ਚੰਡੀਗੜ੍ਹ : ਵਿਦਿਆਰਥੀਆਂ ਅਤੇ ਮਾਪਿਆਂ ਲਈ ਇਕ ਅਹਿਮ ਖ਼ਬਰ ਹੈ। ਸਕੂਲ ਆਫ਼ ਐਮੀਨੈਂਸ ’ਚ ਨਵੇਂ ਵਿੱਦਿਅਕ ਸੈਸ਼ਨ ਵਿਚ 9ਵੀਂ ਅਤੇ 11ਵੀਂ ਜਮਾਤ ਦੇ ਦਾਖ਼ਲਿਆਂ ਦੀ ਰਜਿਸਟ੍ਰੇਸ਼ਨ ਸ਼ੁਰੂ ਹੋ ਗਈ ਹੈ। ਇਸ ਦੀ ਜਾਣਕਾਰੀ ਖੁਦ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤੀ ਹੈ। ਸੋਸ਼ਲ ਮੀਡੀਆ ’ਤੇ ਇਸ ਸੰਬੰਧੀ ਜਾਣੂ ਕਰਵਾਉਂਦਿਆਂ ਮੁੱਖ ਮੰਤਰੀ ਨੇ ਆਖਿਆ ਕਿ ਦਾਖਲੇ ਲਈ ਤੁਸੀਂ 15 ਮਾਰਚ ਤੱਕ ਵਿਭਾਗ ਦੇ ਪੋਰਟਲ ਤੇ ਰਜਿਸਟ੍ਰੇਸ਼ਨ ਕਰਵਾ ਸਕਦੇ ਹੋ। ਇਸ ਪੋਰਟਲ ਦਾ ਲਿੰਕ schoolofeminence.pseb.ac.in ’ਤੇ ਹੈ। ਮੁੱਖ ਮੰਤਰੀ ਨੇ ਕਿਹਾ ਕਿ ਆਓ, ਆਪਣੇ ਬੱਚਿਆਂ ਦੇ ਸੁਨਹਿਰੇ ਭਵਿੱਖ ਅਤੇ ਸਿੱਖਿਆ ਵਿਚ ਕ੍ਰਾਂਤੀ ਲਿਆਉਣ ਲਈ ਹੱਥ ਮਿਲ਼ਾਈਏ।
ਇਹ ਵੀ ਪੜ੍ਹੋ : ਐਕਸ਼ਨ ਮੋਡ ’ਚ ਪਾਵਰਕਾਮ ਵਿਭਾਗ, ਡਿਫਾਲਟਰਾਂ ਖ਼ਿਲਾਫ਼ ਤਾਬੜਤੋੜ ਕਾਰਵਾਈ ਸ਼ੁਰੂ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਗੁ. ਸ੍ਰੀ ਬੇਰ ਸਾਹਿਬ ਦੇ ਮੁਲਾਜ਼ਮ ਦੀ ਮੌਤ ਦੇ ਮਾਮਲੇ 'ਚ ਨਵਾਂ ਮੋੜ, ਪੋਸਟਮਾਰਟਮ ਰਿਪੋਰਟ 'ਚ ਹੋਏ ਵੱਡੇ ਖ਼ੁਲਾਸੇ
NEXT STORY