ਹੁਸ਼ਿਆਰਪੁਰ (ਘੁੰਮਣ)-ਸਫ਼ਾਈ ਕਰਮਚਾਰੀਆਂ ਲਈ ਅਹਿਮ ਖ਼ਬਰ ਸਾਹਮਣੇ ਆਈ ਹੈ। ਨਗਰ ਨਿਗਮ ਹੁਸ਼ਿਆਰਪੁਰ ਦੇ ਕਮਿਸ਼ਨਰ ਡਾ. ਅਮਨਦੀਪ ਕੌਰ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਸਰਕਾਰ ਵੱਲੋਂ ਸਫ਼ਾਈ ਕਰਮਚਾਰੀਆਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ‘ਸਫ਼ਾਈ ਮਿੱਤਰ ਸੁਰੱਖਿਆ ਚੈਲੰਜ 2025’ ਸ਼ੁਰੂ ਕੀਤਾ ਗਿਆ ਹੈ।
ਇਸ ਮੁਹਿੰਮ ਤਹਿਤ ਸੀਵਰਮੈਨਾਂ ਵੱਲੋਂ ਸੀਵਰ ਦੀ ਮੈਨੂਅਲ ਐਂਟਰੀ ’ਤੇ ਪੂਰੀ ਤਰ੍ਹਾਂ ਤੋਂ ਰੋਕ ਲਗਾ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਕਿਸੇ ਵੀ ਵਿਅਕਤੀ ਨੂੰ ਬਿਨਾਂ ਸੁਰੱਖਿਆ ਉਪਰਕਣਾਂ ਤੋਂ ਸੀਵਰ ਦੇ ਮੈਨਹੋਲ ਵਿਚ ਉਤਾਰਨ ਦੀ ਆਗਿਆ ਨਹੀਂ ਹੈ ਅਤੇ ਸੀਵਰ ਦੀ ਸਫ਼ਾਈ ਸਿਰਫ਼ ਮਸ਼ੀਨਾਂ ਰਾਹੀਂ ਕੀਤੀ ਜਾਵੇਗੀ। ਨਗਰ ਨਿਗਮ ਕਮਿਸ਼ਨਰ ਨੇ ਦੱਸਿਆ ਕਿ ਜੇਕਰ ਕਿਸੇ ਵਿਅਕਤੀ ਵੱਲੋਂ ਇਨ੍ਹਾਂ ਨਿਯਮਾਂ ਦੀ ਉਲੰਘਣਾ ਕੀਤੀ ਜਾਂਦੀ ਹੈ ਤਾਂ ਸਬੰਧਤ ਦੇ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ : ਜਲੰਧਰ 'ਚ ਮੇਅਰ ਤੇ ਹੋਰ ਨਾਵਾਂ ਦੇ ਲਿਫ਼ਾਫ਼ੇ ਤਿਆਰ, ਇਸ ਦਿਨ ਖੁੱਲ੍ਹੇਗਾ ਪਿਟਾਰਾ ਤੇ ਹੋਵੇਗਾ ਸਹੁੰ ਚੁੱਕ ਸਮਾਰੋਹ
ਉਨ੍ਹਾਂ ਦੱਸਿਆ ਕਿ ਆਮ ਜਨਤਾ ਵੀ ਇਸ ਮੁਹਿੰਮ ਵਿਚ ਆਪਣੀ ਭਾਗੀਦਾਰੀ ਦੇ ਸਕਦੀ ਹੈ। ਜੇਕਰ ਉਨ੍ਹਾਂ ਦੇ ਆਸਪਾਸ ਕੋਈ ਵਿਅਕਤੀ ਬਿਨਾਂ ਸੁਰੱਖਿਆ ਉਪਰਕਣਾਂ ਤੋਂ ਸੀਵਰ ਦੀ ਸਫ਼ਾਈ ਕਰਦਾ ਵਿਖਾਈ ਦੇਵੇ ਜਾਂ ਸੀਵਰ ਸਬੰਧੀ ਕੋਈ ਹੋਰ ਸਮੱਸਿਆ ਹੋਵੇ ਤਾਂ ਹੈਲਪਲਾਈਨ ਨੰਬਰ, ਨਗਰ ਨਿਗਮ ਦਫ਼ਤਰ ਦੇ ਫੋਨ ਨੰਬਰ ਅਤੇ ਮੋਬਾਈਲ ਨੰਬਰ ’ਤੇ ਸੂਚਨਾ ਦਿੱਤੀ ਜਾ ਸਕਦੀ ਹੈ। ਉਨ੍ਹਾਂ ਦੱਸਿਆ ਕਿ ਸ਼ਹਿਰ ਵਿਚ ਜਾਗਰੂਕਤਾ ਲਈ ਪੋਸਟਰ ਅਤੇ ਫਲੈਕਸ ਲਗਾਏ ਗਏ ਹਨ, ਜੋ ਲੋਕਾਂ ਨੂੰ ਸੀਵਰ ਸਫ਼ਾਈ ਨਾਲ ਸਬੰਧਤ ਨਿਯਮਾਂ ਅਤੇ ਸਾਵਧਾਨੀਆਂ ਦੇ ਬਾਰੇ ਵਿਚ ਜਾਗਰੂਕ ਕਰ ਰਹੇ ਹਨ। ਇਸ ਦੌਰਾਨ ਸੰਯੁਕਤ ਕਮਿਸ਼ਨਰ ਨਗਰ ਨਿਗਮ ਸੰਦੀਪ ਤਿਵਾੜੀ ਵੀ ਮੌਜੂਦ ਸਨ।
ਇਹ ਵੀ ਪੜ੍ਹੋ : ਪੰਜਾਬ 'ਚ ਇਕ ਹੋਰ ਛੁੱਟੀ ਦਾ ਐਲਾਨ, ਇਸ ਦਿਨ ਬੰਦ ਰਹਿਣਗੇ ਸਕੂਲ, ਕਾਲਜ ਤੇ ਵਪਾਰਕ ਅਦਾਰੇ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਧੁੰਦ ਕਾਰਨ ਟੋਏ ਵਿਚ ਜਾ ਡਿੱਗੀ ਲਗਜ਼ਰੀ ਕਾਰ, 6 ਘੰਟੇ ਬਾਅਦ ਪਹੁੰਚੀ ਪੁਲਸ
NEXT STORY