ਅੰਮ੍ਰਿਤਸਰ (ਸਰਬਜੀਤ): ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਆਉਣ ਵਾਲੇ ਸ਼ਰਧਾਲੂਆਂ ਦੀ ਸਹੂਲਤ ਵਾਸਤੇ ਸਮੇਂ ਸਮੇਂ ਤੇ ਸ਼੍ਰੋਮਣੀ ਕਮੇਟੀ ਵੱਲੋਂ ਚੰਗੇ ਉਪਰਾਲੇ ਕੀਤੇ ਜਾ ਰਹੇ ਹਨ। ਪਿਛਲੇ ਸਮੇਂ ਵਿਚ ਸ਼ਰਧਾਲੂਆਂ ਨੂੰ ਜਾਗਰੂਕ ਕਰਨ ਲਈ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਚਾਰੋ ਦਰਵਾਜ਼ਿਆਂ ਅਤੇ ਪਰਿਕਰਮਾ ਤੋਂ ਇਲਾਵਾ ਸਰੋਵਰ ਦੇ ਸਾਰੇ ਪਾਸੇ ਤਖਤੀਆਂ ਲਗਾਈਆਂ ਗਈਆਂ ਸਨ। ਜਿਨ੍ਹਾਂ ਉੱਪਰ ਸੰਗਤ ਨੂੰ ਜਾਗਰੂਕ ਕਰਨ ਵਾਸਤੇ ਮੋਬਾਈਲ ਦੀ ਨਾ ਵਰਤੋਂ ਅਤੇ ਸਰੋਵਰ ਵਿਚ ਪ੍ਰਸ਼ਾਦ ਅਤੇ ਸੁੱਕੇ ਪੱਤੇ ਸੁੱਟਣ ਦੀਆਂ ਹਦਾਇਤਾਂ ਲਿਖੀਆਂ ਹੋਈਆਂ ਸਨ। ਇਹ ਤਖਤੀਆਂ ਪੀਲੇ ਅਤੇ ਨੀਲੇ ਰੰਗ ਦੀਆਂ ਸਨ ਜਿਨ੍ਹਾਂ 'ਤੇ ਲਿਖਿਆ ਪੜ੍ਹਨ ਵਿਚ ਸੰਗਤ ਨੂੰ ਦਿੱਕਤ ਆਉਂਦੀ ਸੀ, ਇਸ ਦੇ ਮੱਦੇਨਜ਼ਰ ਇਨ੍ਹਾਂ ਤਖ਼ਤੀਆਂ ਨੂੰ ਬਦਲ ਦਿੱਤਾ ਗਿਆ ਹੈ।
ਇਹ ਖ਼ਬਰ ਵੀ ਪੜ੍ਹੋ - Positive News: ਵਿਦਿਆਰਥੀਆਂ ਨੂੰ ਵਿਦੇਸ਼ ਭੇਜੇਗੀ 'ਆਪ' ਸਰਕਾਰ, ਕਰ ਸਕਣਗੇ ਸਾਢੇ 3 ਸਾਲ ਦਾ ਕੋਰਸ
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮੈਨੇਜਰ ਨਰਿੰਦਰ ਸਿੰਘ ਮਥਰੇਵਾਲ ਨੇ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਵਿਖੇ ਆਉਣ ਵਾਲੀਆਂ ਸੰਗਤਾਂ ਦੀ ਸਹੂਲਤ ਵਾਸਤੇ ਆਏ ਦਿਨ ਚੰਗੇ ਉਪਰਾਲੇ ਕੀਤੇ ਜਾ ਰਹੇ ਹਨ। ਉਸੇ ਤਹਿਤ ਅੱਜ ਇਹ ਤਖਤੀਆਂ ਬਦਲਾਈਆਂ ਗਈਆਂ ਹਨ। ਉਨ੍ਹਾਂ ਨੇ ਕਿਹਾ ਕਿ ਧੁੱਪ ਕਾਰਨ ਸਰੋਵਰ ਵਿੱਚ ਲੱਗੀਆਂ ਪਹਿਲੀਆਂ ਤਖਤੀਆਂ ਉੱਤੇ ਲਿਖਿਆ ਪੜ੍ਹਨ ਵਿਚ ਸ਼ਰਧਾਲੂਆਂ ਨੂੰ ਮੁਸ਼ਕਿਲ ਆਉਂਦੀ ਸੀ। ਇਸ ਵਾਸਤੇ ਇਹ ਲਾਲ ਅੱਖਰਾਂ ਨਾਲ ਲਿਖੀਆਂ ਤਖਤੀਆਂ ਲਗਾਈਆਂ ਗਈਆਂ ਹਨ। ਉਨ੍ਹਾਂ ਨੇ ਕਿਹਾ ਕਿ ਇਸ ਤੋਂ ਇਲਾਵਾ ਪਰਿਕਰਮਾ ਦੇ ਸਾਰੇ ਪਾਸੇ ਸੇਵਾਦਾਰਾਂ ਦੀਆਂ ਡਿਊਟੀਆਂ ਵੀ ਸਖ਼ਤ ਕਰ ਦਿੱਤੀਆਂ ਗਈਆਂ ਹਨ, ਜਿਨਾਂ ਵੱਲੋਂ ਬਾਹਰੋਂ ਆਉਣ ਵਾਲੇ ਸ਼ਰਧਾਲੂਆਂ ਨੂੰ ਬਹੁਤ ਹੀ ਸੁਚੱਜੇ ਢੰਗ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਮਰਿਆਦਾ ਪ੍ਰਤੀ ਜਾਗਰੂਕ ਕਰਵਾਇਆ ਜਾਂਦਾ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਅੱਜ ਤੋਂ ਬੰਦ ਰਹਿਣਗੇ ਠੇਕੇ! 2 ਦਿਨ ਨਹੀਂ ਮਿਲੇਗੀ ਸ਼ਰਾਬ
ਉਨ੍ਹਾਂ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਵੱਲੋਂ ਪਿਛਲੇ ਸਮੇਂ ਵਿਚ ਹਰ ਸੇਵਾਦਾਰ ਅਤੇ ਅਧਿਕਾਰੀ ਨੂੰ ਆਈ ਕਾਰਡ ਵੀ ਪਵਾਉਣਾ ਲਾਜ਼ਮੀ ਕੀਤਾ ਗਿਆ ਹੈ, ਜਿਸ ਨਾਲ ਉਨ੍ਹਾਂ ਦੀ ਪਛਾਣ ਵੀ ਆਸਾਨੀ ਨਾਲ ਹੋ ਸਕੇ। ਉਨ੍ਹਾਂ ਨੇ ਇਹ ਵੀ ਕਿਹਾ ਕਿ ਗੁਰੂ ਘਰ ਵਿਖੇ ਦਰਸ਼ਨ ਕਰਨ ਆਉਣ ਵਾਲੀਆਂ ਸੰਗਤਾਂ ਨੂੰ ਵੀ ਸੇਵਾਦਾਰਾਂ ਵੱਲੋਂ ਜੇਕਰ ਕਿਸੇ ਤਰ੍ਹਾਂ ਦੀ ਕੋਈ ਪਰੇਸ਼ਾਨੀ ਆਉਂਦੀ ਹੈ ਤਾਂ ਉਹ ਸਬੰਧਿਤ 56 ਨੰਬਰ ਕਮਰੇ ਵਿਚ ਆ ਕੇ ਆਪਣੀ ਸ਼ਿਕਾਇਤ ਦੱਸ ਸਕਦਾ ਹੈ ਅਤੇ ਉਸ ਦੀ ਚੰਗੀ ਤਰ੍ਹਾਂ ਪੜਤਾਲ ਕਰਨ ਤੋਂ ਬਾਅਦ ਸਬੰਧਤ ਸੇਵਾਦਾਰ 'ਤੇ ਵੀ ਕਾਰਵਾਈ ਕੀਤੀ ਜਾਵੇਗੀ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ 'ਚ ਅੱਜ ਤੋਂ ਬੰਦ ਰਹਿਣਗੇ ਠੇਕੇ! 2 ਦਿਨ ਨਹੀਂ ਮਿਲੇਗੀ ਸ਼ਰਾਬ
NEXT STORY