ਲੁਧਿਆਣਾ (ਵਿੱਕੀ) : ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਨੇ ਸਰਕਾਰੀ ਸਹਾਇਤਾ ਪ੍ਰਾਪਤ ਪ੍ਰਾਈਵੇਟ ਸਕੂਲਾਂ ਦੇ ਸਮੂਹ ਸਕੂਲ ਮੁਖੀਆਂ ਨੂੰ ਪੱਤਰ ਜਾਰੀ ਕਰ ਕੇ ਭਾਰਤ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵਿਦਿਆਰਥੀਆਂ ਦੀ ਆਧਾਰ ਆਧਾਰਿਤ ਹਾਜ਼ਰੀ ਕਰਵਾਉਣ ਲਈ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਵੱਲੋਂ 5 ਸਾਲ ਤੱਕ ਦੇ ਬੱਚਿਆਂ ਦੇ ਮਾਪਿਆਂ ਨੂੰ ਵੱਡਾ ਤੋਹਫ਼ਾ
ਡੀ. ਈ. ਓ. ਵੱਲੋਂ ਜਾਰੀ ਪੱਤਰ ’ਚ ਕਿਹਾ ਗਿਆ ਹੈ ਕਿ ਸਾਲ 2023-24 ਲਈ ਆਧਾਰ ਆਧਾਰਿਤ ਹਾਜ਼ਰੀ ਪ੍ਰਣਾਲੀ ਨੂੰ ਲਾਗੂ ਕਰਨਾ ਲਾਜ਼ਮੀ ਹੈ, ਜਿਸ ਨੂੰ ਸਕਾਲਰਸ਼ਿਪ ਪੋਰਟਲ ਨਾਲ ਜੋੜਿਆ ਜਾਵੇਗਾ। ਇਸ ਲਈ ਸਾਰੇ ਸਕੂਲਾਂ ’ਚ ਪੋਸਟ ਮੈਟ੍ਰਿਕ ਸਕਾਲਰਸ਼ਿਪ ਫਾਰ ਐੱਸ. ਸੀ. ਸਕੀਮ ਤਹਿਤ ਵਿਦਿਆਰਥੀਆਂ ਦੀ ਹਾਜ਼ਰੀ ਲਈ ਆਧਾਰ ਆਧਾਰਿਤ ਪ੍ਰਣਾਲੀ ਨੂੰ ਲਾਗੂ ਕਰਨਾ ਲਾਜ਼ਮੀ ਹੈ, ਤਾਂ ਜੋ ਸਾਲ 2023-24 ਦੌਰਾਨ ਵਿਦਿਆਰਥੀਆਂ ਦੀ ਹਾਜ਼ਰੀ ਨੂੰ ਆਧਾਰ ਆਧਾਰਿਤ ਬਾਇਓਮੈਟ੍ਰਿਕ ਬਣਾਇਆ ਜਾ ਸਕੇ। ਭਾਰਤ ਸਰਕਾਰ ਦੇ ਦਿਸ਼ਾ-ਨਿਰਦੇਸ਼ ਸਬੰਧਤ ਵਿਦਿਆਰਥੀਆਂ ਨੂੰ ਨਿਰਧਾਰਤ ਨਿਯਮਾਂ ਅਨੁਸਾਰ ਹਾਜ਼ਰੀ ਤਸਦੀਕ ਕਰਨ ਤੋਂ ਬਾਅਦ ਹੀ ਵਜ਼ੀਫ਼ਾ ਮਿਲੇਗਾ। ਇਸ ਪ੍ਰਣਾਲੀ ਦੇ ਲਾਗੂ ਹੋਣ ਨਾਲ ਵਿਦਿਆਰਥੀਆਂ ਦੀ ਲਗਾਤਾਰ ਜਾਂਚ ਹੁੰਦੀ ਰਹੇਗੀ। ਇਸ ਦਾ ਦੂਜਾ ਅਸਰ ਸਿੱਖਿਆ ਦੀ ਗੁਣਵੱਤਾ ’ਤੇ ਵੀ ਪਵੇਗਾ।
ਇਹ ਵੀ ਪੜ੍ਹੋ : ਇਹ ਵੀ ਪੜ੍ਹੋ : ਪੰਜਾਬ ਦੀਆਂ ਤਹਿਸੀਲਾਂ/ਸਬ-ਤਹਿਸੀਲਾਂ ਨੂੰ ਲੈ ਕੇ ਮਾਨ ਸਰਕਾਰ ਦਾ ਵੱਡਾ ਫ਼ੈਸਲਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਵਿਆਹੇ ਕਬੱਡੀ ਖਿਡਾਰੀ ਨਾਲ Girlfriend ਦੀ ਹਰਕਤ ਨੇ ਉਡਾ ਛੱਡੇ ਹੋਸ਼, ਹੈਰਾਨ ਕਰਦਾ ਹੈ ਪੂਰਾ ਮਾਮਲਾ
NEXT STORY