਸਾਲ 2023 ਦੇ ਮੁਕਾਬਲੇ ਪਰਾਲੀ ਸਾੜਨ ਦੇ ਮਾਮਲਿਆਂ ’ਚ 70 ਫ਼ੀਸਦੀ ਕਮੀ ਦਰਜ ਕੀਤੀ ਗਈ, ਜੋ ਸਾਲ 2023 ’ਚ ਰਿਪੋਰਟ ਹੋਏ 36,663 ਦੇ ਮੁਕਾਬਲੇ ਪਿਛਲੇ ਸਾਲ ਘਟ ਕੇ ਸਿਰਫ਼ 10,909 ਰਹਿ ਗਏ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਧਮਾਕਿਆਂ ਨਾਲ ਦਹਿਲਿਆ ਪੰਜਾਬ! ਟਰਾਂਸਫਾਰਮਰ ਦੇ ਸਟਾਕ ਨੂੰ ਲੱਗੀ ਭਿਆਨਕ ਅੱਗ, ਲੋਕਾਂ ’ਚ ਫੈਲੀ ਦਹਿਸ਼ਤ
NEXT STORY